www.sabblok.blogspot.com
ਚੰਡੀਗੜ੍ਹ- ਬਹੁਚਰਚਿਤ ਬੇਅੰਤ ਸਿੰਘ ਕਤਲ ਕਾਂਡ ਮਾਮਲੇ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 31 ਮਾਰਚ ਨੂੰ ਫਾਂਸੀ ਦਿੱਤੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਭਾਈ ਸਾਹਿਬ ਜੀ ਦੀ ਭੈਣ ਜੀ ਹੁਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੇ ਜਾਣ ਦੀ ਤਿਆਰੀ ਕਰ ਲਈ ਗਈ ਹੈ। ਜ਼ਿਕਰਯੋਗ ਹੈ ਕਿ 31 ਅਗਸਤ, 1995 ਨੂੰ ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਵਿਖੇ ਪਟਿਆਲਾ ਦੇ ਹੀ ਵਸਨੀਕ ਤੇ ਪੁਲੀਸ ਮੁਲਾਜ਼ਮ ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਮੌਕੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਕਈ ਵਿਅਕਤੀਆਂ ਨੂੰ ਮਾਰ ਦਿੱਤਾ ਸੀ। ਇਸ ਸਬੰਧੀ ਦਰਜ ਕੇਸ ਵਿਚ ਨਾਮਜ਼ਦ ਕੀਤੇ ਗਏ ਰਾਜੋਆਣਾ ਸਮੇਤ ਕਈ ਹੋਰਨਾਂ ਨੂੰ ਕੁਝ ਮਹੀਨਿਆਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਨ੍ਹਾਂ ਵਿਚੋਂ ਅੱਧੀ ਦਰਜਨ ਪਟਿਆਲਾ ਸ਼ਹਿਰ ਦੇ ਹੀ ਰਹਿਣ ਵਾਲੇ ਹਨ। ਰਾਜੋਆਣਾ ਵੀ ਘਟਨਾ ਤੋਂ ਪਹਿਲਾਂ ਕਈ ਵਰ੍ਹੇ ਪਟਿਆਲਾ ਸ਼ਹਿਰ ਵਿਚ ਹੀ ਰਹਿੰਦਾ ਰਿਹਾ ਹੈ। ਇਸੇ ਦੌਰਾਨ ਉਨ੍ਹਾਂ ਉਪਰ ਚੱਲੇ ਕਤਲ ਦੇ ਇਸ ਕੇਸ ਸਬੰਧੀ ਚੰਡੀਗੜ੍ਹ ਸਥਿਤ ਬੁੜੈਲ ਜੇਲ੍ਹ ਦੇ ਅੰਦਰ ਹੀ ਅਦਾਲਤ ਲਗਾਈ ਗਈ। ਇਸ ਅਦਾਲਤ ਵੱਲੋਂ 2009 ਵਿਚ ਜਗਤਾਰ ਸਿੰਘ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ
ਭਾਈ ਰਾਜੋਆਣਾ ਨੂੰ ਫਾਂਸੀ ਦੇਣ ਦੀ ਖਬਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਵੱਲੋ ਸਹੁੰ ਚੁੱਕ ਸਮਾਗਮ ਤੋ ਇਕ ਦਿਨ ਪਹਿਲਾਂ ਸਾਹਮਣੇ ਆਈ ਹੈ। ਜਦ ਸੰਸਾਰ ਭਰ ਦੇ ਸਿੱਖ 14 ਮਾਰਚ ਨੂੰ ਨਾਨਕਸ਼ਾਹੀ ਨਵਾਂ ਸਾਲ ਮਨਾਉਣ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਸਨ ਤਾਂ ਇਸ ਖਬਰ ਨੇ ਪੰਥਕ ਵਿਹੜੇ ਮਾਯੂਸੀ ਭਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਨੇ ਉਨ੍ਹਾਂ ਨੂੰ ਸੁਣਾਈ ਫਾਂਸੀ ਦੀ ਸਜ਼ਾ ਖਿਲਾਫ ਅਪੀਲ ਕਰਨ ਤੋ ਮਨਾ ਕਰ ਦਿੱਤਾ ਸੀ ਅਤੇ ਜਲਦ ਤੋਂ ਜਲਦ ਫਾਂਸੀ ਮੰਗੀ ਸੀ। ਦੱਸਣਯੋਗ ਹੈ ਕਿ ਭਾਈ ਰਾਜੋਆਣਾ ਨੇ 17 ਜੂਨ, 2008 ਨੂੰ ਵਸੀਅਤ ਕਰਦਿਆਂ ਕਿਹਾ ਸੀ ਕਿ ਮੇਰੀ ਮੌਤ ਤੋ ਬਾਅਦ ਸਰੀਰ ਦੇ ਉਹ ਸਾਰੇ ਅੰਗ, ਜਿਹੜੇ ਕਿਸੇ ਦੂਸਰੇ ਇਨਸਾਨ ਦੇ ਕੰਮ ਆ ਸਕਦੇ ਹੋਣ, ਉਹ ਸਿੱਖਾਂ ਦੀ ਸਰਵ ਉਚ ਅਦਾਲਤ 'ਸ੍ਰੀ ਅਕਾਲ ਤਖਤ ਸਾਹਿਬ' ਨੂੰ ਸਮਰਪਿਤ ਹੋਣਗੇ। ਮੇਰੀ ਇਹ ਇੱਛਾ ਹੈ ਕਿ ਮੇਰੀ ਮੌਤ ਤੋ ਬਾਅਦ ਮੇਰੀਆਂ ਅੱਖਾਂ 'ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ' ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਜੀ ਜੋ ਦੇਖ ਨਹੀਂ ਸਕਦੇ, ਨੂੰ ਦਿੱਤੀਆਂ ਜਾਣ ਤਾਂ ਕਿ ਮੇਰੀ ਮੌਤ ਤੇ ਬਾਅਦ ਵੀ ਮੇਰੀਆਂ ਅੱਖਾਂ ਉਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੀਆਂ ਰਹਿਣ। ਕਿਸੇ ਮੈਡੀਕਲ ਕਾਰਣ ਕਰਕੇ ਜਾਂ ਕਿਸੇ ਹੋਰ ਕਾਰਨ ਕਰਦੇ ਅਗਰ ਅਜਿਹਾ ਸੰਭਵ ਨਾ ਹੋ ਸਕੇ, ਤਾਂ ਫਿਰ ਮੇਰੀਆਂ ਅੱਖਾਂ ਕਿਸੇ ਦੂਸਰੇ ਜ਼ਰੂਰਤਮੰਦ ਇਨਸਾਨ ਨੂੰ ਦੇ ਦਿੱਤੀਆਂ ਜਾਣ। ਇਸ ਤੋ ਇਲਾਵਾ ਸਰੀਰ ਦੇ ਹੋਰ ਜਿਹੜੇ ਵੀ ਅੰਗ ਕਿਸੇ ਦੂਸਰੇ ਇਨਸਾਨ ਦੇ ਕੰਮ ਆ ਸਕਦਾ ਹੋਣ, ਉਹ ਦਾਨ ਦੇ ਦਿੱਤੇ ਜਾਣ। ਇਹ ਵਸੀਅਤ ਉਨ੍ਹਾਂ ਆਪਣੀ ਸਵੈ ਇੱਛਾ ਅਨੁਸਾਰ ਆਪਣੇ ਘਰਦਿਆਂ ਦੀ ਸਹਿਮਤੀ ਨਾਲ ਉਦੋਂ ਲਿਖੀ ਜਦ ਉਨ੍ਹਾਂ ਦੀ ਭੈਣ ਬੀਬੀ ਕਮਲਦੀਪ ਕੌਰ ਪਤਨੀ ਬਲਜੀਤ ਸਿੰਘ ਆਪਣੇ ਭਾਣਜੇ ਅਜੈਦੀਪ ਸਿੰਘ, ਭਾਣਜੀ ਹਰਨੂਰ ਕੌਰ, ਜੇਲ ਸੁਪਰਡੈਂਟ ਸ੍ਰੀ ਨਵਜੋਤਪਾਲ ਸਿੰਘ ਰੰਧਾਵਾ, ਮੈਡੀਕਲ ਅਫਸਰ ਡਾਕਟਰ ਬੀæਕੇæ ਸਲਵਾਨ ਅਤੇ ਹੋਰ ਜੇਲ੍ਹ ਅਧਿਕਾਰੀਆਂ ਦੀ ਮੌਜੂਦਗੀ ਵਿਚ ਖੁਸ਼ੀ ਖੁਸ਼ੀ ਲਿਖੀ

No comments:
Post a Comment