www.sabblok.blogspot.com
ਲਖਨÀ :6 ਮਾਰਚ (PMI NEWS):-¸ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਸਮਾਜਵਾਦੀ ਪਾਰਟੀ ਦੇ ਸੂਬਾਈ ਪ੍ਰਧਾਨ ਅਖਿਲੇਸ਼ ਯਾਦਵ ਨੇ ਉੱਤਰ ਪ੍ਰਦੇਸ਼ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਸਪਾ ਦੀ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਅਖਿਲੇਸ਼ ਨੇ ਕਿਹਾ ਕਿ ਸਪਾ ਦੀ ਸਰਕਾਰ ਦੌਰਾਨ ਨਾ ਤਾਂ ਕਿਸੇ ਹਾਥੀ ਦੀ ਮੂਰਤੀ ਨੂੰ ਛੇੜਿਆ ਜਾਵੇਗਾ ਅਤੇ ਨਾ ਹੀ ਮੁੱਖ ਮੰਤਰੀ ਮਾਇਆਵਤੀ ਦੀ ਕਿਸੇ ਮੂਰਤੀ ਨੂੰ ਤੋੜਿਆ ਜਾਵੇਗਾ। ਸਪਾ ਬਦਲੇ ਦੀ ਭਾਵਨਾ ਨਾਲ ਕੋਈ ਕੰਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਉਂਝ ਪਾਰਕਾਂ ਅਤੇ ਯਾਦਗਾਰਾਂ ਦੀਆਂ ਖਾਲੀ ਪਈਆਂ ਥਾਵਾਂ 'ਚ ਵਿੱਦਿਅਕ ਅਦਾਰੇ ਖੁੱਲ੍ਹਣ ਨਾਲ ਲੋਕਾਂ ਨੂੰ ਲਾਭ ਹੋਵੇਗਾ। ਇਹ ਪੁੱਛਣ 'ਤੇ ਕਿ ਹੁਣ ਸੂਬੇ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ ਤਾਂ ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਇਹੀ ਚਾਹੁੰਦੀ ਹੈ ਕਿ ਨੇਤਾ ਜੀ (ਮੁਲਾਇਮ ਸਿੰਘ ਯਾਦਵ) ਮੁੱਖ ਮੰਤਰੀ ਬਣਨ। ਕਾਂਗਰਸ ਨਾਲ ਰਿਸ਼ਤਿਆਂ ਬਾਰੇ ਪੁੱਛੇ ਜਾਣ 'ਤੇ ਅਖਿਲੇਸ਼ ਨੇ ਕਿਹਾ ਕਿ ਅਜੇ ਤਕ ਤਾਂ ਕਾਂਗਰਸ ਨਾਲ ਰਿਸ਼ਤੇ ਚੰਗੇ ਹਨ। ਦਿੱਲੀ 'ਚ ਸਪਾ ਹਮਾਇਤ ਕਰ ਰਹੀ ਹੈ। ਉਮੀਦ ਹੈ ਕਿ ਭਵਿੱਖ 'ਚ ਵੀ ਚੰਗੇ ਰਹਿਣਗੇ।
No comments:
Post a Comment