ਮੁਲਤਾਨ 6 ਮਾਰਚ (PMI NEWS):-:¸ ਪਾਕਿਸਤਾਨ ਦੀ ਵਿਦੇਸ਼ ਮੰਤਰੀ ਹਿਨਾ ਰੱਬਾਨੀ ਖਾਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਸਮੇਤ ਸਭ ਗੁਆਂਢੀ ਦੇਸ਼ਾਂ ਨਾਲ ਚੰਗੇ ਸੰਬੰਧ ਬਣਾਉਣ ਲਈ ਯਤਨ ਕਰ ਰਿਹਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿਨਾ ਨੇ ਕਿਹਾ ਕਿ ਖੇਤਰੀ ਸ਼ਾਂਤੀ ਅਤੇ ਸਥਿਰਤਾ ਲਈ ਗੁਆਂਢੀ ਦੇਸ਼ਾਂ ਨਾਲ ਰਿਸ਼ਤਿਆਂ 'ਚ ਸੁਧਾਰ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨਾਲ ਗੱਲਬਾਤ ਦੀ ਪ੍ਰਕਿਰਿਆ ਦੋ ਸਾਲ ਤੱਕ ਮੁਲਤਵੀ ਰਹਿਣ ਪਿੱਛੋਂ ਮੁੜ ਤੋਂ ਸ਼ੁਰੂ ਹੋ ਗਈ ਹੈ। ਅਫਗਾਨਿਸਤਾਨ ਨਾਲ ਵੀ ਅਸੀਂ ਆਪਣੇ ਸੰਬੰਧ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। |
No comments:
Post a Comment