www.sabblok.blogspot.com
ਨਕੋਦਰ, (ਟੋਨੀ/ਵਿਜਯ) ਨਕੋਦਰ ਨਜ਼ਦੀਕੀ ਪਿੰਡ ਸਰੀਂਹ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅੰਦਰ ਸਜਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਟ ਹੋ ਗਏ। ਇਸ ਦੁਖਦਾਈ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਜਮੇਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਾਲਕੀ ਸਾਹਿਬ ਨੂੰ ਚਾਰੇ ਸਾਈਡਾਂ ਤੋਂ ਸ਼ੀਸ਼ੇ ਨਾਲ ਕਵਰ ਕੀਤਾ ਗਿਆ ਸੀ। ਅੱਜ ਦੁਪਿਹਰ 1 ਵਜੇ ਦੇ ਕਰੀਬ ਮੇਰੇ ਸਮੇਤ ਪਿੰਡ ਦੇ 7/8 ਹੋਰ ਵਿਅਕਤੀ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਸਨ। ਗੁਰਦੁਆਰੇ ਅੰਦਰੋਂ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ ਤਾਂ ਅਸੀਂ ਅੰਦਰ ਜਾ ਕੇ ਦੇਖਿਆ ਤਾਂ ਧੂੰਆਂ ਹੀ ਧੂੰਆਂ ਸੀ, ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਟ ਹੋ ਰਹੇ ਸਨ। ਪਿੰਡ ਵਾਸੀਆਂ ਨੇ ਕਾਫੀ ਜੱਦੋ-ਜਹਿਦ ਕਰਕੇ ਅੱਗ 'ਤੇ ਕਾਬੂ ਪਾਇਆ। ਅੱਗ ਦੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਨਕੋਦਰ ਹਰਮੀਤ ਹੁੰਦਲ, ਥਾਣਾ ਮੁਖੀ ਹਰਪ੍ਰੀਤ ਸਿੰÎਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਬੰਧੀ ਜਾਂਚ ਕੀਤੀ। ਪ੍ਰਸ਼ਾਸਨ ਵਲੋਂ ਐੱਸ.ਡੀ.ਐੱਮ. ਨਕੋਦਰ ਡਾ. ਸੁਮਿਤ ਕੁਮਾਰ ਨੇ ਜਾਇਜ਼ਾ ਲਿਆ। ਪੁਲਸ ਅਤੇ ਪਿੰਡ ਵਾਸੀ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸ ਰਹੇ ਹਨ।

No comments:
Post a Comment