ਪੰਜਾਬ ਦੇ ਸਿੱਖਿਆ ਮੰਤਰੀ ਸ.ਸਿਕੰਦਰ ਸਿੰਘ ਮਲੂਕਾ |
ਪੰਜਾਬ (ਅਰਸ਼ਦੀਪ)--30ਜੂਨ ---ਪੰਜਾਬ ਭਰ ਵਿੱਚ ਗਰਮੀ ਦੇ ਵੱਧ ਰਹੇ ਪਰਕੋਪ ਨੂੰ ਦੇਖਦੇ ਹੋeੈ ਸਿੱਖਿਆ ਮੰਤਰੀ ਸ.ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਵਧਾ ਕੇ 8 ਜੁਲਾਈ ਤੱਕ ਕਰ ਦਿੱਤੀਆਂ ਗਈਆਂ ਹਨ ਉਥੇ ਸਰਕਾਰੀ ਸੈਕੰਡਰੀ ਸਕੂਲਾਂ ਵਿੱਚ ਛੇਵੀਂ ਤੋਂ ਬਾਰਵੀਂ ਤੱਕ ਪੜਦੇ ਬੱਚਿਆਂ ਦੇ ਮਾਪਿਆਂ ਅਤੇ ਬਹੁਤ ਸਾਰੀਆਂ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋ ਪ੍ਰਾਇਮਰੀ ਸਕੂਲਾਂ ਵਾਂਗ ਸਰਕਾਰੀ ਸੈਕੰਡਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵੀ ਵਾਧਾ ਕਰਨ ਦੀ ਮੰਗ ਕੀਤੀ ਹੈ ਉਹਨਾਂ ਮਾਨਯੋਗ ਸਿੱਖਿਆ ਮੰਤਰੀ ਸਾਹਿਬ ਨੂੰ ਕਿਹਾ ਹੈ ਕਿ ਪੰਜਾਬ ਵਿੱਚ ਤਾਪਮਾਨ 46 ਡਿਗਰੀ ਦੇ ਲਗਭਗ ਚਲ ਰਿਹਾ ਹੈ ਜੋ ਕਿ ਆਮ ਆਦਮੀ ਦੇ ਨਾਸਹਿਣ ਕਰਨਯੋਗ ਹੈ ਮਾਨਯੋਗ ਸਿੱਖਿਆ ਮੰਤਰੀ ਸਾਹਿਬ ਵਲੋਂ ਕੇਵਲ ਪ੍ਰਾਇਮਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰਨਾਂ ਤਰਕਸੰਗਤ ਫੈਸਲਾ ਨਹੀ ਹੈ ਜਦ ਕਿ ਪੰਜਾਬ ਵਿੱਚ ਸਾਰੇ ਪ੍ਰਾਈਵੇਟ ਸਕੂਲ ਵੀ 8 ਜੁਲਾਈ ਤੱਕ ਬੰਦ ਹਨ।ਉਨਾਂ ਕਿਹਾ ਕਿ ਪੰਜਾਬ ਵਿੱਚ ਵੱਧ ਗਰਮੀ ਨਾਲ ਕਈ ਮੌਤਾਂ ਵੀ ਹੋਈਆਂ ਹਨ ਇਸ ਲਈ ਸਰਕਾਰੀ ਸੈਕੰਡਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਨਾ ਕਰਨਾ ਛੇਵੀਂ ਤੋਂ ਬਾਰਵੀਂ ਤੱਕ ਪੜਦੇ ਬੱਚਿਆਂ ਦੀ ਸਿਹਤ ਲਈ ਨੁਕਸਾਨਦਾਇਕ ਹੋ ਸਕਦਾ ਹੈ ਮਾਪਿਆ ਅਤੇ ਬਹੁਤ ਸਾਰੀਆਂ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਪ੍ਰਾਇਮਰੀ ਸਕੂਲਾਂ ਦੀ ਤਰਜ ਤੇ ਸਰਕਾਰੀ ਸੈਕੰਡਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀੰ ਘਟਨਾਂ ਤੋਂ ਬਚਿਆ ਜਾ ਸਕੇ ਕਿਉਂਕਿ ਏਨੀ ਵੱਧ ਗਰਮੀ ਛੇਵੀਂ ਤੋਂ ਬਾਰਵੀਂ ਤੱਕ ਪੜਦੇ ਬੱਚਿਆਂ ਦੇ ਵੀ ਸਹਿਣਕਰਨ ਯੋਗ ਨਹੀ ਹੈ।
No comments:
Post a Comment