www.sabblok.blogspot.com
ਗੁਰਭੇਜ ਸਿੰਘ ਚੌਹਾਨ
ਫਰੀਦਕੋਟ, 27 ਜੂਨ
ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ. ਮਨਤਾਰ ਸਿੰਘ ਬਰਾੜ ਨੇ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਦੀਆਂ ਮੰਗਾਂ ਉਪਰ ਬੋਲਦਿਆਂ ਖਾਲਿਆਂ ਨੂੰ ਪੱਕਾ ਕਰਨ ਦੇ ਬਜਟ ਵਿੱਚ ਵਾਧੇ ਅਤੇ ਫਰੀਦਕੋਟ-ਕੋਟਕਪੂਰਾ ਸੜਕ ਦਾ ਮੁੱਦਾ ਉਠਾਇਆ। ਸ. ਬਰਾੜ ਨੇ ਆਪਣੇ ਸੰਬਧੋਨ ਵਿੱਚ ਖੇਤੀਬਾੜੀ ਲਈ ਅਹਿਮ ਸਿੰਜਾਈ ਅਤੇ ਬਿਜਲੀ ਦੇ ਮੁੱਦੇ ਉਪਰ ਬੋਲਦਿਆਂ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਵੱਲੋਂ ਰੱਖੇ ਬਜਟ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਉਨ•ਾਂ ਇਹ ਮੁੱਦਾ ਉਠਾਇਆ ਕਿ ਖਾਲਿਆਂ ਨੂੰ ਪੱਕਾ ਕਰਨ ਦਾ ਸਭ ਤੋਂ ਪਹਿਲੀ ਵਾਰ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ 1977 ਵਿੱਚ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਇਸ ਵੇਲੇ ਖਾਲਿਆਂ ਲਈ ਦਿੱਤੀ ਜਾ ਰਹੀ ਰਕਮ ਬਹੁਤ ਨਿਗੁਣੀ ਹੈ। ਉਨ•ਾਂ ਮੰਗ ਕੀਤੀ ਕਿ ਕਾਡਾ ਵੱਲੋਂ ਇਸ ਦੇ ਬਜਟ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਲੋੜੀਂਦਾ ਪਾਣੀ ਮਿਲ ਸਕੇ। ਸ. ਬਰਾੜ ਨੇ ਕੌਮੀ ਮਾਰਗ-15 ਨੂੰ ਚਹੁੰ ਮਾਰਗੀ ਕਰਨ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਵੇਲੇ ਕੋਟਕਪੂਰਾ ਤੋਂ ਫਰੀਦਕੋਟ ਅਤੇ ਤਰਨ ਤਾਰਨ ਤੋਂ ਅੰਮ੍ਰਿਤਸਰ ਤੱਕ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟਰੈਫਿਕ ਸਮੱਸਿਆਵਾਂ ਦਾ ਹੱਲ ਹੋ ਸਕੇ।

No comments:
Post a Comment