www.sabblok.blogspot.com
ਅਪਨਾ ਪੰਜਾਬ ਤੋਂ ਧੰਨਵਾਦ ਸਹਿਤ
ਕੈਲਗਰੀ 19 ਅਗਸਤ (PMI News):-ਕੈਨੇਡਾ ਦੇ ਦੌਰੇ 'ਤੇ ਆਏ ਸੀਨੀਅਰ ਅਕਾਲੀ ਆਗੂ ਸ. ਅਰਵਿੰਦਰ ਸਿੰਘ ਰਸੂਲਪੁਰ ਇੰਚਾਰਜ ਹਲਕਾ ਟਾਂਡਾ ਸ਼੍ਰੋਮਣੀ ਅਕਾਲੀ ਦਲ ਨੇ ਇਥੇ ਪ੍ਰਵਾਸੀ ਭਾਰਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਮੁਸ਼ਕਿਲਾਂ ਨੂੰ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਉਣਗੇ। ਇਸ ਪ੍ਰੋਗਰਾਮ ਦਾ ਪ੍ਰਬੰਧ ਸ: ਹਰਜੀਤ ਸਿੰਘ ਹੁੰਦਲ ਹੁਰਾਂ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਪ੍ਰਵਾਸੀਆਂ ਦੀ ਰਜਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਅਕਾਲੀ-ਭਾਜਪਾ ਸਰਕਾਰ ਦੇ ਹੱਕ ਵਿੱਚ ਜੋ ਦੂਸਰੀ ਵਾਰ ਫਤਵਾ ਦਿੱਤਾ ਹੈ, ਉਸ 'ਤੇ ਪੂਰਾ ਉਤਰਨ ਲਈ ਪੰਜਾਬ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ ਤੇ ਆਉਣ ਵਾਲੇ ਸਾਲਾਂ ਵਿਚ ਪੰਜਾਬ ਦੀ ਨੁਹਾਰ ਹੀ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਸ: ਸੁਖਬੀਰ ਸਿੰਘ ਬਾਦਲ ਦੇ ਵਿਸ਼ੇਸ਼ ਯਤਨਾਂ ਸਦਕਾ ਰਾਜ ਵਿਚ ਵਿਕਾਸ ਕਾਰਜ ਆਰੰਭ ਹੋਏ ਹਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਭਰਪੂਰ ਯਤਨ ਹੋ ਰਹੇ ਹਨ। ਸਰਕਾਰ ਨੇ ਇਸੇ ਲੜੀ ਤਹਿਤ ਰਾਜ
ਅਪਨਾ ਪੰਜਾਬ ਤੋਂ ਧੰਨਵਾਦ ਸਹਿਤ
No comments:
Post a Comment