jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 24 September 2012

ਵਿਦੇਸ਼ੀ ਨਿਵੇਸ਼ ਸਮੇਂ ਦੀ ਮੁਖ ਲੋੜ : ਮਨਪ੍ਰੀਤ ਬਾਦਲ

www.sabblok.blogspot.com

ਗਿੱਦੜਬਾਹਾ 23 ਸਤੰਬਰ (PMI News):- ਸਾਬਕਾ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਬਠਿੰਡਾ ਤੋਂ ਇਕ ਮਜ਼ਬੂਤ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੰਚਾਇਤਾਂ ਤੋਂ ਲੈ ਕੇ ਲੋਕ ਸਭਾ ਜਾਂ ਹੋਰ ਚੋਣਾਂ ਵਿਚ ਪੀਪਲਜ਼ ਪਾਰਟੀ ਵਧ ਚੜ੍ਹ ਕੇ ਹਿੱਸਾ ਲਵੇਗੀ , ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਮਨਪ੍ਰੀਤ ਦੇ ਮੁਕਾਬਲੇ ਬਠਿੰਡਾ ਤੋਂ ਚੋਣ ਲੜਨ ਦੇ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਨਿੱਜੀ ਤੌਰ 'ਤੇ ਉਹ ਮੁੱਖ ਮੰਤਰੀ ਦੇ ਖਿਲਾਫ਼ ਕੋਈ ਟਿੱਪਣੀ ਨਹੀਂ ਕਰਨਗੇ, ਪਰ ਰਾਜਨੀਤੀ ਵਿਚ ਕੋਈ ਕਿਸੇ ਦਾ ਸਕਾ ਨਹੀਂ ਹੈ। ਸੂਬੇ ਦੀ ਦਿਨੋ ਦਿਨ ਵਿਗੜ ਰਹੀ ਆਰਥਿਕ ਵਿਵਸਥਾ ਨੂੰ ਲੀਹ 'ਤੇ ਲਿਆਉਣ ਲਈ ਪੈਸੇ ਦੀ ਜ਼ਰੂਰਤ ਵੱਡੀ ਹੈ ਪਰ ਪੰਜਾਬ ਸਰਕਾਰ ਇਸ ਮੁੱਦੇ ਨੂੰ ਲੈ ਕੇ ਗੰਭੀਰ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹਲਕਾ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਪੱਤਰਕਾਰਾਂ ਵੱਲੋਂ ਰਿਟੇਲ ਬਾਜ਼ਾਰ ਵਿਚ ਸਿੱਧੇ ਵਿਦੇਸ਼ੀ ਪੂੰਜੀ ਨਿਵੇਸ਼
ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਦੇਸ਼ੀ ਨਿਵੇਸ਼ ਸਮੇਂ ਦੀ ਮੰਗ ਹੈ ਅਤੇ ਸੂਬਾ ਸਰਕਾਰ ਨੂੰ ਪੰਜਾਬ ਨੂੰ ਬਚਾਉਣ ਲਈ ਕਈ ਅਹਿਮ ਫੈਸਲੇ ਲੈਣ ਦੀ ਜ਼ਰੂਰਤ ਹੈ। ਕੇਂਦਰ ਸਰਕਾਰ ਵੱਲੋਂ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੂੰ ਮਨਪ੍ਰੀਤ ਬਾਦਲ ਨੇ ਮੰਦਭਾਗਾ ਕਰਾਰ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਡੀਜ਼ਲ ਦੇ ਰੇਟਾਂ ਵਿਚ 5 ਰੁਪਏ ਪ੍ਰਤੀ ਲਿਟਰ ਦਾ ਵਾਧਾ ਨਹੀਂ ਸੀ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਾਰ ਵਾਰ ਕੋਸਣ ਦੀ ਬਜਾਏ ਸੂਬਾ ਸਰਕਾਰ ਵੈਟ ਵਿਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦੇਵੇ। ਗਿੱਦੜਬਾਹਾ ਸ਼ਹਿਰ ਦੀ ਦਿਨੋ ਦਿਨ ਗੰਭੀਰ ਹੁੰਦੀ ਸੀਵਰੇਜ ਅਤੇ ਸਫ਼ਾਈ ਵਿਵਸਥਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਇਕ ਤਰ੍ਹਾਂ ਦਾ ਸੰਤਾਪ ਭੋਗਣਾ ਪੈ ਰਿਹਾ ਹੈ। ਇਸ ਸਮੇਂ ਉਨ੍ਹਾਂ ਦੇ ਨਾਲ ਸਰਫਰਾਜ ਸਿੰਘ ਗੱਦਾਡੋਬ, ਜਗਤਾਰ ਸਿੰਘ, ਰਮੇਸ਼ ਕੁਮਾਰ ਮੇਸ਼ਾ, ਪੱਪੀ ਚਹਿਲ ਕੋਠੇ ਹਿੰਮਤਪੁਰਾ, ਸਾਧਾ ਸਿੰਘ ਭੂੰਦੜ, ਤੇਜ ਸਿੰਘ ਸ਼ੇਖ, ਮੀਤਾ ਗਿਆਨੀ, ਮਨਪ੍ਰੀਤ ਸਿੰਘ ਮਨੀ, ਸ਼ਮਿੰਦਰ ਸਿੰਘ, ਅਜਮੇਰ ਸਿੰਘ, ਦਰਸ਼ਨ ਸਿੰਘ, ਟਿੱਕਾ ਸਿੰਘ, ਪ੍ਰਗਟ ਸਿੰਘ ਤੇ ਸੁਖਮੰਦਰ ਸਿੰਘ ਵੀ ਹਾਜ਼ਰ ਸਨ।

No comments: