jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 1 October 2012

ਪੰਜਾਬ ਦੀਆਂ ਮੰਡੀਆਂ 'ਚ ਪਹਿਲੇ ਦਿਨ 1. 21 ਲੱਖ ਟਨ ਝੋਨਾ ਪੁੱਜਾ

follow us on twitter--www.twitter.com/sabblok


ਪੰਜਾਬ ਦੀਆਂ ਮੰਡੀਆਂ 'ਚ ਪਹਿਲੇ ਦਿਨ
1. 21 ਲੱਖ ਟਨ ਝੋਨਾ ਪੁੱਜਾ

ਸਰਕਾਰੀ ਏਜੰਸੀਆਂ ਦੀ ਹੜਤਾਲ ਕਾਰਨ ਨਹੀਂ ਹੋਈ ਖਰੀਦPTI
ਜਲੰਧਰ, 1 ਅਕਤੂਬਰ -ਸਰਕਾਰ ਦੀਆਂ ਪ੍ਰਮੁੱਖ ਖਰੀਦ ਏਜੰਸੀਆਂ ਪਨਸਪ, ਪਨਗ੍ਰੇਨ, ਮਾਰਕਫੈੱਡ, ਪੰਜਾਬ ਐਗਰੋ ਅਤੇ ਵੇਅਰਹਾਊਸ ਦੀ ਹੜਤਾਲ ਕਾਰਨ ਅੱਜ ਪਹਿਲੇ ਦਿਨ ਹੀ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਸਕੀ ਤੇ ਮੰਡੀਆਂ 'ਚ ਇਕ ਤਰ੍ਹਾਂ ਨਾਲ ਪਹਿਲੇ ਹੀ ਦਿਨ ਝੋਨੇ ਦੇ ਢੇਰ ਲੱਗ ਗਏ। ਉਧਰ ਪੰਜਾਬ ਦੇ ਬਹੁਤ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਵਲੋਂ ਆਪੋ-ਆਪਣੇ ਹਲਕੇ 'ਚ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਸਨ, ਜੋ ਸਾਰੇ ਧਰੇ-ਧਰਾਏ ਰਹਿ ਗਏ ਤੇ ਉਹ ਸਰਕਾਰੀ ਖਰੀਦ ਸ਼ੁਰੂ ਨਾ ਕਰਵਾ ਸਕੇ। ਹਾਲਾਂਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ: ਅਜਮੇਰ ਸਿੰਘ ਲੱਖੋਵਾਲ ਅੱਜ ਖੰਨਾ ਮੰਡੀ 'ਚ ਨਿੱਜੀ ਵਪਾਰੀਆਂ ਕੋਲੋਂ ਖਰੀਦ ਸ਼ੁਰੂ ਕਰਵਾ ਕੇ ਮੰਡੀ 'ਚ ਰਸਮੀ ਤੌਰ 'ਤੇ ਝੋਨੇ ਦੀ ਖਰੀਦ ਦਾ ਆਗਾਜ਼ ਕਰ ਗਏ। ਇਸ ਦੌਰਾਨ ਪੰਜਾਬ ਦੀਆਂ ਮੰਡੀਆਂ 'ਚ ਅੱਜ ਪਹਿਲੇ ਹੀ ਦਿਨ 1.21 ਲੱਖ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲ ਨਾਲੋਂ ਇਸ ਦਿਨ ਤੱਕ 10 ਫੀਸਦੀ ਘੱਟ ਹੈ, ਜਿਸ 'ਚੋਂ 1.07 ਲੱਖ ਟਨ ਝੋਨੇ ਦੀ ਖਰੀਦ ਨਿੱਜੀ ਏਜੰਸੀਆਂ ਵਲੋਂ ਕੀਤੀ ਗਈ ਹੈ। ਮੰਡੀ ਬੋਰਡ ਵਲੋਂ ਝੋਨੇ ਦੀ ਖਰੀਦ ਲਈ 1770 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ 'ਚ ਸਰਕਾਰੀ ਦਾਅਵਿਆਂ ਅਨੁਸਾਰ ਸਾਰੇ ਖਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਦੌਰਾਨ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਅੱਜ ਪਹਿਲੇ ਹੀ ਦਿਨ ਮੰਡੀਆਂ 'ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਜੇਕਰ ਹਾਲਾਤ ਇਹੋ ਜਿਹੇ ਰਹੇ ਤਾਂ ਉਨ੍ਹਾਂ ਦੀ ਪ੍ਰੇਸ਼ਾਨੀ ਹੋਰ ਵੱਧ ਸਕਦੀ ਹੈ। ਚੇਅਰਮੈਨ ਸ: ਅਜਮੇਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰਾਂ 'ਚ ਬਹੁਤੀਆਂ ਥਾਂਵਾਂ 'ਤੇ ਅਜੇ ਝੋਨੇ ਦੀ ਆਮਦ ਨਹੀਂ ਹੋਈ ਤੇ ਉਥੇ 5 ਤਰੀਕ ਤੱਕ ਹੀ ਝੋਨਾ ਪੁੱਜਣ ਦੀ ਸੰਭਾਵਨਾ ਹੈ ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਖਰੀਦ ਏਜੰਸੀਆਂ ਵਲੋਂ ਕੀਤੀ ਗਈ ਹੜਤਾਲ ਸਬੰਧੀ ਕਿਹਾ ਕਿ ਖਰੀਦ ਏਜੰਸੀਆਂ ਦੀ ਸਰਕਾਰ ਨਾਲ ਗੱਲ ਚੱਲ ਰਹੀ ਹੈ ਤੇ ਇਹ ਮਾਮਲਾ ਜਲਦ ਹੱਲ ਹੋ ਜਾਵੇਗਾ ਤੇ ਇਸ ਦਾ ਝੋਨੇ ਦੀ ਖਰੀਦ 'ਤੇ ਕੋਈ ਅਸਰ ਨਹੀਂ ਪਵੇਗਾ। ਉਧਰ ਪੰਜਾਂ ਖਰੀਦ ਏਜੰਸੀਆਂ ਦੇ ਪ੍ਰਧਾਨ ਸ: ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜਾਇਜ਼ ਮੰਗ ਨੂੰ ਮੰਨੇ ਜਾਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਤੇ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 3 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ। ਇਥੇ ਜ਼ਿਕਰਯੋਗ ਹੈ ਕਿ ਇਹ ਹੜਤਾਲ ਝੋਨੇ ਦੀ ਖਰੀਦ ਸਬੰਧੀ ਸਾਂਝੀ ਜ਼ਿੰਮੇਵਾਰੀ ਖਤਮ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਹੈ।

No comments: