jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 1 October 2012

ਭਾਰਤ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

www.twitter.com/sabblok


ਭਾਰਤ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ
ਕੋਲੰਬੋ, 30 ਸਤੰਬਰ (ਏਜੰਸੀ)- ਆਈ. ਸੀ. ਸੀ. ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਇੱਕ ਅਹਿਮ ਮੁਕਾਬਲੇ 'ਚ ਅੱਜ ਭਾਰਤ ਨੇ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਭਾਰਤ ਨੇ ਸੈਮੀਫਾਈਨਲ ਵਿਚ ਪਹੁੰਚਣ ਦੀਆਂ ਉਮੀਦਾਂ ਨੂੰ ਵੀ ਕਾਇਮ ਰੱਖਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਭਾਰਤ ਸਾਹਮਣੇ ਜਿੱਤ ਲਈ 129 ਦੌੜਾਂ ਦਾ ਟੀਚਾ ਰੱਖਿਆ, ਜਿਸ ਨੂੰ ਭਾਰਤੀ ਟੀਮ ਨੇ 17 ਓਵਰਾਂ ਵਿਚ 2 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਵਿਰਾਟ ਕੋਹਲੀ ਨੇ ਭਾਰਤ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ। ਉਸ ਨੇ ਗੇਂਦਬਾਜ਼ੀ ਕਰਦਿਆਂ 3 ਓਵਰਾਂ ਵਿਚ 21 ਦੌੜਾਂ ਦੇ ਪਾਕਿਸਤਾਨੀ ਕਪਤਾਨ ਮੁਹੰਮਦ ਹਫੀਜ਼ ਨੂੰ ਆਊਟ ਕੀਤਾ ਅਤੇ ਬਾਅਦ ਵਿਚ 61 ਗੇਂਦਾਂ 'ਤੇ 78 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਨੂੰ ਸ਼ਾਨਦਾਰ ਪ੍ਰਦਰਸ਼ਨ ਬਦਲੇ ਮੈਨ ਆਫ ਦ ਮੈਚ ਵੀ ਐਲਾਨਿਆ ਗਿਆ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਕਪਤਾਨ ਮੁਹੰਮਦ ਹਫੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

 ਇਰਫਾਨ ਪਠਾਨ ਨੇ 17 ਦੇ ਸਕੋਰ 'ਤੇ ਇਮਰਾਨ ਨਜ਼ੀਰ ਦੇ ਰੂਪ 'ਚ ਪਾਕਿਸਤਾਨ ਨੂੰ ਪਹਿਲਾ ਝਟਕਾ ਦਿੱਤਾ, ਜੋ 8 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਭਾਰਤ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਪਾਕਿ ਬੱਲੇਬਾਜ਼ਾਂ ਨੂੰ ਹੱਥ ਖੋਲ੍ਹਣ ਦਾ ਮੌਕਾ ਨਾ ਦਿੱਤਾ। ਪਾਕਿਸਤਾਨ ਵੱਲੋਂ ਸ਼ੋਏਬ ਮਲਿਕ ਨੇ ਸਭ ਤੋਂ ਵੱਧ 28 ਦੌੜਾਂ ਬਣਾਈਆਂ, ਇਸ ਤੋਂ ਇਲਾਵਾ ਉਮਰ ਅਕਮਲ ਨੇ 21, ਮੁਹੰਮਦ ਹਫੀਜ਼ ਨੇ 15, ਸ਼ਾਹਿਦ ਅਫਰੀਦੀ ਨੇ 14 ਅਤੇ ਉਮਰ ਗੁੱਲ ਨੇ 12 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤੋਂ ਇਲਾਵਾ ਬਾਕੀ ਬੱਲੇਬਾਜ਼ ਕੁਝ ਖਾਸ ਨਾ ਕਰ ਸਕੇ ਅਤੇ ਪੂਰੀ ਟੀਮ 19.4 ਓਵਰਾਂ ਵਿਚ 128 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵੱਲੋਂ ਬਾਲਾਜੀ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 22 ਦੌੜਾਂ ਦੇ 4, ਯੁਵਰਾਜ ਅਤੇ ਅਸ਼ਵਿਨ ਨੇ 2-2 ਜਦਕਿ ਪਠਾਨ ਅਤੇ ਕੋਹਲੀ ਨੇ 1-1 ਵਿਕਟ ਹਾਸਲ ਕੀਤੀ। ਜਵਾਬ ਵਿਚ ਭਾਰਤ ਦੀ ਸ਼ੁਰੂਆਤ ਵੀ ਖਰਾਬ ਰਹੀ ਅਤੇ ਗੌਤਮ ਗੰਭੀਰ ਬਿਨ੍ਹਾਂ ਖਾਤਾ ਖੋਲ੍ਹਿਆਂ ਹੀ ਆਊਟ ਹੋ ਗਏ। ਇਸ ਤੋਂ ਬਾਅਦ ਸਹਿਵਾਗ ਅਤੇ ਕੋਹਲੀ ਨੇ ਭਾਰਤੀ ਪਾਰੀ ਨੂੰ ਸੰਭਾਲਿਆ ਅਤੇ ਦੂਜੀ ਵਿਕਟ ਲਈ 74 ਦੌੜਾਂ ਦੀ ਸਾਂਝੇਦਾਰੀ ਕੀਤੀ। ਭਾਰਤ ਵੱਲੋਂ ਵਿਰਾਟ ਕੋਹਲੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 8 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 78 ਦੌੜਾਂ ਦੀ ਪਾਰੀ ਖੇਡ ਕੇ ਭਾਰਤ ਨੂੰ ਜਿੱਤ ਤੱਕ ਪਹੁੰਚਾ ਦਿੱਤਾ। ਦੋ ਮੈਚਾਂ ਵਿਚ ਬਾਹਰ ਰਹਿਣ ਤੋਂ ਬਾਅਦ ਸ਼ਾਨਦਾਰ ਵਾਪਸੀ ਕਰਦਿਆਂ ਸਹਿਵਾਗ ਨੇ ਵੀ ਚੰਗੇ ਹੱਥ ਦਿਖਾਏ ਅਤੇ 24 ਗੇਂਦਾਂ 'ਤੇ 4 ਚੌਕਿਆਂ ਦੀ ਮਦਦ ਨਾਲ 29 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਬਾਅਦ ਕੋਹਲੀ ਅਤੇ ਯੁਵਰਾਜ ਨੇ ਤੀਜੀ ਵਿਕਟ ਲਈ 39 ਗੇਂਦਾਂ 'ਤੇ ਅਜੇਤੂ 54 ਦੌੜਾਂ ਦੀ ਸਾਂਝੇਦਾਰੀ ਕੀਤੀ। ਯੁਵਰਾਜ 19 ਦੌੜਾਂ ਬਣਾ ਕੇ ਅਜੇਤੂ ਰਹੇ। ਹੁਣ ਸੁਪਰ-8 ਵਿਚ ਭਾਰਤ ਦਾ ਆਖਰੀ ਮੁਕਾਬਲਾ 2 ਅਕਤੂਬਰ ਨੂੰ ਦੱਖਣੀ ਅਫਰੀਕਾ ਦੇ ਨਾਲ ਹੋਵੇਗਾ।

No comments: