ਗੜ੍ਹਦੀਵਾਲਾ --SN--ਪਿੰਡ ਮਾਂਗਾ ਵਿਖੇ ਨੌਜਵਾਨਾਂ ਦੀ ਇਕ ਮੀਟਿੰਗ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਕੁਲਾਰ ਸ਼ਾਮਲ ਹੋਏ। ਇਸ ਮੌਕੇ 'ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਲਜੀਤ ਸਿੰਘ ਕੁਲਾਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਰਾਜ ਦੇ ਲੱਖਾਂ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਹੁਣ ਵੀ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰ ਦੀਆਂ ਵਧੀਆ ਨੀਤੀਆਂ ਤੇ ਉਸਾਰੂ ਸੋਚ ਸਦਕਾ ਅੱਜ ਪੰਜਾਬ ਦੇ ਲੋਕ ਵੱਧ-ਚੜ੍ਹ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ।  ਇਸ  ਮੌਕੇ 'ਤੇ ਆਈਆਂ ਹੋਈਆਂ ਸਖਸ਼ੀਅਤਾਂ ਤੇ ਨੌਜਵਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿਚ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ, ਕੌਮੀ ਸਕੱਤਰ ਰਾਜਵਿੰਦਰ ਸਿੰਘ ਰਾਜਾ ਚੌਧਰੀ, ਸੁਖਬੀਰ ਸਿੰਘ, ਕਸ਼ਮੀਰ ਸਿੰਘ, ਸੂਬੇਦਾਰ   ਗੁਰਮੇਲ ਸਿੰਘ, ਬਲਦੇਵ ਸਿੰਘ, ਰਾਜਿੰਦਰ ਸਿੰਘ, ਚੌਧਰੀ ਸਰਬਜੀਤ ਸਿੰਘ ਡੱਫਰ, ਹਰਵਿੰਦਰ ਸਿੰਘ, ਕਰਮਜੀਤ ਸਿੰਘ ਮੱਲੀ ਅਰਗੋਵਾਲ, ਹਰਪ੍ਰੀਤ ਸਿੰਘ ਬਿੱਲਾ, ਹਰਭਜਨ ਸਿੰਘ, ਲਖਵੀਰ ਸਿੰਘ ਸੋਨੀ, ਸੁਖਵਿੰਦਰ ਸਿੰਘ, ਅਜਮੇਰਪਾਲ ਸਿੰਘ, ਰਾਜਵਿੰਦਰ ਸਿੰਘ ਰਾਜੂ, ਸਰਬਜੀਤ  ਸਿੰਘ ਸਾਬ, ਜਸਵੀਰ ਸਿੰਘ, ਮੋਹਣ ਸਿੰਘ, ਬਖਸ਼ੀਸ਼ ਸਿੰਘ, ਇਕਬਾਲ ਸਿੰਘ ਆਦਿ ਸਮੇਤ ਅਨੇਕਾਂ ਲੋਕ ਹਾਜ਼ਰ ਸਨ।