www.sabblok.blogspot.com
• 4.81 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਲਈ ਹੋਣਗੇ ਜਬਰਦਸਤ ਮੁਕਾਬਲੇ, ਜੇਤੂ ਟੀਮ ਨੂੰ ਮਿਲਣਗੇ 2 ਕਰੋੜ ਰੁਪਏ
• ਪਹਿਲੀ ਵਾਰ ਸਾਰੇ ਮਹਾਂਦੀਪਾਂ ਦੀਆਂ ਟੀਮਾਂ ਲੈਣਗੀਆਂ ਹਿੱਸਾ
• 1.43 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਿੱਤਣ ਲਈ ਮੈਦਾਨ ਵਿਚ ਉਤਰਨਗੀਆਂ ਔਰਤਾਂ ਦੀਆਂ 7 ਟੀਮਾਂ
• ਸੁਖਬੀਰ ਸਿੰਘ ਬਾਦਲ ਵਲੋਂ ਨਸ਼ਾ ਮੁਕਤ ਟੂਰਨਾਮੈਂਟ ਯਕੀਨੀ ਬਨਾਉਣ ਦੇ ਨਿਰਦੇਸ਼
ਚੰਡੀਗੜ੍ਹ, 23 ਨਵੰਬਰ : ਦੁਨੀਆਂ ਦੇ ਸਾਰੇ ਮਹਾਂਦੀਪਾਂ ਦੀ ਪ੍ਰਤੀਨਿਧਤਾ ਕਰਦੀਆਂ 16 ਦੇਸ਼ਾਂ ਦੀਆਂ ਟੀਮਾਂ ਵਲੋਂ ਸ਼ਮੂਲੀਅਤ ਦੀ ਪੁਸ਼ਟੀ ਨਾਲ ਪੰਜਾਬ ਨੇ 1 ਤੋਂ
15 ਦਸੰਬਰ ਤੱਕ ਤੀਸਰੇ ਵਿਸ਼ਵ ਕਬੱਡੀ ਕੱਪ ਦੀ ਮੇਜ਼ਬਾਨੀ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ ਅਤੇ ਇਸ 15 ਦਿਨਾਂ ਕਬੱਡੀ ਮਹਾਂਕੁੰਭ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਔਰਤਾਂ ਦੇ ਵਰਗ ਵਿਚ ਜੇਤੂ ਰਹਿਣ ਵਾਲੀ ਟੀਮ ਦੀ ਇਨਾਮੀ ਰਾਸ਼ੀ 25 ਤੋਂ ਵਧਾਕੇ 51 ਲੱਖ ਰੁਪਏ, ਉਪ ਜੇਤੂ ਲਈ 15 ਤੋਂ ਵਧਾਕੇ 31 ਲੱਖ ਰੁਪਏ ਅਤੇ ਤੀਸਰੇ ਸਥਾਨ 'ਤੇ ਰਹਿਣ ਵਾਲੀ ਟੀਮ ਲਈ ਇਨਾਮੀ ਰਾਸ਼ੀ 10 ਤੋਂ ਵਧਾਕੇ 21 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪੁਰਸ਼ਾਂ ਦੇ ਵਰਗ ਵਿਚ ਜੇਤੂ ਟੀਮ ਲਈ ਇਨਾਮੀ ਰਾਸ਼ੀ ਨੂੰ ਦੁਗਣਾ ਕਰਦਿਆਂ 2 ਕਰੋੜ ਰੁਪਏ ਅਤੇ ਉਪ ਜੇਤੂ ਅਤੇ ਤੀਸਰੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਲਈ ਇਹ ਇਨਾਮੀ ਰਾਸ਼ੀ ਕ੍ਰਮਵਾਰ 1 ਕਰੋੜ ਰੁਪਏ ਅਤੇ 51 ਲੱਖ ਰੁਪਏ ਹੋਵੇਗੀ।
ਸ. ਬਾਦਲ ਨੇ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਵੱਡੀ ਖੁਸ਼ੀ ਹੈ ਕਿ ਪਹਿਲੀ ਵਾਰੀ ਯੂਰਪੀ ਅਤੇ ਅਫਰੀਕੀ ਟੀਮਾਂ ਵੀ ਇਸ ਵਿਸ਼ਵ ਕਬੱਡੀ ਕੱਪ ਵਿਚ ਹਿੱਸਾ ਲੈ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਤੱਕ ਭਾਰਤ ਤੋਂ ਇਲਾਵਾ ਇੰਗਲੈਂਡ, ਅਫਗਾਨਿਸਤਾਨ, ਡੈਨਮਾਰਕ, ਕੈਨੇਡਾ, ਨਿਊਜੀਲੈਂਡ, ਸ਼੍ਰੀਲੰਕਾ, ਨਾਰਵੇ, ਪਾਕਿਸਤਾਨ, ਸਿਆਰਾ ਲਿਓਨ, ਸਕਾਟਲੈਂਡ, ਅਰਜਨਟੀਨਾ, ਇਟਲੀ, ਇਰਾਨ, ਕੀਨੀਆ ਅਤੇ ਅਮਰੀਕਾ ਵਲੋਂ ਵਿਸ਼ਵ ਕੱਪ ਵਿਚ ਸ਼ਾਮਲ ਹੋਣ ਦੀ ਸਹਿਮਤੀ ਦਿੱਤੇ ਜਾਣ ਨਾਲ ਹਿੱਸਾ ਲੈਣ ਵਾਲੀਆਂ ਟੀਮਾਂ ਦੀ ਗਿਣਤੀ 16 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਔਰਤਾਂ ਦੇ ਵਰਗ ਵਿਚ 1.43 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਲਈ ਭਾਰਤ, ਕੈਨੇਡਾ, ਡੈਨਮਾਰਕ, ਇੰਗਲੈਂਡ, ਤੁਰਕਮੇਨਿਸਤਾਨ, ਅਮਰੀਕਾ ਅਤੇ ਮਲੇਸ਼ੀਆ ਦੀਆਂ ਟੀਮਾਂ ਆਪੋ ਆਪਣਾ ਦਾਅਵਾ ਪੇਸ਼ ਕਰਨਗੀਆਂ।
ਉਪ ਮੁੱਖ ਮੰਤਰੀ ਨੇ ਦੱਸਿਆ ਕਿ 1 ਦਸੰਬਰ ਨੂੰ ਬਠਿੰਡਾ ਵਿਖੇ ਸ਼ਾਨਦਾਰ ਉਦਘਾਟਨੀ ਰਸਮ ਹੋਵੇਗੀ ਅਤੇ ਉਥੇ ਪੇਸ਼ ਕੀਤੇ ਜਾਣ ਵਾਲਾ ਅਤਿ ਆਧੂਨਿਕ ਲੇਜ਼ਰ ਸ਼ੋਅ ਉਲੰਪਿਕ ਖੇਡਾਂ ਦੀ ਉਦਘਾਟਨੀ ਰਸਮ ਨੂੰ ਵੀ ਫਿੱਕਾ ਪਾ ਦੇਵੇਗਾ। ਉਨ੍ਹਾਂ ਕਿਹਾ ਕਿ ਉਹਨਾਂ ਦਾ ਮੁਢੱਲਾ ਮੰਤਵ ਕਬੱਡੀ ਨੂੰ ਹਰ ਦੇਸ਼ ਅੰਦਰ ਹਰਮਨ-ਪਿਆਰਾ ਬਨਾਉਣਾ ਹੈ ਤਾਂ ਜੋ ਇਹ ਉਲੰਪਿਕ ਖੇਡਾਂ ਲਈ ਮਾਨਤਾ ਹਾਸਲ ਕਰ ਸਕੇ। ਉਨ੍ਹਾਂ ਦੱਸਿਆ ਕਿ ਕੌਮਾਂਤਰੀ ਉਲੰਪਿਕ ਐਸੋਸੀਏਸ਼ਨ ਦੇ ਸਪੋਰਟਸ ਡਾਇਰੈਕਟਰ ਵਲੋਂ ਪੰਜਾਬ ਸਰਕਾਰ ਵਲੋਂ ਕਬੱਡੀ ਦੀ ਰਵਾਇਤੀ ਖੇਡ ਨੂੰ ਹਰਮਨ-ਪਿਆਰਾ ਬਨਾਉਣ ਅਤੇ ਵਿਸ਼ਵ ਕੱਪ ਦੇ ਪੱਧਰ 'ਤੇ ਲਿਜਾਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਹੈ।
ਸ. ਬਾਦਲ ਨੇ ਦੱਸਿਆ ਕਿ ਵਿਸ਼ਵ ਕਬੱਡੀ ਕੱਪ ਦੇ ਮੁਕਾਬਲੇ 13 ਸਥਾਨਾਂ ਜਿਵੇਂ ਕਿ ਪਟਿਆਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਸੰਗਰੂਰ, ਰੂਪਨਗਰ, ਦੋਦਾ, ਚੋਹਲਾ ਸਾਹਿਬ, ਫਾਜਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ, ਜਲੰਧਰ ਅਤੇ ਲੁਧਿਆਣਾ ਵਿਖੇ ਹੋਣਗੇ ਅਤੇ ਪੁਰਸ਼ਾਂ ਦੀਆਂ ਟੀਮਾਂ ਨੂੰ ਜਲੰਧਰ ਅਤੇ ਬਠਿੰਡਾ ਵਿਖੇ ਠਹਿਰਾਇਆ ਜਾਵੇਗਾ ਜਦੋਂ ਕਿ ਔਰਤਾਂ ਦੀਆਂ ਟੀਮਾਂ ਨੂੰ ਲੁਧਿਆਣਾ ਵਿਖੇ ਠਹਿਰਾਇਆ ਜਾਵੇਗਾ।
ਕਬੱਡੀ ਨੂੰ ਮਿਲ ਰਹੇ ਭਰਪੂਰ ਹੁੰਗਾਰੇ ਖਾਸ ਕਰਕੇ ਮਹਿਲਾ ਪ੍ਰਤੀਯੋਗੀਆਂ ਦੀ ਵੱਡੀ ਸ਼ਮੂਲੀਅਤ 'ਤੇ ਖੁਸ਼ੀ ਪ੍ਰਗਟਾਉਂਦਿਆਂ ਸ. ਬਾਦਲ ਨੇ ਕਿਹਾ ਕਿ ਪਹਿਲੀ ਵਾਰ ਟਰਾਇਲਾਂ ਲਈ 200 ਦੇ ਕਰੀਬ ਲੜਕੀਆਂ ਪਹੁੰਚੀਆਂ ਜਿਸ ਕਾਰਨ ਚੋਣ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਦੋ ਦਿਨਾਂ ਤੱਕ ਟਰਾਇਲ ਕਰਨੇ ਪਏ।
ਵਿਸ਼ਵ ਕੱਪ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਯਕੀਨੀ ਬਨਾਉਣ ਲਈ ਨਿਰਦੇਸ਼ ਜਾਰੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਖੇਡਾਂ ਨੂੰ ਹਰਮਨ-ਪਿਆਰਾ ਬਨਾਉਣ ਪਿੱਛੇ ਇਕਲੌਤਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡ ਮੰਤਰਾਲੇ ਅਤੇ ਕੌਮੀ ਐਂਟੀ ਡੋਪ ਏਜੰਸੀ ਨੂੰ ਸਾਰੇ ਖਿਡਾਰੀਆਂ ਦੇ ਡੋਪ ਟੈਸਟ ਯਕੀਨੀ ਬਨਾਉਣ ਲਈ ਲਿਖਿਆ ਗਿਆ ਹੈ ਅਤੇ ਐਂਟੀ ਡੋਪ ਕਮੇਟੀ ਪਹਿਲਾਂ ਹੀ ਗਠਿਤ ਕਰ ਦਿੱਤੀ ਗਈ ਹੈ। ਸ. ਬਾਦਲ ਨੇ ਕਿਹਾ ਕਿ ਡੋਪ ਟੈਸਟ ਸਹੂਲਤਾਂ ਲਈ 40 ਲੱਖ ਰੁਪਏ ਪਹਿਲਾਂ ਹੀ ਰਾਖਵੇਂ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਖਿਡਾਰੀਆਂ ਨੂੰ ਤਾੜਣਾ ਕੀਤੀ ਕਿ ਡੋਪ ਟੈਸਟ ਵਿਚ ਅਸਫਲ ਰਹਿਣ ਵਾਲਿਆਂ ਦੀ ਜਿਥੇ ਇਨਾਮੀ ਰਾਸ਼ੀ ਵਿਚ ਕਟੌਤੀ ਹੋਵੇਗੀ ਉਥੇ ਉਹਨਾਂ ਦੇ ਖੇਡਣ 'ਤੇ ਅਗਲੇ ਦੋ ਸਾਲਾਂ ਤੱਕ ਪਾਬੰਦੀ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਸ਼ਵ ਕਬੱਡੀ ਕੱਪ ਪ੍ਰਬੰਧਕੀ ਕਮੇਟੀ ਨੇ ਸਾਰੀਆਂ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਇਹ ਸਪਸਟ ਸੂਚਨਾ ਭੇਜ ਦਿੱਤੀ ਹੈ ਕਿ ਉਹ ਪੂਰੀ ਤਰ੍ਹਾਂ ਨਸ਼ਾ ਮੁਕਤ ਵਿਸ਼ਵ ਕਬੱਡੀ ਕੱਪ ਕਰਾਉਣ ਵਿਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਸ਼੍ਰੀ ਪੀ.ਐਸ. ਔਜਲਾ, ਸਕੱਤਰ ਖੇਡਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵੱਖ ਵੱਖ ਅਥਾਰਟੀਆਂ ਤੋਂ ਪਹਿਲਾਂ ਹੀ ਇਤਰਾਜਹੀਣਤਾ ਸਰਟੀਫਿਕੇਟ ਲੈ ਲਏ ਹਨ ਅਤੇ ਏ.ਡੀ.ਜੀ.ਪੀ. ਇੰਟੈਲੀਜੈਂਸ ਸ਼੍ਰੀ ਹਰਦੀਪ ਢਿਲੋਂ ਦੀ ਅਗਵਾਈ ਹੇਠ ਵਿਸ਼ਵ ਕੱਪ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਦੀ ਮੁਕੰਮਲ ਸੁਰੱਖਿਆ ਯਕੀਨੀ ਬਨਾਉਣ ਲਈ ਇੱਕ ਕਮੇਟੀ ਵੀ ਗਠਿਤ ਕੀਤੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਸੁਖਦੇਵ ਸਿੰਘ ਢੀਂਡਸਾ, ਐਮ.ਪੀ., ਸ਼੍ਰੀ ਬਿਕਰਮ ਸਿੰਘ ਮਜੀਠੀਆ, ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਸ਼੍ਰੀ ਸਿਕੰਦਰ ਸਿੰਘ ਮਲੂਕਾ, ਸਿੱਖਿਆ ਮੰਤਰੀ, ਸ਼੍ਰੀ ਸਰਵਣ ਸਿੰਘ ਫਿਲੌਰ, ਸੈਰ ਸਪਾਟਾ ਮੰਤਰੀ, ਸ਼੍ਰੀ ਅਜੀਤ ਸਿੰਘ ਕੋਹਾੜ, ਟਰਾਂਸਪੋਰਟ ਮੰਤਰੀ, ਸ਼੍ਰੀ ਸੁਰਜੀਤ ਸਿੰਘ ਰੱਖੜਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਸ਼੍ਰੀ ਸ਼ਰਨਜੀਤ ਸਿੰਘ ਢਿਲੋਂ, ਲੋਕ ਨਿਰਮਾਣ ਮੰਤਰੀ, ਸ਼੍ਰੀ ਸੋਹਣ ਸਿੰਘ ਠੰਡਲ, ਸ਼੍ਰੀਮਤੀ ਮੋਹਿੰਦਰ ਕੌਰ ਜੋਸ਼, ਸ਼੍ਰੀ ਪਵਨ ਕੁਮਾਰ ਟੀਨੂੰ ਅਤੇ ਸ਼੍ਰੀ ਮਨਤਾਰ ਸਿੰਘ ਬਰਾੜ (ਸਾਰੇ ਮੁੱਖ ਸੰਸਦੀ ਸਕੱਤਰ), ਸ਼੍ਰੀ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਸ਼੍ਰੀ ਕਮਲ ਸ਼ਰਮਾ, ਦੋਵੇਂ ਸਲਾਹਕਾਰ/ਮੁੱਖ ਮੰਤਰੀ, ਸ਼੍ਰੀ ਪਰਗਟ ਸਿੰਘ, ਸ਼੍ਰੀ ਗੁਰਪਰਤਾਪ ਸਿੰਘ ਵਡਾਲਾ, ਸ਼੍ਰੀ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਅਤੇ ਸ਼੍ਰੀ ਦਰਸ਼ਨ ਸਿੰਘ ਸ਼ਿਵਾਲਿਕ, ਸਾਰੇ ਵਿਧਾਇਕ ਪ੍ਰਮੁੱਖ ਤੌਰ 'ਤੇ ਹਾਜ਼ਰ ਸਨ।

No comments:
Post a Comment