jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 27 November 2012

ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਦੀਆਂ ਸੌ-ਸੌ ਸੀਟਾਂ ਵਧਾਈਆਂ ਜਾਣਗੀਆਂ

www.sabblok.blogspot.com

  • ਬਠਿੰਡਾ ਵਿਖੇ ਕੈਂਸਰ ਜਾਂਚ ਤੇ ਇਲਾਜ ਕੇਂਦਰ ਲਈ ਸਾਜ਼ੋ-ਸਾਮਾਨ ਖਰੀਦਣ ਵਾਸਤੇ 32 ਕਰੋੜ ਰੁਪਏ ਮਨਜ਼ੂਰ  
  • ਸਾਰੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਹੈਮਿਓਫੀਲਿਕ ਡਾਇਗਨੌਸਟਿਕ ਕੇਂਦਰ ਕਾਇਮ ਕੀਤੇ ਜਾਣਗੇ  
  • ਮੈਡੀਕਲ ਖੋਜ ਨੂੰ ਉਤਸ਼ਾਹਤ ਕਰਨ ਲਈ ਕਮੇਟੀ ਕਾਇਮ ਕਰਨ ਦੀ ਪ੍ਰਵਾਨਗੀ
ਚੰਡੀਗੜ੍ਹ, 22 ਨਵੰਬਰ : ਪੰਜਾਬ ਸਰਕਾਰ ਅਗਲੇ ਸਾਲ ਤੋਂ ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਦੀਆਂ 100-100 ਸੀਟਾਂ ਵਧਾਏਗੀ।      
      ਇਸ ਬਾਰੇ ਫ਼ੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਪਿਮਜ਼) ਸੋਸਾਇਟੀ ਜਲੰਧਰ ਦੀ ਗਵਰਨਿੰਗ ਬਾਡੀ ਦੀ 30ਵੀਂ ਮੀਟਿੰਗ ਦੌਰਾਨ ਲਿਆ ਗਿਆਇਸੇ ਤਰ੍ਹਾਂ ਗਵਰਨਿੰਗ ਬਾਡੀ ਵਲੋਂ ਪਟਿਆਲਾ ਦੇ ਮੈਡੀਕਲ ਕਾਲਜ ਵਿੱਚ ਪੋਸਟ ਗ੍ਰੈਜੂਏਟ ਕੋਰਸ ਦੀਆਂ 47 ਸੀਟਾਂ ਵਧਾਉਣ ਦੀ ਪ੍ਰਵਾਨਗੀ ਵੀ ਦੇ ਦਿੱਤੀ।      
 ਇੱਕ ਹੋਰ ਅਹਿਮ ਫ਼ੈਸਲੇ ਵਿੱਚ ਮੀਟਿੰਗ ਦੌਰਾਨ ਬਠਿੰਡਾ ਵਿਖੇ 60 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾ ਰਹੇ ਉਚ ਦਰਜੇ ਦੇ ਕੈਂਸਰ ਜਾਂਚ ਤੇ ਇਲਾਜ ਕੇਂਦਰ ਲਈ ਸਾਜ਼ੋ-ਸਾਮਾਨ ਖਰੀਦਣ ਵਾਸਤੇ 32 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦੇ ਦਿੱਤੀ ਹੈਇਸ ਦੇ ਨਾਲ ਹੀ ਪਟਿਆਲਾ ਵਿਖੇ 1.2 ਕਰੋੜ ਰੁਪਏ ਦੀ ਲਾਗਤ ਨਾਲ ਹੈਮਿਓਫੀਲਿਕ ਡਾਇਗਨੌਸਟਿਕ ਸੈਂਟਰ ਦੀ ਸਥਾਪਨਾ ਨੂੰ ਵੀ ਪ੍ਰਵਾਨਗੀ ਦਿੱਤੀ ਹੈਸ. ਬਾਦਲ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਆਖਿਆ ਕਿ ਸੂਬੇ ਦੇ ਸਾਰੇ ਸਰਕਾਰੀ ਮੈਡੀਕਲ ਤੇ ਡੈਂਟਲ ਕਾਲਜਾਂ ਵਿੱਚ ਵੀ ਅਜਿਹੇ ਹੈਮਿਓਫੀਲਿਕ ਡਾਇਗਨੌਸਟਿਕ ਸੈਂਟਰ ਸਥਾਪਤ ਕੀਤੇ ਜਾਣਮੁੱਖ ਮੰਤਰੀ ਨੇ ਸਬੰਧਤ ਅਥਾਰਟੀਆਂ ਨੂੰ ਆਦੇਸ਼ ਦਿੱਤਾ ਕਿ ਪਟਿਆਲਾ ਵਿਖੇ 5 ਕਰੋੜ ਰੁਪਏ ਦੀ ਕੀਮਤ ਨਾਲ ਬਣ ਰਹੇ ਡਰੱਗ ਡੀ-ਅਡਿਕਸ਼ ਸੈਂਟਰ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ।      
       ਸ. ਬਾਦਲ ਨੇ ਸੂਬੇ ਦੇ ਸਾਰੇ ਮੈਡੀਕਲ ਤੇ ਡੈਂਟਲ ਕਾਲਜਾਂ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਲਈ ਇੱਕ ਆਚਾਰ (ਐਥੀਕਲ) ਕਮੇਟੀ ਬਣਾਉਣ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਲਈ 5 ਕਰੋੜ ਰੁਪਏ ਵੀ ਪ੍ਰਵਾਨ ਕੀਤੇ ਜਾ ਚੁੱਕੇ ਹਨ। ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਨਜ਼ਰਸਾਨੀ ਕਰਦਿਆਂ ਸ. ਬਾਦਲ ਨੇ ਆਖਿਆ ਕਿ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿੱਚ ਰੇਡੀਓਥਰੈਪੀ ਯੂਨਿਟ ਦੀ ਮਜ਼ਬੂਤੀ ਅਤੇ ਅੱਪਗ੍ਰੇਡੇਸ਼ਨ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਜਾਵੇ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਸਰਕਾਰੀ ਮੈਡੀਕਲ ਕਾਲਜ ਅੰਮ੍ਰਿ੍ਰਤਸਰ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ 50 ਬਿਸਤਰਿਆਂ ਵਾਲੇ ਡਰੱਗ ਡੀ-ਅਡਿਕਸ਼ਨ ਸੈਂਟਰ ਮੁਕੰਮਲ ਹੋ ਚੁੱਕੇ ਹਨ। 
       ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਵਿਅਕਤੀਆਂ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਚੂਨੀ ਲਾਲ ਭਗਤ, ਮੁੱਖ ਸੰਸਦੀ ਸਕੱਤਰ ਸ਼੍ਰੀਮਤੀ ਮਹਿੰਦਰ ਕੌਰ ਜੋਸ਼, ਪੰਜਾਬ ਦੇ ਐਡਵੋਕੇਟ ਜਨਰਲ ਸ਼੍ਰੀ ਅਸ਼ੋਕ ਅਗਰਵਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਵਿੱਤ ਸ਼੍ਰੀ ਸਤੀਸ਼ ਚੰਦਰਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਕੇ.ਜੇ.ਐਸ. ਚੀਮਾ, ਸਕੱਤਰ ਮੈਡੀਕਲ ਸਿੱਖਿਆ ਸ਼੍ਰੀਮਤੀ ਅੰਜਲੀ ਭਾਵਰਾ, ਤਕਨੀਕੀ ਸਲਾਹਕਾਰ ਜਨਰਲ (ਸੇਵਾਮੁਕਤ) ਡੀ.ਐਸ. ਧਾਲੀਵਾਲ, ਡਾਇਰੈਕਟਰ ਮੈਡੀਕਲ ਸਿੱਖਿਆ ਡਾ. ਏ.ਐਸ. ਥਿੰਦ, ਡਾਇਰੈਕਟਰ ਪਿਮਜ਼ ਡਾ. ਐਸ.ਕੇ. ਸੀਕਰੀ, ਬਾਬਾ ਫਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਐਸ.ਐਸ. ਗਿੱਲ, ਪ੍ਰੋਫੈਸਰ ਕੇ.ਐਸ. ਚੁਘ, ਪ੍ਰੋਫ਼ੈਸਰ ਐਸ.ਬੀ.ਐਸ. ਮਾਨ, ਡਾ. ਐਸ.ਪੀ.ਐਸ. ਗਰੇਵਾਲ ਅਤੇ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ

No comments: