ਚੰਡੀਗੜ੍ਹ/ਜਲੰਧਰ,  ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਵੇਂ ਅਮਨ-ਕਾਨੂੰਨ ਦਾ ਵਿਸ਼ਾ ਰਾਜ ਸਰਕਾਰ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਪੰਜਾਬ ਦੀ ਵਿਗੜ ਰਹੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਬਿਕਰਮ ਸਿੰਘ ਮਜੀਠੀਆ ਨੂੰ ਮੰਤਰੀ ਮੰਡਲ ਵਿਚੋਂ ਕੱਢਣ ਦੀ ਮੰਗ ਮੁੜ ਦੁਹਰਾਈ। ਉਨ੍ਹਾਂ ਕਿਹਾ ਕਿ ਬਿਕਰਮ ਸੈਨਾ ਕਾਰਨ ਹੀ ਰਾਜ ਦਾ ਮਾਹੌਲ ਖਰਾਬ ਹੋ ਰਿਹਾ ਹੈ ਅਤੇ ਮਜੀਠੀਆ ਨੂੰ ਮੰਤਰੀ ਮੰਡਲ 'ਚੋਂ ਬਾਹਰ ਕੱਢੇ ਬਿਨਾਂ ਅਮਨ-ਕਾਨੂੰਨ ਦੀ ਸਥਿਤੀ ਬਹਾਲ ਨਹੀਂ ਰੱਖੀ ਜਾ ਸਕਦੀ।
ਅੰ੍ਿਰਮਤਸਰ ਏ. ਐਸ. ਆਈ. ਹੱਤਿਆ ਕਾਂਡ ਤੋਂ ਬਾਅਦ ਲੁਧਿਆਣਾ ਏ. ਆਈ. ਜੀ. ਨਾਲ ਹੋਈ ਕੁੱਟਮਾਰ ਤੋਂ ਬਾਅਦ ਪੁਲਸ ਦਾ ਮਨੋਬਲ ਵੀ ਡਿੱਗ ਰਿਹਾ ਹੈ ਅਤੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵੀ ਇਸ ਮਾਮਲੇ ਵਿੱਚ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਨੇ ਮੋਗਾ ਦੇ ਵਿਧਾਇਕ ਜੋਗਿੰਦਰ ਪਾਲ ਜੈਨ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਸੌਦੇਬਾਜ਼ੀ ਕੀਤੀ ਹੈ।
ਬਲਾਤਕਾਰ ਪੀੜਤ ਨੂੰ ਇਨਸਾਫ ਨਾ ਮਿਲਣ 'ਤੇ ਪੰਜਾਬ ਦਾ ਸਿਰ ਸ਼ਰਮ ਨਾਲ ਝੁਕਿਆ   : ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ  ਸਿੰਘ ਨੇ ਪਿੰਡ ਗਾਗਾ ਨੇੜੇ ਸਮਾਣਾ ਵਿਚ ਲੜਕੀ ਨਾਲ ਬਲਾਤਕਾਰ ਅਤੇ ਉਸ ਤੋਂ ਬਾਅਦ ਲੜਕੀ 'ਤੇ ਪੁਲਸ ਵਲੋਂ ਪਾਏ ਗਏ ਦਬਾਅ ਕਾਰਨ ਉਸ ਵਲੋਂ ਕੀਤੀ ਗਈ ਖੁਦਕੁਸ਼ੀ 'ਤੇ ਭਾਰੀ ਗੁੱਸਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦਾ ਸਿਰ ਸ਼ਰਮ ਨਾਲ ਝੁਕ ਗਿਆ ਹੈ।