jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 15 April 2013

ਸਰਕਾਰ ਦੀਆਂ ਧੱਕੇਸ਼ਾਹੀਆਂ ਨੂੰ ਉਜਾਗਰ ਕਰਦਾ ਹੱਥ ਪਰਚਾ ਵੀ ਵੰਡਿਆ ਜਾਵੇਗਾ : ਯੂਨੀਅਨ ਆਗੂ ਸਰਵ ਸਿੱਖਿਆ ਤੇ ਰਾਸ਼ਟਰੀ ਮਾਧਮਿਕ ਸਿੱਖਿਆ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਰੈਲੀ 17 ਨੂੰ

www.sabblok.blogspot.com
ਗਗਨਦੀਪ ਸੋਹਲ
ਚੰਡੀਗੜ੍ਹ, 15 ਅਪ੍ਰੈਲ : ਸਰਵ ਸਿੱਖਿਆ ਅਭਿਆਨ, ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਪੰਜਾਬ ਦੇ ਦਫਤਰੀ ਕਰਮਚਾਰੀਆਂ ਵੱਲੋਂ ਭਲਕੇ 17 ਅਪ੍ਰੈਲ ਨੂੰ ਖਰੜ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।  
ਸਰਵ ਸਿੱਖਿਆ ਅਭਿਆਨ, ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਆਸ਼ੀਸ਼ ਕੁਮਾਰ ਵੱਲੋ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਵ ਸਿਖਿਆ ਅਭਿਆਨ ਅਤੇ ਰਮਸਾ ਅਧੀਨ ਬਾਅਦ ਵਿੱਚ ਭਰਤੀ ਅਧਿਆਪਕ ਵਰਗ ਨੂੰ ਪੂਰਾ ਸਕੇਲ ਲਾਗੂ ਕਰ ਦਿੱਤਾ ਹੈ ਪਰੰਤੂ ਇਹਨਾ ਸਕੀਮਾਂ ਪਿਛਲੇ ੭-੮ ਸਾਲਾਂ ਤੋਂ ਕੰਮ ਕਰਦੇ ਦਫਤਰੀ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਦਫਤਰੀ ਕਰਮਚਾਰੀਆਂ ਤੇ ਸਕੇਲ ਲਾਗੂ ਨਹੀਂ ਕੀਤਾ ਗਿਆ,ਇਸ ਦੇ ਖਿਲਾਫ ਇਹ ਕਰਮਚਾਰੀ ਇਕੱਠੇ ਹੋ ਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਆਪਣਾ ਗੁੱਸਾ ਜਾਹਰ ਕਰਨ ਲਈ ਖਰੜ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ ।ਦਫਤਰੀ ਕਰਮਚਾਰੀਆਂ ਵੱਲੋਂ ਬਾਜਾਰਾਂ ਵਿੱਚੋ ਰੋਸ ਮਾਰਚ ਕਰਦਿਆਂ ਸਰਕਾਰ ਦੀਆਂ ਧੱਕੇਸ਼ਾਹੀਆਂ ਨੂੰ ਉਜਾਗਰ ਕਰਦਾ ਇੱਕ ਹੱਥ ਪਰਚਾ ਵੀ ਬਾਜਾਰਾਂ ਵਿੱਚ ਵੰਡਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਸਰਕਾਰ ਦੀਆਂ ਵਿਤਕਰੇਬਾਜੀਆਂ ਤੋਂ ਜਾਣੂ ਕਰਵਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਇਸ ਰੈਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੰਜਾਬ ਦੇ ਮੁਲਾਜਮ ਸਰਕਾਰ ਵਿਰੁੱਧ ਆਪਣੀ ਭੜਾਸ ਕੱਢਣ ਲਈ ਹੁੰਮਹੁੰਮਾ ਕੇ ਪਹੁੰਚ ਰਹੇ ਹਨ।ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨ ਸਬੰਧੀ ਭਰਾਤਰੀ ਜਥੇਬੰਦੀਆਂ ਤੋਂ ਵੀ ਸਹਿਯੋਗ ਲਿਆ ਜਾ ਰਿਹਾ ਹੈ ਅਤੇ ਜੇਕਰ ਸਰਕਾਰ ਵੱਲੋਂ ਜਲਦ ਹੀ ਦਫਤਰੀ ਕਰਮਚਾਰੀਆਂ ਨਾਲ ਕੀਤੀ ਗਈ ਵਿਤਕਰੇਬਾਜੀ ਨੂੰ ਖਤਮ ਕਰਦੀਆਂ ਸਕੇਲ ਲਾਗੂ ਨਹੀਂ ਕੀਤਾ ਗਿਆ ਤਾਂ ਆੳਣ ਵਾਲੀਆਂ ਪੰਚਾਈਤੀ ਚੌਣਾ ਦੁਰਾਨ ਸਾਰੇ ਪੰਜਾਬ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ਕੀਤੇ ਜਾਣਗੇ

No comments: