jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 10 April 2013

ਗ਼ਦਰ ਪਾਰਟੀ ਸਥਾਪਨਾ ਦਿਵਸ ਸਮਾਗਮ 21 ਨੂੰ

www.sabblok.blogspot.com
ਜਲੰਧਰ, 8 ਅਪ੍ਰੈਲ:     ਅਜ਼ਾਦੀ ਸੰਗਰਾਮ 'ਚ ਵਿਲੱਖਣ ਅਤੇ ਇਨਕਲਾਬੀ ਭੂਮਿਕਾ ਅਦਾ ਕਰਨ ਵਾਲੀ, ਸਾਮਰਾਜੀ ਅਤੇ ਦੇਸੀ ਲੁੱਟ ਤੋਂ ਮੁਕਤ ਸਮਾਜ ਸਿਰਜਣ ਦੇ ਸੁਪਨਿਆਂ ਨੂੰ ਪ੍ਰਣਾਈ 21 ਅਪ੍ਰੈਲ 1913 ਨੂੰ ਸਥਾਪਤ ਹੋਈ ਗ਼ਦਰ ਪਾਰਟੀ ਦੇ ਇਤਿਹਾਸਕ ਦਿਹਾੜੇ 'ਤੇ ਗੰਭੀਰ ਵਿਚਾਰਾਂ ਕਰਨ ਲਈ 21 ਅਪ੍ਰੈਲ 2013 ਨੂੰ ਸਵੇਰੇ 10:30 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ 'ਚ ਗ਼ਦਰ ਪਾਰਟੀ ਸਥਾਪਨਾ ਦਿਵਸ ਸਮਾਗਮ ਕੀਤਾ ਜਾ ਰਿਹਾ ਹੈ।
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਦਰਬਾਰਾ ਸਿੰਘ ਢਿੱਲੋਂ, ਜਨਰਲ ਸਕੱਤਰ ਡਾ. ਰਘਬੀਰ ਕੌਰ ਅਤੇ ਗ਼ਦਰ ਸ਼ਤਾਬਦੀ ਕਮੇਟੀ ਦੇ ਕੋਆਰਡੀਨੇਟਰ ਨੌਨਿਹਾਲ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਪਨਾ ਦਿਵਸ ਸਮਾਗਮ ਦਾ ਆਗਾਜ਼ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਪਰਮਿੰਦਰ ਸਿੰਘ (ਡਾ.) ਵੱਲੋਂ ਗ਼ਦਰ ਪਾਰਟੀ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਨਾਲ ਹੋਵੇਗਾ।
ਇਸ ਮੌਕੇ ਹੋ ਰਹੀ ਵਿਸ਼ੇਸ਼ ਵਿਚਾਰ-ਚਰਚਾ ਵਿੱਚ 'ਗ਼ਦਰ ਲਹਿਰ ਦੀ ਕਵਿਤਾ ਅਤੇ ਅੱਜ' ਵਿਸ਼ੇ ਉਪਰ ਪਰਮਿੰਦਰ ਸਿੰਘ (ਡਾ.) ਮੁੱਖ ਵਕਤਾ ਹੋਣਗੇ।  ਇਹ ਵਿਚਾਰ-ਚਰਚਾ 1 ਨਵੰਬਰ 2013 ਨੂੰ ਹੋ ਰਹੇ 'ਮੇਲਾ ਗ਼ਦਰ ਸ਼ਤਾਬਦੀ ਦਾ' ਸਮਾਗਮ ਦੀ ਚੱਲ ਰਹੀ ਲੜੀ ਵਜੋਂ ਹੋਏਗੀ।  ਕਮੇਟੀ ਨੇ ਸਮੂਹ ਬੁੱਧੀਜੀਵੀਆਂ ਅਤੇ ਗ਼ਦਰ ਲਹਿਰ ਦੇ ਵਾਰਸਾਂ ਨੂੰ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ। 

No comments: