jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 23 April 2013

ਮੁੱਖ ਮੰਤਰੀ ਨੇ 250 ਕਰੋੜ ਰੁਪਏ ਦੀ ਲਾਗਤ ਵਾਲੀ ਸਿੱਖ ਸਰਕਟ ਸੈਰ ਸਪਾਟਾ ਵਿਕਾਸ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ

www.sabblok.blogspot.com
ਚੰਡੀਗੜ੍ਹ --(ਹਰੀਸ਼ ਚੰਦਰ ਬਾਗਾਂ ਵਾਲਾ)---ਕੁੱਲ ਦੁਨੀਆਂ ਵਿੱਚ ਸਿੱਖ ਸੱਭਿਆਚਾਰਕ ਵਿਰਾਸਤ ਨੂੰ ਫੈਲਾਉਣ ਦੀਆਂ ਕੋਸ਼ਿਸ਼ਾਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ 250 ਕਰੋੜ ਰੁਪਏ ਦੀ ਲਾਗਤ ਵਾਲੀ ਵੱਕਾਰੀ ਸਿੱਖ-ਸਰਕਟ ਸੈਰ ਸਪਾਟਾ ਵਿਕਾਸ ਯੋਜਨਾ ਅਧੀਨ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਚੱਲ ਰਹੇ ਸਿੱਖ ਇਤਿਹਾਸ ਨਾਲ ਸਬੰਧਤ ਇਤਿਹਾਸਕ ਪ੍ਰਾਜੈਕਟਾਂ ਦਾ ਮੁਲਾਂਕਣ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਲਾਂਕਣ ਲਈ ਅੱਜ ਮੁੱਖ ਮੰਤਰੀ ਦਫਤਰ ਵਿਖੇ ਸ. ਬਾਦਲ ਦੀ ਪ੍ਰਧਾਨਗੀ ਹੇਠ ਸੈਰ ਸਪਾਟਾ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸੈਰ ਸਪਾਟਾ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਗੀਤਿਕਾ ਕੱਲ੍ਹਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਿੱਖ ਸਰਕਟ ਸੈਰ ਸਪਾਟਾ ਵਿਕਾਸ ਯੋਜਨਾ ਤਹਿਤ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ, ਫਤਹਿਗੜ੍ਹ ਸਾਹਿਬ, ਸੁਲਤਾਨਪੁਰ ਲੋਧੀ, ਚੱਪੜ ਚਿੜੀ, ਚਮਕੌਰ ਸਾਹਿਬ ਵਿਖੇ ਸਾਰੇ ਪ੍ਰਾਜੈਕਟ ਇਕਸਾਰ ਤਰੀਕੇ ਨਾਲ ਸਿਰੇ ਚਾੜ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਰਾਹੀਂ ਅਮੀਰ ਸਿੱਖ ਵਿਰਾਸਤ ਅਤੇ ਪ੍ਰੰਪਰਾਵਾਂ ਨੂੰ ਦਿਖਾ ਕੇ ਸਿੱਖ ਸੈਰ ਸਪਾਟਾ ਨੂੰ ਹੁਲਾਰਾ ਦੇਣ ਦਾ ਮਨੋਰਥ ਹੈ। ਉਨ੍ਹਾਂ ਅਗਾਂਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਮੁੱਖ ਤੌਰ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦਾ ਵਿਕਾਸ ਕਰਨਾ ਅਤੇ ਗੋਬਿੰਦਗੜ੍ਹ ਕਿਲ੍ਹਾ ਬਣਾਉਣਾ ਹੈ। ਇਸ ਤੋਂ ਇਲਾਵਾ ਆਨੰਦਪੁਰ ਸਾਹਿੂਬ, ਦਮਦਮਾ ਸਾਹਿਬ, ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਕਲਾ ਤੇ ਸੱਭਿਆਚਾਰ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ। ਹਾਲ ਗੇਟ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਰਾਸਤੇ ਵਿੱਚ ਵਿਰਾਸਤੀ ਇਮਾਰਤਾਂ ’ਤੇ 50 ਕਰੋੜ ਰੁਪਏ ਦੀ ਲਾਗਤ ਨਾਲ

ਲਗਾਈਆਂ ਜਾਣ ਵਾਲੀਆਂ ਫਸਾਡ ਲਾਈਟਾਂ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਂਦਿਆ ਸ. ਬਾਦਲ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਸੈਰ ਸਪਾਟਾ ਵਿਭਾਗ ਨਾਲ ਤਾਲਮੇਲ ਸਥਾਪਤ ਕਰਨ ਲਈ ਕਿਹਾ ਤਾਂ ਜੋ ਸੜਕਾਂ, ਸੜਕਾਂ ਦੇ ਆਲੇ ਦੁਆਲਾ ਰੇਲਿੰਗ, ਪੈਦਲ ਤੁਰਨ ਦੇ ਰਾਸਤੇ, ਪਾਣੀ ਦੀ ਨਿਕਾਸੀ ਅਤੇ ਜਮੀਨਦੋਜ਼ ਤਾਰਾਂ ਪਾਉਣ ਦਾ ਕੰਮ ਬਿਹਤਰ ਤਰੀਕੇ ਨਾਲ ਕੀਤਾ ਜਾ ਸਕੇ। ਉਨ੍ਹਾਂ ਮੁੱਖ ਸਕੱਤਰ ਸ੍ਰੀ ਰਾਕੇਸ਼ ਸਿੰਘ ਨੂੰ ਵੀ ਕਿਹਾ ਕਿ ਉਹ ਨਿੱਜੀ ਤੌਰ ’ਤੇ ਸਾਰੇ ਪ੍ਰਾਜੈਕਟ ਦੇਖਣ ਤਾਂ ਜੋ ਕੰਮ ਸੌਖਿਆ ਤਰੀਕੇ ਅਤੇ ਯੋਜਨਾ ਅਨੁਸਾਰ ਨੇਪਰੇ ਚੜ੍ਹ ਸਕੇ। ਮੁੱਖ ਮੰਤਰੀ ਨੇ ਇਸ ਮੌਕੇ ਗੋਬਿੰਦਗੜ੍ਹ ਕਿਲ੍ਹੇ ਲਈ 40 ਕਰੋੜ ਰੁਪਏ ਦੇ ਵਾਧੂ ਫੰਡ ਜਾਰੀ ਕਰਨ ਦੀ ਵੀ ਤਜਵੀਜ਼ ਪਾਸ ਕੀਤੀ ਅਤੇ ਸੈਰ ਸਪਾਟਾ ਵਿਭਾਗ ਨੂੰ ਇਸ ਗੱਲ ਦੀ ਇਜਾਜ਼ਤ ਦਿੱਤੀ ਕਿ ਸਤੰਬਰ ਮਹੀਨੇ ਤੋਂ ਗੋਬਿੰਦਗੜ੍ਹ ਕਿਲੇ ਦਾ ਇਕ ਹਿੱਸਾ ਆਮ ਲੋਕਾਂ ਲਈ ਖੋਲ੍ਹਿਆ ਜਾਵੇ। ਮੁੱਖ ਮੰਤਰੀ ਨੇ ਇਸ ਮੌਕੇ ਇਕ ਹੋਰ ਮੀਟਿੰਗ ਵਿੱਚ ਸੱਭਿਆਚਾਰ ਮਾਮਲਿਆਂ ਵਿਭਾਗ ਦੇ ਹੋਰ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆ ਰਹਿੰਦੀਆਂ ਯਾਦਗਾਰਾਂ ਲਈ ਜੰਗ-ਏ-ਆਜ਼ਾਦੀ ਯਾਦਗਾਰ ਕਮੇਟੀ ਦੀ ਤਰਜ਼ ’ਤੇ ਕਮੇਟੀਆਂ ਬਣਾਉਣ ਦੀ ਸਹਿਮਤੀ ਦਿੱਤੀ ਅਤੇ ਇਨ੍ਹਾਂ ਕਮੇਟੀਆਂ ਵਿੱਚ ਸਬੰਧਤ ਭਾਈਚਾਰੇ ਦੇ ਲੋਕਾਂ ਨੂੰ ਨੁਮਾਇੰਦਗੀ ਦੇਣ ਦਾ ਫੈਸਲਾ ਕੀਤਾ। ਸੂਬੇ ਵਿੱਚ ਬਣਾਈਆਂ ਜਾ ਰਹੀਆਂ ਵੱਖ-ਵੱਖ ਯਾਦਗਾਰਾਂ ਬਾਰੇ ਜਾਣਕਾਰੀ ਦਿੰਦਿਆਂ ਸੱਭਿਆਚਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਐਸ.ਚੰਨੀ ਨੇ ਦੱਸਿਆ ਕਿ ਸੂਬਾ ਸਰਕਾਰ ਇਸ ਵੇਲੇ ਜੰਗ-ਏ-ਆਜ਼ਾਦੀ ਯਾਦਗਾਰ, ਗੁਰੂ ਰਵਿਦਾਸ ਯਾਦਗਾਰ, ਭਗਵਾਨ ਵਾਲਮੀਕੀ ਤੀਰਥ ਸਥਲ, ਸਵਾਮੀ ਵਿਵੇਕਾਨੰਦ ਯਾਦਗਾਰ, ਮੋਤੀ ਰਾਮ ਮਹਿਰਾ, ਬਾਬਾ ਜੀਵਨ ਸਿੰਘ ਯਾਦਗਾਰ, ਸਵਾਮੀ ਗਿਰਜਾਨੰਦ ਯਾਦਗਾਰ, ਪੰਜਾਬ ਦੇ ਸ਼ਹੀਦਾਂ ਤੇ ਯੋਧਿਆਂ ਲਈ ਵਾਰ ਮੈਮੋਰੀਅਲ ਅਤੇ ਸ਼ਹੀਦ ਊਧਮ ਸਿੰਘ ਯਾਦਗਾਰ ਸੰਗਰੂਰ ਵਿਖੇ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ 13ਵੇਂ ਵਿੱਤ ਕਮਿਸ਼ਨ ਵੱਲੋਂ ਪਹਿਲਾਂ ਹੀ 23 ਯਾਦਗਾਰਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਸ ਵਿੱਚੋਂ ਸੂਬਾ ਸਰਕਾਰ 25 ਕਰੋੜ ਰੁਪਏ ਪਿਛਲੇ ਸਾਲ ਜਾਰੀ ਕਰ ਚੁੱਕੀ ਹੈ। ਮੁੱਖ ਮੰਤਰੀ ਨੇ ਵਿਭਾਗ ਵੱਖ-ਵੱਖ ਚੱਲ ਰਹੇ ਕੰਮਾਂ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਬਾਰੇ ਵੇਰਵਾ ਸਮੇਂ ਸਿਰ ਭੇਜਣ ਦੀ ਹਦਾਇਤ ਕੀਤੀ ਤਾਂ ਜੋ ਫੰਡ ਛੇਤੀ ਜਾਰੀ ਕੀਤੇ ਜਾ ਸਕਣ। ਉਨ੍ਹਾਂ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਪੁਰਾਤਨ ਸੱਭਿਆਚਾਰਕ ਮਹੱਤਤਾ ਵਾਲੇ ਸਥਾਨਾਂ ਦੇ ਬਿਹਤਰ ਰੱਖ-ਰਖਾਵ ਲਈ ਇਕ ਨੀਤੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਸੱਭਿਆਚਾਰਕ ਵਿਰਾਸਤ ਨੂੰ ਸੰਜੋਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰੀ ਰਣਬੀਰ ਕਾਲਜ ਸੰਗਰੂਰ ਅਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਰਗੀਆਂ ਇਤਿਹਾਸਤ ਵਿਦਿਅਕ ਸੰਸਥਾਵਾਂ ਦੇ ਰੱਖ-ਰਖਾਵ ਲਈ ਵੀ ਨੀਤੀ ਘੜਨ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸੂਬਾ ਸਰਕਾਰ ਵੱਲੋਂ ਬਣਾਈਆਂ ਗਈਆਂ ਯਾਦਗਾਰਾਂ ਨੂੰ ਈ.ਡੀ.ਸੀ. ਅਤੇ ਸੀ.ਐਲ.ਯੂ. ਚਾਰਜਿਸ਼ ਤੋਂ ਮੁਕਤ ਕਰਨ ਸਬੰਧੀ ਨੀਤੀ ਬਣਾਉਣ ਦੇ ਆਦੇਸ਼ ਦਿੱਤੇ। ਚੱਪੜ ਚਿੜੀ, ਛੋਟਾ ਘੱਲੂਘਾਰਾ ਤੇ ਵੱਡਾ ਘੱਲੂਘਾਰਾ ਦੀਆਂ ਯਾਦਗਾਰਾਂ ਬਾਰੇ ਬਣ ਰਹੀ ਦਸਤਾਵੇਜ਼ੀ ਫਿਲਮ ਦੇ ਕੰਮ ਦੀ ਰਫਤਾਰ ਮੱਠੀ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉੱਘੇ ਸਿੱਖ ਇਤਿਹਾਸਕਾਰਾਂ ਅਤੇ ਬੁੱਧੀਜੀਵੀਆਂ ਦੀ ਮੱਦਦ ਨਾਲ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਬਣਾਈ ਜਾਣ ਵਾਲੀ ਫਿਲਮ ਦੀ ਸਕਰਿਪਟ ਤਿਆਰ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸੱਭਿਆਚਾਰ ਵਿਭਾਗ ਦੇ ਅਧਿਕਾਰੀਆਂ ਨੂੰ ਬਣਾਈਆਂ ਗਈਆਂ ਸਿੱਖ ਵਿਰਾਸਤੀ ਯਾਦਗਾਰਾਂ ਦੀ ਬਿਹਤਰ ਸੰਭਾਲ ਅਤੇ ਸੁਚਾਰੂ ਪ੍ਰਬੰਧਾਂ ਲਈ ਇਨ੍ਹਾਂ ਥਾਵਾਂ ’ਤੇ ਨਿਰੰਤਰ ਜਾਣ ਦੀ ਹਦਾਇਤ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਰਾਕੇਸ਼ ਸਿੰਘ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ.ਸੰਧੂ ਵੀ ਹਾਜ਼ਰ ਸਨ।

No comments: