jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 25 April 2013

ਭੁੱਟੋ ਕਤਲ ਕੇਸ ਵਿੱਚ ਮੁਸ਼ੱਰਫ ਦੀ ਅੰਤਰਿਮ ਜ਼ਮਾਨਤ ਰੱਦ

www.sabblok.blogspot.com
ਇਸਲਾਮਾਬਾਦ, 24 ਅਪਰੈਲ--ਇਕ ਪਾਕਿਸਤਾਨੀ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਹੱਤਿਆ ਦੇ ਕੇਸ ਵਿੱਚ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਅੰਤਰਿਮ ਜ਼ਮਾਨਤ ਅੱਜ ਰੱਦ ਕਰ ਦਿੱਤੀ ਹੈ। ਲਾਹੌਰ ਹਾਈ ਕੋਰਟ ਨੇ ਸਾਬਕਾ ਫੌਜੀ ਸ਼ਾਸਕ ਦੀ ਅੰਤਰਿਮ ਜ਼ਮਾਨਤ ਵਧਾਉਣ ਲਈ ਉਨ੍ਹਾਂ ਦੇ ਵਕੀਲ ਸਲਮਾਨ ਸਫ਼ਦਰ ਵੱਲੋਂ ਪਾਈ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਸਫ਼ਦਰ ਨੇ ਕੋਰਟ ਦੇ ਫੈਸਲੇ ‘ਤੇ ਇਤਰਾਜ਼ ਵੀ ਕੀਤਾ ਪਰ ਅਦਾਲਤ ਨੇ ਇਸ ਨੂੰ ਵੀ ਦਰਕਿਨਾਰ ਕਰ ਦਿੱਤਾ।
69 ਸਾਲਾ ਮੁਸ਼ੱਰਫ ਨੂੰ 17 ਅਪਰੈਲ ਨੂੰ ਇਕ ਹਫਤੇ ਲਈ ਜ਼ਮਾਨਤ ਦਿੱਤੀ ਗਈ ਸੀ। ਉਹ ਇਸ ਸਮੇਂ ਆਪਣੇ ਫਾਰਮ ਹਾਊਸ ਵਿੱਚ ਨਜ਼ਰਬੰਦ ਹਨ। ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਲਾਹੌਰ ਹਾਈ ਕੋਰਟ ਦੇ ਇਸ ਫੈਸਲੇ ਦੇ ਮੱਦੇਨਜ਼ਰ ਬੇਨਜ਼ੀਰ ਹੱਤਿਆ ਕੇਸ ਵਿੱਚ ਮੁਸ਼ੱਰਫ ਦੀ ਗ੍ਰਿਫਤਾਰੀ ਅਮਲ ਵਿੱਚ ਆ ਸਕਦੀ ਹੈ।
ਦਹਿਸ਼ਤਵਾਦ ਵਿਰੋਧੀ ਇਕ ਅਦਾਲਤ ਨੇ ਕੱਲ੍ਹ ਸੰਘੀ ਜਾਂਚ ਏਜੰਸੀ ਨੂੰ ਹੁਕਮ ਦਿੱਤਾ ਸੀ ਕਿ ਮੁਸ਼ੱਰਫ ਨੂੰ ਹੱਤਿਆ ਦੇ ਕੇਸ ਦੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇ। ਪਿਛਲੇ ਹਫਤੇ ਇਸਲਾਮਾਬਾਦ ਹਾਈ ਕੋਰਟ ਵੱਲੋਂ 2007 ਦੀ ਐਮਰਜੈਂਸੀ ਦੌਰਾਨ 60 ਜੱਜਾਂ ਦੀ ਬਰਖਾਸਤਗੀ ਦੇ ਮਾਮਲੇ ਵਿੱਚ ਮੁਸ਼ੱਰਫ ਦੀ ਜ਼ਮਾਨਤ ਰੱਦ ਕਰਨ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਸਨ। ਮਗਰੋਂ ਮੁਸ਼ੱਰਫ ਨੂੰ ਉਨ੍ਹਾਂ ਦੇ ਫਾਰਮ ਹਾਊਸ ‘ਤੇ ਹੀ ਨਜ਼ਰਬੰਦ ਕਰ ਦਿੱਤਾ ਗਿਆ ਸੀ ਅਤੇ ਅਧਿਕਾਰੀਆਂ ਨੇ ਫਾਰਮ ਹਾਊਸ ਨੂੰ ਸਬ-ਜੇਲ੍ਹ ਦਾ ਦਰਜਾ ਦਿੱਤਾ ਸੀ। ਅਧਿਕਾਰੀਆਂ ਨੇ ਕਿਹਾ ਕਿ ਮੁਸ਼ੱਰਫ ਦੀ ਜਾਨ ਨੂੰ ਤਾਲਿਬਾਨ ਅਤੇ ਹੋਰਨਾਂ ਦਹਿਸ਼ਤਪਸੰਦ ਗਰੁੱਪਾਂ ਵੱਲੋਂ ਖ਼ਤਰੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਘਰ ‘ਚ ਨਜ਼ਰਬੰਦ ਕਰਨ ਦਾ ਫੈਸਲਾ ਕੀਤਾ ਸੀ। ਮੁਸ਼ੱਰਫ ਲਗਪਗ ਚਾਰ ਸਾਲ ਜਲਾਵਤਨੀ ਹੰਢਾਉਣ ਤੋਂ ਬਾਅਦ ਪਿਛਲੇ ਮਹੀਨੇ ਪਾਕਿਸਤਾਨ ਪਰਤੇ ਸਨ। ਆਪਣੀ ਆਮਦ ਵੇਲੇ ਉਨ੍ਹਾਂ ਕਿਹਾ ਸੀ ਕਿ ਉਹ ਦੇਸ਼ ਨੂੰ ਆਰਥਿਕ ਤਬਾਹੀ ਅਤੇ ਦਹਿਸ਼ਤਵਾਦ ਤੋਂ ਬਚਾਉਣ ਵਾਪਸ ਆਏ ਹਨ। ਉਂਜ, ਚੋਣ ਅਧਿਕਾਰੀਆਂ ਨੇ ਉਨ੍ਹਾਂ ਨੂੰ 11 ਮਈ ਦੀਆਂ ਚੋਣਾਂ ਲੜਨ ਦੀ ਆਗਿਆ ਨਹੀਂ ਦਿੱਤੀ। ਉਨ੍ਹਾਂ ਨੂੰ ਕਈ ਸੰਗੀਨ ਫੌਜਦਾਰੀ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

No comments: