jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 14 April 2013

ਵਿਸਾਖੀ ਮੇਲੇ 'ਤੇ ਅਕਾਲੀ ਦਲ ਤੇ ਕਾਂਗਰਸ ਵੱਲੋਂ ਇਕ-ਦੂਜੇ 'ਤੇ ਤੋਹਮਤਬਾਜ਼ੀ



www.sabblok.blogspot.com


ਭਾਈਚਾਰਕ ਏਕਤਾ ਤੇ ਅਮਨ ਨੂੰ ਹਰ ਕੀਮਤ 'ਤੇ ਕਾਇਮ ਰੱਖਿਆ ਜਾਵੇਗਾ-ਬਾਦਲ
 ਤਲਵੰਡੀ ਸਾਬੋ, 13 ਅਪ੍ਰੈਲ-ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਮੌਕੇ ਦੇਸ਼ ਵਿਦੇਸ਼ ਤੋਂ ਆਏ ਲੱਖਾਂ ਸ਼ਰਧਾਲੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ, ਅਰਦਾਸਾਂ ਕੀਤੀਆਂ ਅਤੇ ਪਵਿੱਤਰ ਸਰੋਵਰਾਂ 'ਚ ਇਸ਼ਨਾਨ ਕੀਤਾ | ਵਿਸਾਖੀ ਮੇਲੇ ਵਿਚ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਲੋਕ ਜਨ ਸ਼ਕਤੀ ਪਾਰਟੀ ਵੱਲੋਂ ਰਾਜਸੀ ਕਾਨਫਰੰਸਾਂ ਕੀਤੀਆਂ ਗਈਆਂ | ਇਸ ਮੌਕੇ ਸਿੱਖ ਧਾਰਮਿਕ ਸੰਗਠਨਾਂ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ | ਸ਼ੋ੍ਰਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫਰੰਸ ਨੂੰ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ, ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਪਾਰਟੀ ਦੇ ਜਨਰਲ ਸਕੱਤਰਾਂ ਸ: ਬਲਵਿੰਦਰ ਸਿੰਘ ਭੂੰਦੜ, ਸ: ਪ੍ਰੇਮ ਸਿੰਘ ਚੰਦੂਮਾਜਰਾ, ਸ: ਬਲਵੰਤ ਸਿੰਘ ਰਾਮੂਵਾਲੀਆ ਤੋਂ ਇਲਾਵਾ ਸਿੰਚਾਈ ਮੰਤਰੀ ਸ: ਜਨਮੇਜਾ ਸਿੰਘ ਸੇਖੋਂ,
ਸਿੱਖਿਆ ਮੰਤਰੀ ਸ: ਸਿਕੰਦਰ ਸਿੰਘ ਮਲੂਕਾ, ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਅਤੇ ਭਾਜਪਾ ਆਗੂ ਸਾਬਕਾ ਮੈਂਬਰ ਰਾਜ ਸਭਾ ਬੀਬੀ ਗੁਰਚਰਨ ਕੌਰ ਨੇ ਸੰਬੋਧਨ ਕੀਤਾ | ਸ਼ੋ੍ਰਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ: ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੁਰੂ ਰਵੀਦਾਸ, ਭਗਵਾਨ ਵਾਲਮੀਕਿ ਅਤੇ ਸੁਆਮੀ ਵਿਵੇਕਾਨੰਦ ਦੀਆਂ ਯਾਦਗਾਰਾਂ ਵੀ ਬਣਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਣ ਲਈ ਇਤਿਹਾਸਿਕ ਯਾਦਗਾਰਾਂ ਬਣਾਈਆਂ ਜਾ ਰਹੀਆਂ ਹਨ | ਸ: ਬਾਦਲ ਨੇ ਕਿਹਾ ਕਿ ਕੇਂਦਰ ਵਿਚ ਕਾਂਗਰਸ ਸਰਕਾਰਾਂ ਨੇ ਹਰ ਖੇਤਰ ਵਿਚ ਪੰਜਾਬ ਨਾਲ ਧੱਕਾ ਕੀਤਾ ਹੈ | ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਦੇ ਮਾਮਲੇ ਵਿਚ ਆਤਮ ਨਿਰਭਰ ਬਣਾਇਆ ਪਰ ਇਸ ਸਮੇਂ ਉਹ 32000 ਕਰੋੜ ਰੁਪਏ ਦੇ ਕਰਜ਼ਈ ਹਨ | ਉਨ੍ਹਾਂ ਦੀ ਪੰਜਾਬ ਦੇ ਕਿਸਾਨਾਂ ਤੋਂ ਬਿਜਲੀ ਟਿਊਬਵੈਲਾਂ ਦੇ ਬਿੱਲ ਨਾ ਵਸੂਲਣ ਵਕਾਲਤ ਕਰਦਿਆਂ ਕਿਹਾ ਕਿ ਰਾਜ ਸਰਕਾਰ ਆਪਣੇ ਖਜ਼ਾਨੇ ਵਿਚੋਂ 5000 ਕਰੋੜ ਰੁਪਏ ਇਸ ਬਦਲੇ ਬਿਜਲੀ ਨਿਗਮ ਨੂੰ ਹਰ ਸਾਲ ਅਦਾ ਕਰਦੀ ਹੈ | ਟਿਊਬਵੈਲਾਂ ਦੇ ਬਿੱਲ ਮੁਆਫ਼ ਕਰਨ ਨਾਲ ਜਿਥੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਅਨਾਜ ਉਤਪਾਦਨ ਵਿਚ ਵੱਡਾ ਵਾਧਾ ਹੋਇਆ ਹੈ | ਸ: ਬਾਦਲ ਨੇ ਕਿਹਾ ਕਿ ਦੋ ਤਾਪ ਬਿਜਲੀ ਘਰ ਆਉਂਦੇ ਦੋ ਤਿੰਨ ਮਹੀਨਿਆਂ ਵਿਚ ਬਿਜਲੀ ਉਤਪਾਦਨ ਸ਼ੁਰੂ ਕਰ ਦੇਣਗੇ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਉਨ੍ਹਾਂ ਗਰੀਬ ਵਿਦਿਆਰਥੀਆਂ ਨੂੰ ਹਰ ਸਾਲ 30,000 ਰੁਪਏ ਵਜ਼ੀਫ਼ਾ ਮਿਲੇਗਾ, ਜੋ ਇਮਤਿਹਾਨਾਂ ਵਿਚ 80 ਫੀਸਦੀ ਨੰਬਰ ਪ੍ਰਾਪਤ ਕਰਨਗੇ | ਉਨ੍ਹਾਂ ਦਸਮੇਸ਼ ਅਕੈਡਮੀ ਤਲਵੰਡੀ ਸਾਬੋ ਨੂੰ ਹੁਸ਼ਿਆਰ ਗਰੀਬ ਬੱਚਿਆਂ ਨੂੰ ਪੜ੍ਹਾਉਣ, ਉਨ੍ਹਾਂ ਲਈ ਹੋਸਟਲ ਦੀ ਸਹੂਲਤ ਦੇਣ ਲਈ ਦਸਮੇਸ਼ ਅਕੈਡਮੀ ਤਲਵੰਡੀ ਸਾਬੋ ਨੂੰ 75 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ |
ਇਸ ਮੌਕੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਲਵੇ ਨੂੰ ਨਸ਼ਾ ਰਹਿਤ ਕਰਨ ਲਈ ਇਕ ਵੱਡੀ ਯੋਜਨਾ 'ਤੇ ਅਮਲ ਸ਼ੁਰੂ ਕੀਤਾ ਗਿਆ ਹੈ | ਜਿਥੇ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਜਾਵੇਗਾ ਉਥੇ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਲਈ ਇਲਾਜ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਹੁਣ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮਿਲਣਗੀਆਂ | ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਂਦੇ 4 ਮਹੀਨਿਆਂ ਵਿਚ ਪੇਂਡੂ ਸੜਕਾਂ ਦੀ ਮੁਰੰਮਤ 'ਤੇ 1700 ਕਰੋੜ ਰੁਪਏ ਖਰਚ ਕੀਤੇ ਜਾਣਗੇ | ਉਨ੍ਹਾਂ ਐਲਾਨ ਕੀਤਾ ਕਿ ਤਲਵੰਡੀ ਸਾਬੋ ਤੋਂ ਅੰਮਿ੍ਤਸਰ ਤੱਕ ਸੜਕ ਨੂੰ ਚਹੁੰ-ਮਾਰਗੀ ਬਣਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਸ: ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਦੇਸ਼ ਭਰ ਵਿਚੋਂ ਖ਼ਤਮ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਲੜਨ ਦੀ ਹਿੰਮਤ ਨਹੀਂ ਕਰਨਗੇ, ਕਿਉਂਕਿ ਮੈਂਬਰ ਪਾਰਲੀਮੈਂਟ ਹੁੰਦਿਆਂ ਉਨ੍ਹਾਂ ਨੇ ਆਪਣੇ ਹਲਕੇ ਦਾ ਕੁਝ ਨਹੀਂ ਕੀਤਾ | ਇਸ ਮੌਕੇ ਆਪਣੀ ਤਕਰੀਰ ਵਿਚ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦਿੱਲੀ ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਤਲ ਲਈ ਜਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਦੇਸ਼ ਨੂੰ ਮਹਿੰਗਾਈ, ਭਿ੍ਸ਼ਟਾਚਾਰ, ਬੇਰੁਜ਼ਗਾਰੀ, ਕਾਂਗਰਸ ਦੀ ਹੀ ਦੇਣ ਹੈ | ਉਨ੍ਹਾਂ ਕਿਹਾ ਕਿ ਔਰਤਾਂ 'ਤੇ ਜ਼ਬਰ ਤੇ ਦੇਸ਼ ਵਿਚ ਅਮਨ ਕਾਨੂੰਨ ਦੀ ਵਿਗੜ ਰਹੀ ਹਾਲਤ ਲਈ ਕੇਂਦਰ ਸਰਕਾਰ ਹੀ ਜ਼ਿੰਮੇਵਾਰ ਹੈ | ਇਸ ਮੌਕੇ ਸਿੰਚਾਈ ਮੰਤਰੀ ਸ: ਜਨਮੇਜਾ ਸਿੰਘ ਸੇਖੋਂ ਨੇ ਦੱਸਿਆ ਕਿ ਸ਼ਾਹਪੁਰ ਕੰਡੀ ਪਣ ਬਿਜਲੀ ਪ੍ਰੋਜੈਕਟ ਦੀ ਉਸਾਰੀ ਦਾ ਕੰਮ ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ | ਸਿੱਖਿਆ ਮੰਤਰੀ ਸ: ਸਿਕੰਦਰ ਸਿੰਘ ਮਲੂਕਾ ਨੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਸਿਲੇਬਸ ਅਗਲੇ ਵਿੱਦਿਅਕ ਸ਼ੈਸ਼ਨ ਤੋਂ ਬਦਲਿਆ ਜਾਵੇਗਾ ਇਸ ਨਾਲ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਵਿਰਸੇ ਨਾਲ ਬੱਚਿਆਂ ਨੂੰ ਜੋੜਿਆ ਜਾਵੇਗਾ | ਇਸ ਮੌਕੇ ਤਲਵੰਡੀ ਸਾਬੋ ਹਲਕੇ ਦੇ ਇੰਚਾਰਜ ਸ: ਬਲਵੀਰ ਸਿੰਘ ਸਿੱਧੂ, ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ, ਵਿਧਾਇਕ ਸ: ਦਰਸ਼ਨ ਸਿੰਘ ਕੋਟਫੱਤਾ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸ: ਗੁਰਪ੍ਰੀਤ ਸਿੰਘ ਮਲੂਕਾ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸ: ਬਲਕਾਰ ਸਿੰਘ ਬਰਾੜ, ਵਿਧਾਇਕ ਚੇਤੰਨ ਸਿੰਘ ਸਮਾਓ, ਮਾਨਸਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਹਰਬੰਤ ਸਿੰਘ ਦਾਤੇਵਾਸ, ਸਹਿਕਾਰੀ ਬੈਂਕ ਬਠਿੰਡਾ ਚੇਅਰਮੈਨ ਸ: ਜਸਬੀਰ ਸਿੰਘ ਆਦਿ ਮੌਜੂਦ ਸਨ

No comments: