jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 25 April 2013

ਬਾਦਲ ਨੂੰ ਪ੍ਰਮਾਤਮਾ ਤੋਂ ਵੀ ਖੌਫ ਨਹੀਂ

www.sabblok.blogspot.com
ਬਾਦਲ ਨੂੰ ਪ੍ਰਮਾਤਮਾ ਤੋਂ ਵੀ ਖੌਫ ਨਹੀਂ
ਬਾਜਵਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਗਲਤੀਆਂ 'ਤੇ ਗਲਤੀਆਂ ਕਰੀ ਜਾ ਰਹੇ ਹਨ। ਇਨ੍ਹਾਂ ਪਿਓ-ਪੁੱਤ ਨੂੰ ਪ੍ਰਮਾਤਮਾ ਤੋਂ ਵੀ ਖੌਫ਼ ਨਹੀਂ ਹੈ। ਇਸ ਮੌਕੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਦੇ ਵਾਈਸ ਚੇਅਰਮੈਨ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਮਰਪਾਲ ਸਿੰਘ ਕਾਕਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਪੰਜਾਬ 'ਚ ਵੈਲਥ ਟੈਕਸ ਨਾ ਲਗਾਉਣ ਲਈ ਕੇਂਦਰ 'ਤੇ ਜ਼ੋਰ ਪਾਇਆ ਜਾਵੇਗਾ : ਪ੍ਰਤਾਪ ਬਾਜਵਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੰਸਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ 'ਚ ਅਕਾਲੀ-ਭਾਜਪਾ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅੱਜ ਇਥੇ ਕਾਂਗਰਸੀ ਆਗੂ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਤੇ ਅਮਰਪਾਲ ਸਿੰਘ ਕਾਕਾ ਦੇ ਗ੍ਰਹਿ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਰੇਤਾ ਤੇ ਬੱਜਰੀ ਦੇ ਧੰਦੇ 'ਤੇ ਪੂਰੀ ਤਰ੍ਹਾਂ ਕਬਜ਼ਾ ਕਰਕੇ ਸੱਤਾਧਾਰੀ ਅਕਾਲੀ ਦਲ ਦੇ ਆਗੂ ਲੋਕਾਂ ਨੂੰ ਬੇਰਹਿਮੀ ਨਾਲ ਲੁੱਟ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਸ ਤੇ ਟਰਾਂਸਪੋਰਟ ਵਿਭਾਗ ਰਾਹੀਂ ਸੂਬੇ ਵਿਚ ਰੇਤ ਤੇ ਬੱਜਰੀ ਦਾ ਧੰਦਾ ਕਰਨ ਵਾਲੇ ਲੋਕਾਂ ਤੇ ਵਾਹਨਾਂ ਨੂੰ ਥਾਣਿਆਂ 'ਚ ਬੰਦ ਕੀਤਾ ਜਾ ਰਿਹਾ ਹੈ। ਸੈਂਕੜੇ ਰੁਪਏ ਦੇ ਹਿਸਾਬ ਨਾਲ ਮਿਲਣ ਵਾਲੀ ਰੇਤ ਦੀ ਟਰਾਲੀ ਹੁਣ ਹਜ਼ਾਰਾਂ ਰੁਪਏ 'ਚ ਵਿਕਣ ਲੱਗੀ ਹੈ। ਸ਼ਰਾਬ ਦੇ ਕਾਰੋਬਾਰ ਵਿਚ ਵੀ ਸੱਤਾਧਾਰੀ ਦਲ ਦੇ ਆਗੂਆਂ ਨੇ ਆਪਣੇ ਬੇਨਾਮੀ ਮੋਟੇ ਹਿੱਸੇ ਪਾਏ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਅਪੀਲ ਕੀਤੀ ਜਾਵੇਗੀ ਕਿ ਸੂਬੇ ਦੇ ਲੋਕਾਂ ਨੂੰ ਉਚਿਤ ਮੁੱਲ 'ਤੇ ਰੇਤਾ ਤੇ ਬੱਜਰੀ ਮੁਹੱਈਆ ਕਰਵਾਉਣ ਲਈ ਆਪਣੇ ਤੌਰ 'ਤੇ ਫੈਸਲਾ ਲੈ ਕੇ ਲੋਕਾਂ ਨੂੰ ਰਾਹਤ ਦਿਵਾਈ ਜਾਵੇ। ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਵੈਲਥ ਟੈਕਸ ਨਾ ਲਗਾਉਣ ਦੇ ਸੰਬੰਧ ਵਿਚ ਵੀ ਜਲਦ ਹੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੂਬੇ ਵਿਚ ਵੈਲਥ ਟੈਕਸ ਨਹੀਂ ਲੱਗੇਗਾ। ਉਨ੍ਹਾਂ ਕਿਹਾ ਕਿ ਬਾਦਲ ਉਨ੍ਹਾਂ ਨੂੰ ਭਾਵੇਂ ਜਿੰਨੇ ਮਰਜ਼ੀ ਨੋਟਿਸ ਭੇਜ ਦੇਵੇ, ਇਸ ਨਾਲ ਕੋਈ ਫਰਕ ਨਹੀਂ ਪੈਣ ਵਾਲਾ। ਰਾਜਨੀਤੀ ਵਿਚ ਇਸ ਤਰ੍ਹਾਂ ਦੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ।
ਕੰਮ ਨਾ ਕਰਨ ਵਾਲੇ ਅਹੁਦੇਦਾਰ ਹਟਾਏ ਜਾਣਗੇ
ਬਾਜਵਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਅਹੁਦੇਦਾਰਾਂ ਤੇ ਜ਼ਿਲਾ ਅਧਿਕਾਰੀਆਂ ਦੀਆਂ ਨਿਯੁਕਤੀਆਂ ਪੂਰਨ ਮੈਰਿਟ ਦੇ ਆਧਾਰ 'ਤੇ ਕੀਤੀਆਂ ਜਾਣਗੀਆਂ। ਪੜ੍ਹੇ-ਲਿਖੇ ਲੋਕਾਂ ਤੇ ਨੌਜਵਾਨਾਂ ਨੂੰ ਪਾਰਟੀ ਵਿਚ ਉਚਿਤ ਸਥਾਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕੰਮ ਨਾ ਕਰਨ ਵਾਲੇ ਮੌਜੂਦਾ ਅਹੁਦੇਦਾਰਾਂ ਦੀ ਛਾਂਟੀ ਕਰਕੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਪੰਚਾਇਤੀ ਚੋਣਾਂ 'ਚ ਹੇਰਾ-ਫੇਰੀ ਦੀ ਸ਼ੰਕਾ
ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਜ਼ਿਲਾ ਪ੍ਰੀਸ਼ਦਾਂ, ਪੰਚਾਇਤ ਸੰਮਤੀਆਂ ਤੇ ਪੰਚਾਇਤਾਂ ਦੀ ਚੋਣ ਕਰਵਾਉਣ ਲਈ ਇਹ ਉਚਿਤ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ ਢੰਗ ਨਾਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖੁਦ ਨਹੀਂ ਪਤਾ ਕਿ ਕਿਹੜਾ ਵਾਰਡ ਜਨਰਲ ਹੈ ਤੇ ਕਿਹੜਾ ਰਿਜ਼ਰਵ। ਇਹ ਚੋਣ ਇਕ ਮਜ਼ਾਕ ਬਣ ਕੇ ਰਹਿ ਜਾਵੇਗੀ।

No comments: