jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 16 April 2013

ਪ੍ਰੋ. ਭੁੱਲਰ ਤਿਹਾੜ ਜੇਲ ਵਿਚ ਨਹੀਂ, ਹਸਪਤਾਲ 'ਚ ਦਾਖਲ

www.sabblok.blogspot.com


ਜਲੰਧਰ:-ਸੁਪਰੀਮ ਕੋਰਟ ਵਲੋਂ ਪ੍ਰੋ. ਦਵਿੰਦਰ ਸਿੰਘ ਭੁੱਲਰ ਦੀ ਰਹਿਮ ਦੀ ਅਪੀਲ ਰੱਦ ਕਰਨ ਪਿੱਛੋਂ ਫੈਲੀਆਂ ਇਨ੍ਹਾਂ ਅਫਵਾਹਾਂ ਕਿ ਪ੍ਰੋ. ਭੁੱਲਰ ਨੂੰ ਤਿਹਾੜ ਜੇਲ ਵਿਚ ਤਬਦੀਲ ਕਰ ਦਿੱਤਾ ਹੈ, ਦਾ ਖੰਡਨ ਕਰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰੋ. ਭੁੱਲਰ ਅਜੇ ਵੀ ਪੂਰਬੀ ਦਿੱਲੀ ਦੇ ਦਿਲਸ਼ਾਦ ਗਾਰਡਨ ਵਿਚਲੇ ਮਾਨਸਿਕ ਰੋਗੀਆਂ ਦੇ ਹਸਪਤਾਲ ਇੰਸਟੀਚਿਊਟ ਆਫ ਹਿਊਮਨ ਬਿਹੇਵੀਅਰ ਐਂਡ ਏਲਾਇਡ ਸਾਇੰਸਿਜ਼ (ਇਬਹਾਸ) ਵਿਚ ਦਾਖਲ ਹੈ। ਬੁਲਾਰੇ ਨੇ ਦੱਸਿਆ ਕਿ ਪ੍ਰੋ. ਭੁੱਲਰ ਦਾ ਇਸ ਹਸਪਤਾਲ ਵਿਚ ਮਾਨਸਿਕ ਰੋਗਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰੋ. ਭੁੱਲਰ ਨੂੰ 13 ਅਕਤੂਬਰ 2010 ਨੂੰ ਇਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਪ੍ਰੋ. ਭੁੱਲਰ ਨੂੰ ਦਿੱਲੀ ਬੰਬ ਧਮਾਕਿਆਂ ਦੇ ਦੋਸ਼ ਵਿਚ ਫਾਂਸੀ ਦੀ ਸਜ਼ਾ ਹੋਈ ਹੈ।
ਬੁਲਾਰੇ ਨੇ ਦੱਸਿਆ ਕਿ ਕੁਝ ਲੋਕ ਅਜਿਹੀਆਂ ਗਲਤ ਅਫਵਾਹਾਂ ਫੈਲਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਕਿ ਪ੍ਰੋ. ਭੁੱਲਰ ਨੂੰ ਫਾਂਸੀ ਦੇਣ ਲਈ ਨਵੀਂ ਦਿੱਲੀ ਦੀ  ਤਿਹਾੜ ਜੇਲ ਵਿਚ ਤਬਦੀਲ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਪ੍ਰੋ. ਭੁੱਲਰ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਬੁਲਾਰੇ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ 'ਤੇ ਯਕੀਨ ਨਾ ਕਰੇ ਅਤੇ ਸੂਬੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦੇਵੇ।

No comments: