www.sabblok.blogspot.com
ਡਾ. ਹਰਕੇਸ਼ ਸਿੰਘ ਸਿੱਧੂ
ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886
ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ
ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਵਿੱਚ ਬੰਬ
ਧਮਾਕਾ ਹੋਇਆ ਸੀ ਜਿਸਦੇ ਸਿੱਟੇ ਵਜੋਂ ਕਈ ਪੁਲੀਸ ਕਰਮਚਾਰੀ ਅਤੇ ਆਮ ਲੋਕ ਮਾਰੇ ਗਏ ਸਨ।
ਭਾਵੇਂ ਇਸ ਘਟਨਾ´ਮ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ
ਸਮਾਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ।
ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸਬੰਧੀ
ਕਾਨੂੰਨ ਲਾਗੂ ਹੈ। ਮਜ਼ਦੂਰ ਦਿਵਸ ਅੰਤਰਰਾਸ਼ਟਰੀ ਪੱਧਰ ’ਤੇ 1 ਮਈ ਨੂੰ ਮਨਾਇਆ ਜਾਂਦਾ ਹੈ।
ਭਾਰਤ ਵਿੱਚ ਇੱਕ ਮਈ ਦਾ ਦਿਹਾੜਾ ਸਭ ਤੋਂ ਪਹਿਲਾਂ ਚੇਨਈ ਵਿੱਚ 1 ਮਈ 1923 ਨੂੰ ਮਨਾਉਣਾ
ਸ਼ੁਰੂ ਕੀਤਾ ਗਿਆ ਸੀ। ਉਸ ਸਮੇਂ ਇਸ ਨੂੰ ਮਦਰਾਸ ਦਿਵਸ ਵਜੋਂ ਪ੍ਰਵਾਨਿਤ ਕਰ ਲਿਆ ਗਿਆ ਸੀ।
ਇਸ ਦੀ ਸ਼ੁਰੂਆਤ ਭਾਰਤੀ ਮਜ਼ਦੂਰ ਕਿਸਾਨ ਪਾਰਟੀ ਦੇ ਨੇਤਾ ਕਾਮਰੇਡ ਸਿੰਗਰਾਵੇਲਰ ਨੇ ਸ਼ੁਰੂ
ਕੀਤੀ ਸੀ। ਭਾਰਤ ਵਿੱਚ ਮਦਰਾਸ ਦੇ ਹਾਈਕੋਰਟ ਸਾਹਮਣੇ ਇੱਕ ਵੱਡਾ ਮੁਜਾਹਰਾ ਕਰ ਕੇ ਇੱਕ
ਮਤਾ ਪਾਸ ਕਰਕੇ ਇਹ ਸਹਿਮਤੀ ਬਣਾਈ ਗਈ ਕਿ ਇਸ ਦਿਵਸ ਨੂੰ ਭਾਰਤ ਵਿੱਚ ਵੀ ਕਾਮੇ ਦਿਵਸ
ਵਜੋਂ ਮਨਾਇਆ ਜਾਵੇ ਅਤੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਜਾਵੇ। ਹੁਣ ਤਾਂ ਯੂ.ਐੱਨ.ਓ. ਦੀ
ਇੱਕ ਸ਼ਾਖਾ ਵੀ ਅੰਤਰਰਾਸ਼ਟਰੀ ਮਜ਼ਦੂਰ ਸੰਘ ਆਈ.ਐੱਲ.ਓ. ਦੇ ਨਾਂ ਹੇਠ ਮੌਜੂਦ ਹੈ ਜੋ
ਮਜ਼ਦੂਰਾਂ ਦੇ ਮਾਮਲਿਆਂ, ਹੱਕਾਂ ਅਤੇ ਸਹੂਲਤਾਂ ਲਈ ਕੰਮ ਕਰ ਰਹੀ ਹੈ। ਵੀਹਵੀਂ ਸਦੀ ਵਿੱਚ
ਜਦੋਂ ਮਜ਼ਦੂਰਾਂ, ਕਿਰਤੀਆਂ, ਕਾਮਿਆਂ ਅਤੇ ਮਿਹਨਤਕਸ਼ਾਂ ਨੂੰ ਉਨ੍ਹਾਂ ਦੀ ਮਿਹਨਤ ਦੀ ਕਦਰ
ਨਾ ਪੈਂਦੀ ਦਿਸੀ ਤਾਂ ਉਨ੍ਹਾਂ ਸਾਰਿਆਂ ਨੇ ਇਕੱਠੇ ਹੋ ਕੇ ਲਾਮਬੰਦੀ ਸ਼ੁਰੂ ਕਰ ਦਿੱਤੀ।
ਜਗੀਰਦਾਰੀ ਅਤੇ ਪੂੰਜੀਵਾਦੀ ਨਿਜ਼ਾਮ ਮਜ਼ਦੂਰਾਂ ਦੀ ਬਣਦੀ ਮਜ਼ਦੂਰੀ, ਹੱਕ ਅਤੇ ਉਨ੍ਹਾਂ ਦੀ
ਸਮਾਜਿਕ ਸੁਰੱਖਿਆ ਤੋਂ ਨਾਬਰ ਕਰਨ ਅਤੇ ਉਨ੍ਹਾਂ ਦੀ ਮਿਹਨਤ ਦੀ ਕਮਾਈ ਦੇ ਸਿਰ ’ਤੇ ਆਪਣੇ
ਮੁਨਾਫ਼ਿਆਂ ਵਿੱਚ ਵਾਧਾ ਕਰਨ ਲਈ ਉਨ੍ਹਾਂ ਦੇ ਹੱਕਾਂ ਦਾ ਸ਼ੋਸ਼ਣ ਕਰ ਰਹੇ ਸਨ। ਅਜਿਹੀ ਹਾਲਤ
ਵਿੱਚ ਸ਼ੋਸ਼ਤ ਵਰਗ ਦਾ ਜਾਗਰੂਕ ਅਤੇ ਲਾਮਬੰਦ ਹੋਣਾ ਸੁਭਾਵਿਕ ਹੈ। ਮਜ਼ਦੂਰ ਕਾਮੇ ਲਾਮਬੰਦ ਹੋ
ਕੇ ਸਾਲ ਵਿੱਚ ਇੱਕ ਦਿਨ ਮਜ਼ਦੂਰ ਜਾਂ ਕਾਮਾ ਦਿਵਸ ਮਨਾਉਣ ਲੱਗ ਪਏ। ਇਸ ਦਿਨ ਉਹ ਸਾਰੇ
ਇਕੱਠੇ ਹੋ ਕੇ ਆਪਣੇ ਹੱਕਾਂ ਦੀ ਰਾਖੀ ਕਰਨ ਲਈ ਗੱਲ ਕਰਦੇ ਹਨ ਅਤੇ ਪੂੰਜੀਪਤੀਆਂ,
ਉਦਯੋਗਪਤੀਆਂ ਤੇ ਸਮੇਂ ਦੀ ਸਰਕਾਰ ਦੇ ਖ਼ਿਲਾਫ਼ ਮੁਜਾਹਰੇ ਅਤੇ ਧਰਨੇ ਦੇ ਕੇ ਪ੍ਰਬੰਧਕਾਂ
ਨੂੰ ਮੈਮੋਰੰਡਮ ਦਿੰਦੇ ਹਨ। ਭਾਰਤ ਸਮੇਤ ਲਗਪਗ 80 ਮੁਲਕਾਂ ਵਿੱਚ ਇਹ ਦਿਵਸ ਪਹਿਲੀ ਮਈ
ਨੂੰ ਮਨਾਇਆ ਜਾਂਦਾ ਹੈ। ਇਸ ਪਿੱਛੇ ਤਰਕ ਹੈ ਕਿ ਇਹ ਦਿਨ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ
ਪ੍ਰਵਾਨਿਤ ਹੋ ਚੁੱਕਿਆ ਹੈ।
ਕਿਸੇ ਵੀ ਸਮਾਜ, ਦੇਸ਼, ਸੰਸਥਾ ਅਤੇ ਉਦਯੋਗ ਵਿੱਚ ਮਜ਼ਦੂਰਾਂ, ਕਾਮਿਆਂ ਅਤੇ ਮਿਹਨਤਕਸ਼ਾਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਦੀ ਵੱਡੀ ਗਿਣਤੀ ਇਸ ਦੀ ਕਾਮਯਾਬੀ ਲਈ ਹੱਥੀਂ, ਅਕਲ-ਇਲਮ ਅਤੇ ਤਨਦੇਹੀ ਨਾਲ ਜੁਟੀ ਹੁੰਦੀ ਹੈ। ਕਿਸੇ ਵੀ ਉਦਯੋਗ ਵਿੱਚ ਕਾਮਯਾਬੀ ਲਈ ਮਾਲਕ, ਸਰਮਾਇਆ, ਕਾਮੇ ਅਤੇ ਸਰਕਾਰ ਅਹਿਮ ਧਿਰਾਂ ਹੁੰਦੀਆਂ ਹਨ। ਕਾਮਿਆਂ ਤੋਂ ਬਿਨਾਂ ਕੋਈ ਵੀ ਸਨਅਤੀ ਢਾਂਚਾ ਖੜਾ ਨਹੀਂ ਰਹਿ ਸਕਦਾ। ਮਹਾਤਮਾ ਗਾਂਧੀ ਨੇ ਕਿਹਾ ਸੀ ਕਿ ਕਿਸੇ ਦੇਸ਼ ਦੀ ਤਰੱਕੀ ਉਸ ਦੇਸ਼ ਦੇ ਕਾਮਿਆਂ ਅਤੇ ਕਿਸਾਨਾਂ ਉੱਤੇ ਨਿਰਭਰ ਕਰਦੀ ਹੈ। ਉਦਯੋਗਪਤੀ, ਮਾਲਕ ਜਾਂ ਪ੍ਰਬੰਧਕ ਸਮਝਣ ਦੀ ਬਜਾਏ ਆਪਣੇ-ਆਪ ਨੂੰ ਟਰੱਸਟੀ ਸਮਝਣ। ਲੋਕਰਾਜੀ ਢਾਂਚੇ ਵਿੱਚ ਤਾਂ ਸਰਕਾਰ ਵੀ ਲੋਕਾਂ ਵੱਲੋਂ ਚੁਣੀ ਜਾਂਦੀ ਹੈ ਜੋ ਸਿਆਸੀ ਲੋਕਾਂ ਨੂੰ ਆਪਣੇ ਦੇਸ਼ ਦੀ ਵਾਗਡੋਰ ਟਰੱਸਟੀ ਦੇ ਰੂਪ ਵਿੱਚ ਸੌਂਪਦੇ ਹਨ। ਉਹ ਪ੍ਰਬੰਧ ਚਲਾਉਣ ਲਈ ਮਜ਼ਦੂਰਾਂ, ਕਾਮਿਆਂ ਅਤੇ ਕਿਸਾਨਾਂ ਦੀ ਬਿਹਤਰੀ, ਭਲਾਈ ਤੇ ਵਿਕਾਸ, ਅਮਨ ਅਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਵਚਨਬੱਧ ਹੁੰਦੇ ਹਨ। ਮਜ਼ਦੂਰਾਂ ਅਤੇ ਕਿਸਾਨਾਂ ਦੀ ਵੱਡੀ ਗਿਣਤੀ ਦਾ ਰਾਜ ਪ੍ਰਬੰਧ ਵਿੱਚ ਬੜਾ ਯੋਗਦਾਨ ਹੈ। ਸਰਕਾਰ ਦਾ ਰੋਲ ਉਦਯੋਗਿਕ ਸ਼ਾਂਤੀ, ਉਦਯੋਗਪਤੀਆਂ ਅਤੇ ਮਜ਼ਦੂਰਾਂ ਦਰਮਿਆਨ ਸੁਖਾਵੇਂ, ਸ਼ਾਂਤਮਈ ਤੇ ਪਰਿਵਾਰਕ ਸਬੰਧ ਕਾਇਮ ਕਰਨਾ, ਝਗੜੇ ਤੇ ਟਕਰਾਅ ਦੀ ਸੂਰਤ ਵਿੱਚ ਉਨ੍ਹਾਂ ਦਾ ਸਮਝੌਤਾ ਅਤੇ ਸੁਲਾਹ ਕਰਵਾਉਣ ਦਾ ਪ੍ਰਬੰਧ ਕਰਨਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਉਦਯੋਗਿਕ ਟ੍ਰਿਬਿਊਨਲ ਕਾਇਮ ਕਰ ਕੇ ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਕੁਦਰਤੀ ਨਿਆਂ ਦੇ ਅਸੂਲ ਦੇ ਸਿਧਾਂਤ ਅਨੁਸਾਰ ਇਨਸਾਫ਼ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਬਿਹਤਰੀ ਲਈ ਸਮੇਂ-ਸਮੇਂ ਸਿਰ ਕਾਨੂੰਨੀ ਅਤੇ ਜਾਬਤਾ ਪ੍ਰਣਾਲੀ ਨਿਰਧਾਰਤ ਕਰਨਾ ਹੈ।
ਭਾਰਤੀ ਸੰਦਰਭ ਵਿੱਚ ਗੁਰੂ ਨਾਨਕ ਦੇਵ ਜੀ ਨੇ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀਆਂ ਦੇ ਹੱਕ ’ਚ ਆਵਾਜ਼ ਉਠਾਈ ਸੀ ਅਤੇ ਉਸ ਸਮੇਂ ਦੇ ਹੰਕਾਰੀ ਅਤੇ ਲੁਟੇਰੇ ਹਾਕਮ ਮਲਕ ਭਾਗੋ ਦੀ ਰੋਟੀ ਵਿੱਚੋਂ ਰੱਤ ਚੋਂਦਾ ਦਿਖਾ ਕੇ ਉਸ ਦਾ ਹੰਕਾਰ ਤੋੜਿਆ ਅਤੇ ਭਾਈ ਲਾਲੋ ਦੀ ਕਿਰਤ ਦੀ ਕਮਾਈ ਨੂੰ ਸਤਿਕਾਰ ਦਿੱਤਾ ਸੀ। ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰਨਾ, ਨਾਮ ਜਪਣਾ, ਵੰਡ ਛਕਣਾ ਅਤੇ ਦਸਵੰਧ ਕੱਢਣਾ ਦਾ ਸੰਦੇਸ਼ ਦਿੱਤਾ। ਗ਼ਰੀਬ ਮਜ਼ਦੂਰ ਅਤੇ ਕਾਮੇ ਦਾ ਹਲੀਮੀ ਰਾਜ ਸਥਾਪਿਤ ਕਰਨ ਲਈ ਮਨਮੁਖ ਤੋਂ ਗੁਰਮੁਖ ਤਕ ਦੀ ਯਾਤਰਾ ਕਰਨ ਦਾ ਸੰਦੇਸ਼ ਦਿੱਤਾ। ਇਸੇ ਕਰਕੇ 1 ਮਈ ਨੂੰ ਭਾਈ ਲਾਲੋ ਦਿਵਸ ਵਜੋਂ ਵੀ ਸਿੱਖ ਜਗਤ ਵਿੱਚ ਮਨਾਇਆ ਜਾਂਦਾ ਹੈ।
ਲੋਕਰਾਜ ਵਿੱਚ ਜਿੱਥੇ ਕਿਰਤੀਆਂ, ਕਿਸਾਨਾਂ ਅਤੇ ਕਾਮਿਆਂ ਦੀ ਬਹੁਤ ਵੱਡੀ ਗਿਣਤੀ ਹੈ ਉੱਥੇ ਉਨ੍ਹਾਂ ਦਾ ਰਾਜ ਪ੍ਰਬੰਧ ਵਿੱਚ ਵੀ ਅਹਿਮ ਯੋਗਦਾਨ ਹੈ। ਜਿਹੜੇ ਮੁਲਕ ਗਲੋਬਲ ਪੱਧਰ ’ਤੇ ਤਰੱਕੀ ਕਰ ਰਹੇ ਹਨ, ਉਹ ਉਦਯੋਗ ਦੇ ਸਹਾਰੇ ਕਰ ਰਹੇ ਹਨ ਜਿਸ ਵਿੱਚ ਕਾਮਿਆਂ ਦਾ ਅਹਿਮ ਰੋਲ ਹੈ। ਜਿਹੜੇ ਮੁਲਕ ਵਿੱਚ ਉਦਯੋਗਪਤੀ, ਪ੍ਰਬੰਧਕ ਅਤੇ ਸਰਕਾਰੀ ਉਦਯੋਗਿਕ ਇਕਾਈਆਂ ਅਤੇ ਮਜ਼ਦੂਰਾਂ ਦਾ ਪਰਸਪਰ ਸਬੰਧ ਸੁਖਦ, ਸ਼ਾਂਤਮਈ ਅਤੇ ਪਰਿਵਾਰਕ ਢੰਗ ਦਾ ਰੱਖਣ ਵਿੱਚ ਕਾਮਯਾਬ ਹੁੰਦੇ ਹਨ ਜਾਂ ਕਾਨੂੰਨ ਬਣਾਉਣ ਵਿੱਚ ਪਾਰਦਰਸ਼ਤਾ ਦਾ ਧਿਆਨ ਰੱਖਦੇ ਹਨ ਅਤੇ ਉਨ੍ਹਾਂ ਦੀ ਪਾਲਣਾ ਨਿਰਪੱਖਤਾ, ਪ੍ਰਤੀਬੱਧਤਾ ਅਤੇ ਇੱਕ ਅੱਖ ਨਾਲ ਦੇਖਣ ਵਾਲੀ ਨੀਤੀ ਨਾਲ ਕਰਦੇ ਹਨ, ਉਨ੍ਹਾਂ ਦਾ ਉਦਯੋਗਿਕ ਵਿਕਾਸ ਹੁੰਦਾ ਹੈ ਅਤੇ ਕਾਮਿਆਂ ਦੀ ਤਰੱਕੀ ਹੁੰਦੀ ਹੈ।
ਸਾਡੇ ਮੁਲਕ ਵਿੱਚ ਕੁਝ ਰਾਜਨੀਤਕ ਪਾਰਟੀਆਂ ਦੇ ਕਿਰਤੀ, ਕਾਮੇ, ਵਰਕਰ ਜਾਂ ਮਜ਼ਦੂਰ ਅਸਲੀ ਕੰਮ ਕਰਨ ਵਾਲੇ ਕਾਮਿਆਂ ਜਾਂ ਮਜ਼ਦੂਰਾਂ ਨੂੰ ਗੁਮਰਾਹ ਕਰ ਕੇ ਅਤੇ ਭੜਕਾਊ ਨੀਤੀ ਅਪਣਾ ਕੇ ਉਦਯੋਗਿਕ ਰਿਸ਼ਤਿਆਂ ਵਿੱਚ ਤਰੇੜ ਪਾ ਕੇ ਕਈ ਥਾਵਾਂ ’ਤੇ ਵੱਡੇ-ਵੱਡੇ ਉਦਯੋਗਾਂ ਨੂੰ ਤਬਾਹ ਕਰ ਕੇ ਕਾਮਿਆਂ ਨੂੰ ਰੁਜ਼ਗਾਰ ਤੋਂ ਵਾਂਝੇ ਕਰ ਦਿੰਦੇ ਹਨ। ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਕਾਮਿਆਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਚਾਹੀਦਾ ਹੈ ਕਿ ਉਹ ਕੰਮ ਕਰਨ ਵਾਲਿਆਂ ਦੇ ਹੱਕਾਂ ਦੀ ਪੈਰਵੀ ਕਰਨ ਅਤੇ ਆਪਣੇ ਹਿੱਤਾਂ ਦੀ ਪੂਰਤੀ ਵਿੱਚ ਖ਼ੁਦ ਸਮਰੱਥ ਹੋਣ। ਸਰਕਾਰ ਦੀ ਪੱਧਰ ’ਤੇ ਸੁਖਾਵਾਂ, ਉਦਯੋਗਿਕ, ਸਮਾਜਿਕ, ਰਾਜਨੀਤਕ ਅਤੇ ਪ੍ਰਸ਼ਾਸਨਿਕ ਮਾਹੌਲ ਅਤੇ ਵਾਤਾਵਰਨ ਦੇਣ ਦੀ ਲੋੜ ਹੈ। ਭ੍ਰਿਸ਼ਟਾਚਾਰ ਰਹਿਤ ਪਾਰਦਰਸ਼ੀ ਪ੍ਰਸ਼ਾਸਨ ਦੇਣ ਨਾਲ ਉਦਯੋਗਿਕ ਕਾਮਿਆਂ ਵਿੱਚ ਰਾਜ ਪੱਧਰੀ, ਸਤਿਕਾਰ ਅਤੇ ਉਦਯੋਗਿਕ ਰਿਸ਼ਤੇ ਹੋਰ ਵੀ ਸੁਖਾਵੇਂ ਹੁੰਦੇ ਹਨ। ਸਾਰੇ ਵਰਗਾਂ ਨੂੰ ਆਪਣੇ ਫ਼ਰਜ਼ਾਂ ਦੀ ਪਛਾਣ ਕਰਦੇ ਹੋਏ ਅਜਿਹਾ ਵਾਤਾਵਰਨ ਸਿਰਜਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਸ ਵਿੱਚ ਮਜ਼ਦੂਰ ਸਵੈਮਾਣ ਨਾਲ ਆਪਣੀ ਰੋਜ਼ੀ-ਰੋਟੀ ਕਮਾ ਸਕਣ ਅਤੇ ਉਨ੍ਹਾਂ ਦੇ ਅਧਿਕਾਰਾਂ ਦਾ ਹਨਨ ਨਾ ਹੋਵੇ।
ਸੰਪਰਕ: 98140-53272

No comments:
Post a Comment