ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਦਵਿੰਦਰ ਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਰੁਕਵਾਉਣ ਲਈ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਲ ਰੀਵਿਊ ਪਟੀਸ਼ਨ ਦਾਇਰ ਕੀ ਤੀ ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੇਸ਼ ਕੀਤੀ 17 ਸਫ਼ਿਆਂ ਦੀ ਇਕ ਪਟੀਸ਼ਨ ਵਿਚ ਰਾਸ਼ਟਰਪਤੀ ਨੂੰ ਕੇਸ ਦੇ ਤੱਥਾਂ ਨੂੰ ਵਾਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਇਕਲੋਤਰੇ ਕੇਸਾਂ ਦੀ ਸ਼੍ਰੇਣੀ ਵਿਚ ਨਹੀਂ ਆਉਂਦਾ। ਰਹਿਮ ਦੀ ਅਪੀਲ ਮੁੜ ਦਾਖਲ ਕਰਨ ਨੂੰ ਸਹੀ ਠਹਿਰਾਉਦਿਆਂ ਅਕਾਲੀ ਦਲ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ 2010 ਵਿਚ ਦਿੱਤੇ ਗਏ ਇਕ ਫੈਸਲੇ ਅਨੁਸਾਰ ਦੁਬਾਰਾ ਰਹਿਮ ਦੀ ਅਪੀਲ ਦਾਇਰ ਕਰਨ ’ਤੇ ਕੋਈ ਮਨਾਹੀ ਨਹੀਂ ਹੈ। ਭੁੱਲਰ ਦੀ ਪਹਿਲੀ ਰਹਿਮ ਦੀ ਅਪੀਲ ਪਿਛਲੇ ਸਾਲ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਵੱਲੋਂ ਰੱਦ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਲੰਘੀ 12 ਅਪਰੈਲ ਨੂੰ ਸੁਪਰੀਮ ਕੋਰਟ ਨੇ ਰਹਿਮ ਦੀ ਅਪੀਲ ਦਾ ਨਬੇੜਾ ਕਰਨ ’ਚ ਹੋਈ ਦੇਰੀ ਦੇ ਆਧਾਰ ’ਤੇ ਕੋਈ ਰਾਹਤ ਦੇਣ ਤੋਂ ਮਨ੍ਹਾ ਕਰਦਿਆਂ ਉਸ ਦੀ ਮੌਤ ਦੀ ਸਜ਼ਾ ਬਰਕਰਾਰ ਰੱਖੀ ਸੀ।
www.sabblok.blogspot.com
No comments:
Post a Comment