jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 22 April 2013

ਕਾਂਗਰਸ ਦੇਸ਼ 'ਚ ਤਬਾਹੀ ਮਚਾ ਰਹੀ ਹੈ : ਹਰਸਿਮਰਤ

www.sabblok.blogspot.com

ਕਾਂਗਰਸ ਦੇਸ਼ 'ਚ ਤਬਾਹੀ ਮਚਾ ਰਹੀ ਹੈ : ਹਰਸਿਮਰਤ (ਵੀਡੀਓ)

ਬਠਿੰਡਾ- ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ  ਕੌਰ ਬਾਦਲ ਨੇ ਬਠਿੰਡਾ ਦੇ ਹਲਕੇ ਤਲਵੰਡੀ ਸਾਬੋ, ਮੌੜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ 'ਤੇ ਜਿਥੇ ਉਨ੍ਹਾਂ ਨੇ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ ਦੂਜੇ ਪਾਸੇ ਕੇਂਦਰ ਸਰਕਾਰ ਖਿਲਾਫ ਭੜਾਸ ਵੀ ਕੱਢੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ 'ਤੇ ਪ੍ਰਾਪਰਟੀ ਟੈਕਸ ਲਗਾਉਣ ਲਈ ਕੋਸਿਆ ਅਤੇ ਕਿਹਾ ਕਿ ਕਿਸਾਨੀ ਨੂੰ ਬਰਬਾਦ ਕਰਨ ਲਈ ਕੇਂਦਰ ਨੇ ਇਹ ਟੈਕਸ ਲਗਾਇਆ ਹੈ। ਇਸ ਮੌਕੇ ਉਨ੍ਹਾਂ ਕਈ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਰਾਸ਼ੀ ਵੀ ਦਿੱਤੀ ਅਤੇ ਕਈ ਕਾਂਗਰਸੀ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਕੀਤਾ।
ਹਰਸਿਮਰਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਦੇਸ਼ 'ਚ ਤਬਾਹੀ ਮਚਾ ਰਹੀ ਹੈ ਅਤੇ ਕਿਸਾਨਾਂ ਨੂੰ ਬਰਬਾਦ ਕਰਨ 'ਚ ਲੱਗੀ ਹੈ। ਕਿਸਾਨਾਂ ਨੂੰ ਮਰਨ 'ਤੇ ਮਜ਼ਬੂਰ ਕਰਨ ਲੱਗੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਜੋ ਲੀਡਰ ਹਨ ਉਹ ਆਪਣੀ ਹਾਈ ਕਮਾਨ ਨੂੰ ਪੁੱਛਣ ਕਿ ਉਹ ਇੰਨੀ ਮਹਿੰਗਾਈ ਕਿਉਂ ਕਰ ਰਹੀ ਹੈ ਅਤੇ ਕਿਸਾਨਾਂ 'ਤੇ ਨਵੇਂ ਟੈਕਸ ਕਿਉਂ ਲਗਾਏ ਜਾ ਰਹੇ ਹਨ। ਇਸ ਦਾ ਜਵਾਬ ਕਾਂਗਰਸ ਨੂੰ ਦੇਣਾ ਚਾਹੀਦਾ ਹੈ। ਅਕਾਲੀ ਦਲ 'ਚ ਸ਼ਾਮਲ ਹੋ ਰਹੇ ਕਾਂਗਰਸੀ ਵਰਕਰਾਂ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਲੋਕ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਆਵਾਜ਼ ਕੇਂਦਰ 'ਚ ਉਠਾਉਣਗੇ। ਕਾਂਗਰਸ ਵਲੋਂ ਪ੍ਰੋ. ਦਵਿੰਦਰਪਾਲ ਭੁੱਲਰ ਦੀ ਫਾਂਸੀ  ਮੁਆਫ ਕਰਨ ਲਈ ਰਾਸ਼ਟਰਪਤੀ ਨੂੰ ਮਿਲਣ ਬਾਰੇ ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੀ ਰੀਸ ਕਰ ਰਹੇ ਹਨ।

No comments: