www.sabblok.blogspot.com
ਲੁਧਿਆਣਾ, (ਮੁੱਲਾਂਪੁਰੀ, ਪਾਲੀ)- ਸਿਮਰਨਜੀਤ ਸਿੰਘ ਮਾਨ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਭੇਟ ਕੀਤੇ ਜਾਣ ਵਾਲੇ ਚੰਦੋਇਆਂ ਪ੍ਰਤੀ ਭੇਜੇ ਸ਼ਿਕਾਇਤ ਨੁਮਾ ਪੱਤਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਲਾਇੰਗ ਵਿਭਾਗ ਪਾਸੋਂ ਉੱਚ ਪੱਧਰੀ ਪੜਤਾਲ ਕਰਨ ਦੇ ਲਿਖਤੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਤੇ ਜਿਹੜਾ ਵੀ ਅਧਿਕਾਰੀ ਇਸ ਪੜਤਾਲ ਦੌਰਾਨ ਦੋਸ਼ੀ ਪਾਇਆ ਜਾਵੇਗਾ, ਉਸ ਖਿਲਾਫ ਸਖਤ ਕਾਰਵਾਈ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਜਥੇਦਾਰ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਪ੍ਰਧਾਨਗੀ ਦੀ ਸੇਵਾ ਸੰਭਾਲੀ ਹੈ, ਉਦੋਂ ਤੋਂ ਲੈ ਕੇ ਹੁਣ ਤਕ ਜਿਹੜਾ ਵੀ ਮੁਲਾਜ਼ਮ ਹੇਰਾ-ਫੇਰੀ ਕਰਦਾ ਫੜਿਆ ਗਿਆ, ਉਸ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ ਤੇ ਅੱਗੋਂ ਵੀ ਦੋਸ਼ੀ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੰਦੋਆ ਭੇਟ ਕਰਨ ਲਈ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ਰਧਾਲੂਆਂ ਨੂੰ ਸਿੱਧੇ ਰੂਪ 'ਚ ਹੀ ਤਰੀਕ ਦਿੰਦੇ ਹਨ ਤੇ ਕਿਸੇ ਵਿਸ਼ੇਸ਼ ਦੁਕਾਨਦਾਰ ਦਾ ਨਾਮ ਨਹੀਂ ਦੱਸਿਆ ਜਾਂਦਾ।
No comments:
Post a Comment