ਵਾਰਡਬੰਦੀ ਨੂੰ ਹਾਈਕੋਰਟ 'ਚ ਚੁਣੌਤੀ ਦੇਣ ਦੇ ਕਾਂਗਰਸੀ ਫੈਸਲੇ ਦੀ ਹਮਾਇਤ
ਜਲੰਧਰ -----¸ ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਭਾਜਪਾ ਦੇ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਦੀ ਅਸਲੀ ਜਗ੍ਹਾ ਪੀਪਲਜ਼ ਪਾਰਟੀ ਆਫ ਪੰਜਾਬ ਹੈ, ਜਿਥੇ ਉਹ ਆਪਣੇ ਵਿਚਾਰ ਖੁੱਲ੍ਹ ਕੇ ਪ੍ਰਗਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਨਾਲ ਉਨ੍ਹਾਂ ਦੀ ਨਿੱਜੀ ਦੋਸਤੀ ਹੈ ਅਤੇ ਉਹ ਚਾਹੁੰਦੇ ਹਨ ਕਿ ਸਿੱਧੂ ਸਿਆਸਤ 'ਚ ਹੋਰ ਅੱਗੇ ਜਾਣ।
ਮਨਪ੍ਰੀਤ ਨੇ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਦੇਖਦਿਆਂ ਅਕਾਲੀ ਸਰਕਾਰ ਨੇ ਵਾਰਡਬੰਦੀ ਆਪਣੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਹੈ, ਇਸ ਲਈ ਉਹ ਪੰਜਾਬ ਕਾਂਗਰਸ ਵਲੋਂ ਵਾਰਡਬੰਦੀ  ਨੂੰ ਹਾਈਕੋਰਟ ਵਿਚ ਚੁਣੌਤੀ ਦੇਣ ਦੀ ਹਮਾਇਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਖੱਬੇਪੱਖੀ ਪਾਰਟੀਆਂ ਨਾਲ ਬੈਠਕ ਕਰਕੇ ਵਾਰਡਬੰਦੀ ਸੰਬੰਧੀ ਆਖਰੀ ਫੈਸਲਾ ਛੇਤੀ ਹੀ ਲੈਣਗੇ।
ਉਨ੍ਹਾਂ ਅੱਤਵਾਦੀ ਦਵਿੰਦਰਪਾਲ ਭੁੱਲਰ ਦੇ ਮਾਮਲੇ ਵਿਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਸ਼ੁਰੂ ਤੋਂ ਹੀ ਫਾਂਸੀ ਦੀ ਸਜ਼ਾ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਕਈ ਵਿਕਸਿਤ ਦੇਸ਼ਾਂ 'ਚ ਫਾਂਸੀ ਨਹੀਂ ਦਿੱਤੀ ਜਾਂਦੀ ਹੈ।