www.sabblok.blogspot.com
ਜਲੰਧਰ/ਚੰਡੀਗੜ੍ਹ, (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਛੱਡਣ ਦੇ ਫੈਸਲੇ 'ਤੇ ਹੈਰਾਨੀ ਪ੍ਰਗਟ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ਵਿਚ ਉਨ੍ਹਾਂ ਆਸ ਜਤਾਈ ਕਿ ਜਿਵੇਂ ਜਗਦੀਸ਼ ਟਾਇਟਲਰ ਦੇ ਕੇਸ ਵਿਚ ਸੁਪਰੀਮ ਕੋਰਟ ਨੇ ਦੁਬਾਰਾ ਜਾਂਚ ਦੇ ਹੁਕਮ ਦਿੱਤੇ ਹਨ, ਉਵੇਂ ਹੀ ਇਸ ਕੇਸ ਵਿਚ ਸੁਪਰੀਮ ਕੋਰਟ ਮੁੜ ਜਾਂਚ ਦੇ ਹੁਕਮ ਦੇਵੇਗੀ।
ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਦੁਨੀਆ ਵਿਚ ਸਭ ਤੋਂ ਵੱਡੀ ਕਤਲੋਗਾਰਤ ਦੇ 29 ਸਾਲ ਬਾਅਦ ਵੀ ਦਿੱਲੀ ਪੁਲਸ, ਕਾਂਗਰਸ ਤੇ ਸੀ. ਬੀ. ਆਈ. ਦੀ ਮਿਲੀਭੁਗਤ ਨਾਲ ਕਿਸੇ ਨੂੰ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ 'ਤੇ ਧੱਬਾ ਹੈ ਕਿ ਇਹ ਫੈਸਲਾ ਉਸ ਦਿਨ ਆਇਆ ਹੈ ਜਦ ਸੀ. ਬੀ. ਆਈ. ਨੇ ਸੁਪਰੀਮ ਕੋਰਟ ਵਿਚ ਖੁਦ ਮੰਨਿਆ ਹੈ ਕਿ ਉਸ ਨੇ ਮਹੱਤਵਪੂਰਨ ਫਾਈਲਾਂ ਕਾਂਗਰਸੀ ਮੰਤਰੀਆਂ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿਚ ਕਾਂਗਰਸੀ ਮੰਤਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀ ਕਾਂਗਰਸ ਦਾ ਜ਼ੋਰ 10 ਜਨਪਥ ਵਿਚ ਰਹਿਣ ਵਾਲਿਆਂ ਨੂੰ ਬਚਾਉਣ 'ਤੇ ਲੱਗਾ ਹੈ ਕਿਉਂਜੋ ਉਨ੍ਹਾਂ ਨੂੰ ਪਤਾ ਹੈ ਕਿ ਸੱਜਣ ਕੁਮਾਰ ਤੇ ਜਗਦੀਸ਼ ਟਾਇਟਲਰ ਕੋਲੋਂ ਪੁੱਛਗਿੱਛ ਨਾਲ ਉਨ੍ਹਾਂ ਦੀ ਭੂਮਿਕਾ ਵੀ ਸਾਹਮਣੇ ਆ ਜਾਵੇਗੀ।

ਉਨ੍ਹਾਂ ਸਮੂਹ ਸਿਆਸੀ
ਪਾਰਟੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਰੇ ਵਖਰੇਵਿਆਂ ਤੋਂ Àੁੱਪਰ ਉੱਠ ਕੇ ਕਾਂਗਰਸ ਦੇ ਇਸ
ਕਰੂਪ ਚਿਹਰੇ ਦਾ ਪਰਦਾਫਾਸ਼ ਕਰਨ ਤੇ ਕਤਲ ਹੋਏ 3 ਹਜ਼ਾਰ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ
ਦਿਵਾਉਣ ਲਈ ਅੱਗੇ ਆਉਣ ਤੇ ਅਕਾਲੀ ਦਲ ਦਾ ਸਾਥ ਦੇਣ।
No comments:
Post a Comment