ਮਕਾਨ 'ਚ ਚੋਰੀ:- ਖਰੜ ਪੁਲਸ ਨੇ ਦਰਸ਼ਨ ਪਾਲ ਸਿੰਘ ਨਾਂ ਦੇ ਇਕ ਵਿਅਕਤੀ ਦੇ ਘਰ ਚੋਰੀ ਹੋਣ ਦੇ ਦੋਸ਼ ਅਧੀਨ ਅਣਪਛਾਤੇ ਚੋਰਾਂ ਵਿਰੁੱਧ ਧਾਰਾ 457 ਅਤੇ 380 ਆਈ.ਪੀ.ਸੀ ਅਧੀਨ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਪਰਿਵਾਰ ਸਮੇਤ ਇਕ ਵਿਆਹ ਵਿਚ ਭਾਗ ਲੈਣ ਲਈ ਗਿਆ ਸੀ ਜਦੋਂ ਉਹ 2 ਦਿਨ ਬਾਅਦ ਵਾਪਸ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਵਿਚੋਂ ਚੋਰ ਏ.ਟੀ.ਐੱਮ. ਕਾਰਡ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਸਨ।