jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 25 April 2013

ਸੰਪਤੀ ਟੈਕਸ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਵਾਲਾ ਕਦਮ-ਬਾਦਲ

ਸੰਪਤੀ ਟੈਕਸ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਵਾਲਾ ਕਦਮ-ਬਾਦਲ 
ਚੰਡੀਗੜ੍ਹ, 25 ਅਪ੍ਰੈਲ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਮਿਉਂਸਪਲ ਹੱਦਾਂ ਦੇ ਅਧੀਨ ਆਉਂਦੀ ਖੇਤੀਬਾੜੀ ਜ਼ਮੀਨ 'ਤੇ ਸੰਪਤੀ ਟੈਕਸ ਲਾਉਣ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਕਿਸਾਨੀ ਨੂੰ ਤਬਾਹ ਕਰਨ ਵਾਲਾ ਕਦਮ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਫੈਸਲੇ ਕਾਂਗਰਸ ਦੀ ਕਿਸਾਨ ਵਿਰੋਧੀ ਸੋਚ ਦਾ ਨਤੀਜਾ ਹਨ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਅਜਿਹੇ ਕਿਸਾਨ ਵਿਰੋਧੀ ਫੈਸਲਿਆਂ ਦਾ ਡੱਟ ਕੇ ਵਿਰੋਧ ਕਰੇਗੀ | ਉਨ੍ਹਾਂ ਜਲੰਧਰ ਦੇ ਇਕ ਕਿਸਾਨ ਦੀ ਮਿਸਾਲ ਦਿੰਦਿਆਂ ਦੱਸਿਆ ਕਿ ਉਕਤ ਟੈਕਸ ਲਾਉਣ ਦੇ ਫੈਸਲੇ ਕਾਰਨ ਕਿਸਾਨ ਦੀ ਜ਼ਮੀਨ ਬੈਂਕ ਵਲੋਂ ਕੁਰਕ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਅੱਜ ਇਥੇ 22 ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਨੂੰ ਸਨਮਾਨਿਤ ਕਰਨ ਲਈ ਕੀਤੇ ਗਏ ਵਿਸ਼ੇਸ਼ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਸ. ਬਾਦਲ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸੰਪਤੀ ਟੈਕਸ ਲਾਉਣ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ | ਸ. ਬਾਦਲ ਨੇ ਕਿਹਾ ਕਿ ਦੇਸ਼ 'ਚ ਸਿਆਸੀ ਅਨਿਸ਼ਚਿਤਤਾ ਵਾਲੇ ਜੋ ਹਲਾਤ ਬਣੇ ਹੋਏ ਹਨ, ਉਸ ਕਾਰਨ ਦੇਸ਼ 'ਚ ਮੱਧ ਕਾਲੀ ਚੋਣਾਂ ਕਦੀਂ ਵੀ ਆ ਸਕਦੇ ਹਨ ਤੇ ਮੌਜੂਦਾ ਯੂ.ਪੀ.ਏ. ਸਰਕਾਰ ਕਦੀ ਵੀ ਡਿੱਗ ਸਕਦੀ ਹੈ | ਉਨ੍ਹਾਂ ਕਿਹਾ ਕਿ ਰਾਜ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਕੁਝ ਦਿਨ ਅੱਗੇ ਪਾਉਣ ਦਾ ਫੈਸਲਾ ਕਣਕ ਦੀ ਚੱਲ ਰਹੀ ਕਟਾਈ ਨੂੰ ਮੁੱਖ ਰੱਖ ਕੇ ਲਿਆ ਗਿਆ ਹੈ ਤੇ ਰਾਜ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਇਸ ਸਬੰਧੀ ਕਮਿਸ਼ਨ ਨੂੰ ਸਿਫਾਰਿਸ਼ ਕੀਤੀ ਸੀ | ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਦਿਹਾਤੀ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੇਂਡੂ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਯਤਨ ਜਾਰੀ ਰੱਖੇ ਜਾਣ | ਉਨ੍ਹਾਂ ਅਧਿਕਾਰੀਆਂ, ਇੰਜੀਨੀਅਰਾਂ ਤੇ ਠੇਕੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੈਨੀਟੇਸ਼ਨ ਦੇ ਕੰਮਾਂ 'ਚ ਮਾੜੀ ਸਮੱਗਰੀ ਦੀ ਵਰਤੋਂ ਤੋਂ ਗੁਰੇਜ਼ ਕਰਨ | ਉਨ੍ਹਾਂ ਦੱਸਿਆ ਕਿ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਾਉਣ ਲਈ ਰਾਜ ਦੇ ਸਮੁੱਚੇ ਪਿੰਡਾਂ ਨੂੰ ਇਕ ਸਕੀਮ ਅਧੀਨ ਲਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਾਉਣ ਦੇ ਯਤਨ ਜਾਰੀ ਰੱਖੇਗੀ | ਅੱਜ ਦੇ ਸਮਾਗਮ 'ਚ ਸੂਬਾ ਪੱਧਰ ਦੀਆਂ 6 ਤੇ ਜ਼ਿਲ੍ਹਾ ਪੱਧਰ ਦੀਆਂ 16 ਪਾਣੀ ਤੇ ਸੈਨੀਟੇਸ਼ਨ ਕਮੇਟੀਆਂ ਵਲੋਂ ਕੀਤੇ ਗਏ ਚੰਗੇ ਕੰਮ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਪੰਜਾਬ ਦੇ ਖਜ਼ਾਨਾ ਕਮਿਸ਼ਨਰ ਵਿਕਾਸ ਸ੍ਰੀ ਸੁਰੇਸ਼ ਕੁਮਾਰ ਨੇ ਵੀ ਸੰਬੋਧਨ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਆਪਣੀ ਸੋਚ ਬਦਲਣੀ ਪਵੇਗੀ ਤੇ ਇਕਮੁੱਠ ਹੋ ਕੇ ਭਿ੍ਸ਼ਟਾਚਾਰ ਦਾ ਵਿਰੋਧ ਕਰਨਾ ਪਵੇਗਾ |www.sabblok.blogspot.com

ਚੰਡੀਗੜ੍ਹ, 25 ਅਪ੍ਰੈਲ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਮਿਉਂਸਪਲ ਹੱਦਾਂ ਦੇ ਅਧੀਨ ਆਉਂਦੀ ਖੇਤੀਬਾੜੀ ਜ਼ਮੀਨ 'ਤੇ ਸੰਪਤੀ ਟੈਕਸ ਲਾਉਣ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਕਿਸਾਨੀ ਨੂੰ ਤਬਾਹ ਕਰਨ ਵਾਲਾ ਕਦਮ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਫੈਸਲੇ ਕਾਂਗਰਸ ਦੀ ਕਿਸਾਨ ਵਿਰੋਧੀ ਸੋਚ ਦਾ ਨਤੀਜਾ ਹਨ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਅਜਿਹੇ ਕਿਸਾਨ ਵਿਰੋਧੀ ਫੈਸਲਿਆਂ ਦਾ ਡੱਟ ਕੇ ਵਿਰੋਧ ਕਰੇਗੀ | ਉਨ੍ਹਾਂ ਜਲੰਧਰ ਦੇ ਇਕ ਕਿਸਾਨ ਦੀ ਮਿਸਾਲ ਦਿੰਦਿਆਂ ਦੱਸਿਆ ਕਿ ਉਕਤ ਟੈਕਸ ਲਾਉਣ ਦੇ ਫੈਸਲੇ ਕਾਰਨ ਕਿਸਾਨ ਦੀ ਜ਼ਮੀਨ ਬੈਂਕ ਵਲੋਂ ਕੁਰਕ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਅੱਜ ਇਥੇ 22 ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਨੂੰ ਸਨਮਾਨਿਤ ਕਰਨ ਲਈ ਕੀਤੇ ਗਏ ਵਿਸ਼ੇਸ਼ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਸ. ਬਾਦਲ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸੰਪਤੀ ਟੈਕਸ ਲਾਉਣ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ | ਸ. ਬਾਦਲ ਨੇ ਕਿਹਾ ਕਿ ਦੇਸ਼ 'ਚ ਸਿਆਸੀ ਅਨਿਸ਼ਚਿਤਤਾ ਵਾਲੇ ਜੋ ਹਲਾਤ ਬਣੇ ਹੋਏ ਹਨ, ਉਸ ਕਾਰਨ ਦੇਸ਼ 'ਚ ਮੱਧ ਕਾਲੀ ਚੋਣਾਂ ਕਦੀਂ ਵੀ ਆ ਸਕਦੇ ਹਨ ਤੇ ਮੌਜੂਦਾ ਯੂ.ਪੀ.ਏ. ਸਰਕਾਰ ਕਦੀ ਵੀ ਡਿੱਗ ਸਕਦੀ ਹੈ | ਉਨ੍ਹਾਂ ਕਿਹਾ ਕਿ ਰਾਜ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਕੁਝ ਦਿਨ ਅੱਗੇ ਪਾਉਣ ਦਾ ਫੈਸਲਾ ਕਣਕ ਦੀ ਚੱਲ ਰਹੀ ਕਟਾਈ ਨੂੰ ਮੁੱਖ ਰੱਖ ਕੇ ਲਿਆ ਗਿਆ ਹੈ ਤੇ ਰਾਜ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਇਸ ਸਬੰਧੀ ਕਮਿਸ਼ਨ ਨੂੰ ਸਿਫਾਰਿਸ਼ ਕੀਤੀ ਸੀ | ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਦਿਹਾਤੀ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੇਂਡੂ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਯਤਨ ਜਾਰੀ ਰੱਖੇ ਜਾਣ | ਉਨ੍ਹਾਂ ਅਧਿਕਾਰੀਆਂ, ਇੰਜੀਨੀਅਰਾਂ ਤੇ ਠੇਕੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੈਨੀਟੇਸ਼ਨ ਦੇ ਕੰਮਾਂ 'ਚ ਮਾੜੀ ਸਮੱਗਰੀ ਦੀ ਵਰਤੋਂ ਤੋਂ ਗੁਰੇਜ਼ ਕਰਨ | ਉਨ੍ਹਾਂ ਦੱਸਿਆ ਕਿ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਾਉਣ ਲਈ ਰਾਜ ਦੇ ਸਮੁੱਚੇ ਪਿੰਡਾਂ ਨੂੰ ਇਕ ਸਕੀਮ ਅਧੀਨ ਲਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਾਉਣ ਦੇ ਯਤਨ ਜਾਰੀ ਰੱਖੇਗੀ | ਅੱਜ ਦੇ ਸਮਾਗਮ 'ਚ ਸੂਬਾ ਪੱਧਰ ਦੀਆਂ 6 ਤੇ ਜ਼ਿਲ੍ਹਾ ਪੱਧਰ ਦੀਆਂ 16 ਪਾਣੀ ਤੇ ਸੈਨੀਟੇਸ਼ਨ ਕਮੇਟੀਆਂ ਵਲੋਂ ਕੀਤੇ ਗਏ ਚੰਗੇ ਕੰਮ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਪੰਜਾਬ ਦੇ ਖਜ਼ਾਨਾ ਕਮਿਸ਼ਨਰ ਵਿਕਾਸ ਸ੍ਰੀ ਸੁਰੇਸ਼ ਕੁਮਾਰ ਨੇ ਵੀ ਸੰਬੋਧਨ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਆਪਣੀ ਸੋਚ ਬਦਲਣੀ ਪਵੇਗੀ ਤੇ ਇਕਮੁੱਠ ਹੋ ਕੇ ਭਿ੍ਸ਼ਟਾਚਾਰ ਦਾ ਵਿਰੋਧ ਕਰਨਾ ਪਵੇਗਾ |

No comments: