jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 24 April 2013

ਭੁੱਲਰ ਦੀ ਰਿਹਾਈ ਲਈ ਸੰਤ ਸਮਾਜ ਵੱਲੋਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ


 ਨਵੀਂ ਦਿੱਲੀ.24 ਅਪ੍ਰੈਲ. – ਸੰਤ ਸਮਾਜ ਦੇ ਨੁਮਾਇੰਦਿਆਂ ਨੇ ਅੱਜ ਰਾਸ਼ਟਰਪਤੀ ਸ੍ਰੀਪ੍ਰਣਾਬ ਮੁਖਰਜੀ ਦੇ ਨਾਂਅ ਮੰਗ-ਪੱਤਰ ਸੌਂਪ ਕੇ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਗੁਰਮਿਤ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਨੁਮਾਇੰਦੇ ਭਾਈ ਜਸਬੀਰ ਸਿੰਘ ਰੋਡੇ (ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ) ਨੇ ਕਿਹਾ ਕਿ ਬੇਗੁਨਾਹ ਭੁੱਲਰ ਦੀ ਰਿਹਾਈ ਵਾਸਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਤਕਰੀਬਨ ਸਾਰੀਆਂ ਹੀ ਸਿੱਖ ਜੱਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਜਦੋ ਜਹਿਦ ਤਹਿਤ ਹੀ ਅੱਜ ਸੰਤ ਸਮਾਜ ਨੇ ਵੀ ਰਾਸ਼ਟਰਪਤੀ ਪਾਸੋਂ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਹੈ। ਭਾਈ ਰੋਡੇ ਨੇ ਦਾਅਵਾ ਕੀਤਾ ਕਿ ਗ੍ਰਹਿ ਮੰਤਰੀ ਦੇ ਬਿਆਨਾਂ ਤੋਂ ਮਿਲ ਰਹੇ ਸੰਕੇਤਾਂ ਤੋਂ ਇਹੀ ਪ੍ਰਤੀਤ ਹੁੰਦਾ ਹੈ ਕਿ ਪ੍ਰੋ: ਭੁੱਲਰ ਦੀ ਰਿਹਾਈ ਵਾਲੀ ਮੰਗ ਛੇਤੀ ਹੀ ਮੰਨ ਲਈ ਜਾਵੇਗੀ। ਪੰਜਾਬ ਵਾਸੀਆਂ ਵੱਲੋਂ ਪਿਛੋਕੜ ‘ਚ ਹੰਢਾਏ ਗਏ ਕਾਲੇ ਦੌਰ ਦੇ ਸੰਤਾਪ ਦਾ ਜ਼ਿਕਰ ਕਰਦਿਆਂ ਭਾਈ ਰੋਡੇ ਨੇ ਕਿਹਾ ਕਿ 1980-90 ਦੇ ਦਹਾਕੇ ਵਿਚ ਪੰਜਾਬ ਨੇ ਬੜਾ ਸੰਤਾਪ ਝੇਲਿਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬੀ ਸੂਬੇ, ਦਰਿਆਈ ਪਾਣੀ, ਧਰਮ ਯੁੱਧ ਜਿਹੇ ਮੋਰਚੇ ਲਗਾਕੇ ਕੌਮ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਪਰੰਤੂ ਵੇਲੇ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖਾਂ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਸਵਾਲ ਉਠਾਇਆ ਕਿ 18 ਵਰ੍ਹੇ ਤੋਂ ਜੇਲ੍ਹ ਅੰਦਰ ਡੱਕੇ ਕਿਸੇ ਅਜਿਹੇ ਵਿਅਕਤੀ ਨੂੰ ਕਿਵੇਂ ਫਾਂਸੀ ਦਿੱਤੀ ਜਾ ਸਕਦੀ ਹੈ ਜਿਸਦੇ ਖਿਲਾਫ ਕੋਈ ਸਬੂਤ ਜਾਂ ਗਵਾਹ ਹੀ ਨਹੀਂ ਹੈ।
ਭਾਈ ਰੋਡੇ ਨੇ ਸੁਪਰੀਮ ਕੋਰਟ ਦੇ ਜੱਜ ਐਮ. ਬੀ. ਸ਼ਾਹ ਦੀ ਸ਼ਲਾਘਾ ਵੀ ਕੀਤੀ ਜਿਨ੍ਹਾਂ ਨੇ ਭੁੱਲਰ ਨੂੰ ਫਾਂਸੀ ਦੀ ਸਜ਼ਾ ਦਾ ਵਿਰੋਧ ਕੀਤਾ ਸੀ। ਉਨ੍ਹਾਂ ਖਦਸ਼ਾ ਜਤਾਇਆ ਕਿ ਜੇਕਰ ਪ੍ਰੋ. ਭੁੱਲਰ ਨੂੰ ਫਾਂਸੀ ਦਿੱਤੀ ਗਈ ਤਾਂ ਪੰਜਾਬ ਦਾ ਮਾਹੌਲ ਖਰਾਬ ਹੋਣ ਦੀ ਸੰਭਾਵਨਾ ਵੱਧ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਚਰਨਜੀਤ ਸਿੰਘ ਅਤੇ ਬਾਬਾ ਸੁਖਚੈਨ ਸਿੰਘ ਤੇ ਹੋਰਨਾ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਰੱਖੇ।

www.sabblok.blogspot.com

No comments: