jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 14 April 2013

ਪੰਚਾਇਤੀ ਚੋਣਾਂ ਵਿਚ ਧਾਂਦਲੀਆਂ ਨਹੀਂ ਹੋਣ ਦੇਵਾਂਗੇ-ਬਾਜਵਾ

www.sabblok.blogspot.com



ਤਲਵੰਡੀ ਸਾਬੋ (ਬਠਿੰਡਾ), 13 ਅਪ੍ਰੈਲ- ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ 'ਤੇ ਕਾਂਗਰਸ ਪਾਰਟੀ ਵਲੋਂ ਵਿਸਾਖ਼ੀ ਦੇ ਦਿਹਾੜੇ 'ਤੇ ਪਾਰਟੀ ਦੇ ਨਵੇਂ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਸਿਆਸੀ ਕਾਨਫ਼ਰੰਸ ਕੀਤੀ ਗਈ | ਇਸ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਪ੍ਰਦੇਸ਼ ਕਾਂਗਰਸ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ, ਕਾਂਗਰਸ ਦੀ ਸੂਬਾਈ ਲੀਡਰਸ਼ਿਪ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ | ਕਾਂਗਰਸੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਅਤੇ ਅਕਾਲੀ-ਭਾਜਪਾ ਸਰਕਾਰ ਦੀ ਹਰੇਕ ਵਧੀਕੀ ਦਾ ਮੂੰਹ ਤੋੜਵਾਂ ਜਵਾਬ ਦੇਣ ਦਾ ਸੱਦਾ ਦਿੱਤਾ | ਕਾਂਗਰਸ ਦੀ ਇਸ ਸਿਆਸੀ ਕਾਨਫ਼ਰੰਸ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬੀਬੀ ਰਜਿੰਦਰ ਕੌਰ ਭੱਠਲ ਅਤੇ ਕੁਝ ਹੋਰ ਵੱਡੇ ਆਗੂ ਗੈਰ-ਹਾਜ਼ਰ ਰਹੇ | ਇਸ ਮੌਕੇ ਆਪਣੇ ਸੰਬੋਧਨ ਵਿਚ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਹਰ ਪਾਸੇ
ਗੁੰਡਾਗਰਦੀ, ਲੁੱਟਾਂ-ਖੋਹ ਅਤੇ ਧੱਕੇਸ਼ਾਹੀ ਦਾ ਦੌਰ ਚੱਲ ਰਿਹਾ ਹੈ, ਜਿਸ ਦਾ ਪੰਜਾਬ ਦੇ ਲੋਕ ਹੁਣ ਖਾਤਮਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਉਹ ਅੱਜ ਇਸ ਪਵਿੱਤਰ ਧਰਤੀ ਤੋਂ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ, ਕਾਂਗਰਸ ਪਾਰਟੀ ਇਸ ਜੰਗਲ ਰਾਜ ਦਾ ਖਾਤਮਾ ਕਰੇਗੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਪਰ ਅੱਜ ਸ਼ੋ੍ਰਮਣੀ ਅਕਾਲੀ ਦਲ 'ਤੇ ਬਾਦਲ ਪਰਿਵਾਰ ਦਾ ਪੂਰੀ ਤਰ੍ਹਾਂ ਕਬਜ਼ਾ ਹੈ | ਸ: ਬਾਜਵਾ ਨੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ 'ਤੇ ਵਾਧੂ ਟੈਕਸਾਂ ਦੇ ਭਾਰ ਨਾ ਪਾ ਕੇ ਲੋਕਾਈ ਦੇ ਭਲੇ ਲਈ ਦਿਲੋਂ ਕੁਝ ਕਰਨ | ਸ: ਬਾਜਵਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ 2012 ਦੇ ਚੋਣ ਮੈਨੀਫ਼ੈਸਟੋ ਦੇ 47 ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਮਾਲਵਾ ਦੇ ਲੋਕਾਂ ਨੂੰ ਵਿਕਾਸ ਦੇ ਝੂਠੇ ਤੱਥ ਪੇਸ਼ ਕਰ ਰਿਹਾ ਹੈ | ਇਸ ਮੌਕੇ ਸ: ਬਾਜਵਾ ਨੇ ਸ਼ਗਨ ਸਕੀਮ, ਵਿਧਵਾ ਪੈਨਸ਼ਨ ਦੇ ਮਾਲਿਆਂ ਵਿਚ ਸਰਕਾਰ ਨੂੰ ਕਰਾਰੇ ਹੱਥੀ ਲਿਆ | ਸ: ਬਾਜਵਾ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਕੋਈ ਵਧੀਕੀ ਨਹੀ ਹੋਣ ਦਿੱਤੀ ਜਾਵੇਗੀ | ਸ: ਬਾਜਵਾ ਨੇ ਕਿਹਾ ਕਿ ਕੇਂਦਰ ਵਲੋਂ ਪੰਜਾਬ ਲਈ ਜਾਰੀ 1620 ਕਰੋੜ ਦੀ ਗ੍ਰਾਂਟ ਦਾ ਕੋਈ ਥਹੁ ਪਤਾ ਨਹੀਂ ਲੱਗ ਰਿਹਾ, ਜਿਸ ਦਾ ਪਤਾ ਲਗਾਉਣ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਪੱਤਰ ਲਿਖ ਕੇ ਸੀ. ਬੀ. ਆਈ ਜਾਂਚ ਦੀ ਮੰਗ ਕੀਤੀ ਹੈ | ਪ੍ਰੋ:ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਫ਼ੈਸਲੇ ਸਬੰਧੀ ਸ: ਬਾਜਵਾ ਨੇ ਕਿਹਾ ਕਿ ਉਹ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਨ | ਸ: ਬਾਜਵਾ ਨੇ ਰਾਜ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕੀਤੇ ਵਾਧੇ, ਰੇਤੇ, ਬਜਰੀ, ਸ਼ਰਾਬ ਅਤੇ ਹੋਰ ਚੀਜ਼ਾਂ ਦੀਆਂ ਕੀਮਤਾਂ ਵਿਚ ਕੀਤੇ ਭਾਰੀ ਵਾਧੇ ਦੀ ਵੀ ਜ਼ੋਰਦਾਰ ਨਿੰਦਾ ਕੀਤੀ | ਸ: ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਬਠਿੰਡਾ ਤੋਂ ਪਟਿਆਲਾ ਸੜਕੀ ਮਾਰਗ ਨੂੰ 2 ਹਜ਼ਾਰ ਕਰੋੜ ਦੀ ਲਾਗਤ ਨਾਲ ਚਹੰੁ ਮਾਰਗੀ ਕੀਤਾ ਜਾ ਰਿਹਾ ਹੈ | ਸ: ਬਾਜਵਾ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਗੋਆ ਦੀ ਥਾਂ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੇ ਚਿੰਤਨ ਕਰਕੇ ਇਨ੍ਹਾਂ ਦੇ ਹੱਲ ਦਾ ਹਲਫ਼ ਲੈਣ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਸੁਨੀਲ ਜਾਖ਼ੜ ਨੇ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਹਿਤਾਂ ਲਈ ਕੁਝ ਨਹੀਂ ਖਾਸ ਕਰ ਰਹੇ | ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਸ:ਪ੍ਰਕਾਸ਼ ਸਿੰਘ ਬਾਦਲ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਕਣਕ ਦੀ ਫਸਲ 'ਤੇ ਬੋਨਸ ਦਾ ਐਲਾਨ ਕਰਨ | ਇਸ ਮੌਕੇ ਕਾਂਗਰਸੀ ਆਗੂਆਂ ਵਲੋਂ ਸਰਕਾਰ ਦੀ ਸ਼ਹਿ 'ਤੇ ਪੁਲਿਸ ਅਧਕਿਾਰੀਆਂ ਵਲੋਂ ਨਾਕੇਬੰਦੀ ਦੌਰਾਨ ਟਰੈਫ਼ਿਕ ਦਾ ਬਹਾਨਾ ਬਣਾ ਕੇ ਕਾਂਗਰਸ ਪਾਰਟੀ ਦੀ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਆ ਰਹੀਆਂ ਬੱਸਾਂ ਨੂੰ ਹੋਰ ਰਾਸਤਿਆਂ 'ਤੇ ਭੇਜਣ ਦੀ ਕਾਰਵਾਈ ਦਾ ਵੀ ਸਖ਼ਤ ਸ਼ਬਦਾਂ ਵਿਚ ਰੋਸ ਪ੍ਰਗਟ ਕੀਤਾ | ਮੰਚ ਦਾ ਸੰਚਾਲਨ ਸਾਬਕਾ ਮੰਤਰੀ ਸ:ਮਲਕੀਤ ਸਿੰਘਦਾਖਾ ਨੇ ਕੀਤਾ |ਇਸ ਮੌਕੇ ਸੰਸਦ ਮੈਂਬਰ ਵਿਜੇ ਇੰਦਰ ਸਿੰਗਲਾ, ਕਾਨਫ਼ਰੰਸ ਦੇ ਇੰਚਾਰ ਸ: ਜਗਮੋਹਨ ਸਿੰਘ ਕੰਗ, ਗੁਰਚੇਤ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਵਿਧਾਇਕ ਅਜੈਬ ਸਿੰਘ ਭੱਟੀ ਨੇ ਵੀ ਸੰਬੋਧਨ ਕੀਤਾ | ਇਸ ਕਾਨਫ਼ਰੰਸ ਵਿਚ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਦੇਸ਼ ਜਨਰਲ ਸਕੱਤਰ ਸ: ਕੁਸ਼ਲਦੀਪ ਸਿੰਘ ਢਿਲੋਂ, ਸ: ਦਰਸ਼ਨ ਸਿੰਘ ਬਰਾੜ, ਮਹੇਸ਼ਇੰਦਰ ਸਿੰਘ ਬਾਦਲ, ਵਿਧਾਇਕ ਮੁਹੰਮਦ ਸਦੀਕ, ਵਿਧਾਇਕ ਕਰਨ ਕੌਰ ਬਰਾੜ, ਸਾਬਕਾ ਵਿਧਾਇਕ ਸ: ਮੱਖਣ ਸਿੰਘ, ਸੁੱਖਪਾਲ ਭੁੱਲਰ , ਸਾਬਕਾ ਮੰਤਰੀ ਸ੍ਰੀ ਹੰਸ ਰਾਜ ਜੋਸਨ, ਪ੍ਰਦੇਸ਼ ਸਕੱਤਰ ਸ: ਟਹਿਲ ਸਿੰਘ ਸੰਧੂ, ਪ੍ਰਦੇਸ਼ ਸਕੱਤਰ ਸ੍ਰੀ ਕੇਕੇ ਅਗਰਵਾਲ, ਸ: ਗੁਰਾ ਸਿੰਘ ਤੁੰਗਵਾਲੀ ਸਾਬਕਾ ਵਿਧਾਇਕ, ਜ਼ਿਲ੍ਹਾ ਪ੍ਰਧਾਨ ਦਿਹਾਤੀ ਸ: ਨਰਿੰਦਰ ਸਿੰਘ ਭੁਲੇਰੀਆ, ਸੀਨੀਅਰ ਯੂਥ ਆਗੂ ਸ: ਭੁਪਿੰਦਰ ਸਿੰਘ ਗੋਰਾ, ਯੂਥ ਆਗੂ ਖੁਸ਼ਬਾਜ਼ ਜਟਾਣਾ, ਜਵਾਹਰ ਸਿੰਘ ਨੰਦਗੜ, ਸਾਬਕਾ ਜਿਲ੍ਹਾਂ ਯੂਥ ਪ੍ਰਧਾਨ ਸ: ਲਖ਼ਵਿੰਦਰ ਸਿੰਘ ਲੱਖ਼ਾ, ਸ਼੍ਰੀ ਕੇਕੇ ਸ਼ਰਮਾ, ਸ੍ਰੀ ਇੰਦਰ ਸਿੰਘ ਸਾਹਨੀ, ਕਾਂਗਰਸ ਜਿਲ੍ਹਾ ਪ੍ਰਧਾਨ ਬੀਬੀ ਮਹਿੰਦਰ ਕੌਰ ਰਾਣੀ, ਯੂਥ ਆਗੂ ਸੰਦੀਪ ਭੁੱਲਰ, ਯੂਥ ਆਗੂ ਸ: ਅਵਤਾਰ ਸਿੰਘ ਬਰਾੜ ਸਮੇਤ ਵੱਡੀ ਸੰਖਿਆਂ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ | ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀਆਂ ਵਲੋਂ ਉਨ੍ਹਾਂ ਨਾਲ ਹੋਈਆਂ ਵਧੀਕੀਆਂ ਬਾਰੇ ਸਕਾਇਤਾਂ ਸ: ਪ੍ਰਤਾਪ ਸਿੰਘ ਬਾਜਵਾ ਨੂੰ ਸੌਾਪੀਆਂ |

No comments: