jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 19 April 2013

ਪ੍ਰੋ. ਭੁੱਲਰ ਦੀ ਫਾਂਸੀ ਦੀ ਸਜ਼ਾ ਟਲਣ ਦੇ ਬਣੇ ਆਸਾਰ

www.sabblok.blogspot.com
ਭਾਰਤ ਸਰਕਾਰ ਮੁੜ ਵਿਚਾਰ ਕਰਨ ਬਾਰੇ ਹੋਈ ਰਾਜ਼ੀ
ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਮੇਲ)- ਭਾਰਤ ਦੀ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਜ਼ਾ ਮੁਆਫੀ ਬਾਰੇ ਵਿਚਾਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਦੇ ਵੱਡੇ ਨੇਤਾ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੀਟਿੰਗ ਤੋਂ ਬਾਅਦ ਭਾਰਤ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਉਹ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜ਼ਾ ਬਾਰੇ ਮੁੜ ਵਿਚਾਰ ਕਰ ਰਹੀ ਹੈ।
ਇਸ ਸੰਬੰਧੀ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਕਿਹਾ ਹੈ ਕਿ ਇਸ ’ਤੇ ਵਿਚਾਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ’ਚ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਤੇ ਭੁੱਲਰ ਦੀ ਸਿਹਤ ਦਾ ਹਵਾਲਾ ਦਿੰਦਿਆਂ ਸਰਕਾਰ ਨੂੰ ਫਾਂਸੀ ਦੀ ਸਜ਼ਾ ਰੋਕਣ ਦਾ ਰਸਤਾ ਕੱਢਣ ਦੀ ਬੇਨਤੀ ਕੀਤੀ ਸੀ। ਗ੍ਰਹਿ ਮੰਤਰੀ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਕੇਂਦਰ ਸਰਕਾਰ ਭੁੱਲਰ ਨੂੰ ਫਾਂਸੀ ਦੀ ਸਜ਼ਾ ’ਤੇ ਫੌਰੀ ਤੌਰ ’ਤੇ ਅਮਲ ਕਰਨ ਲਈ ਤਿਆਰ ਨਹੀਂ। ਇਸ ਦਾ ਕਾਰਨ ਭੁੱਲਰ ਦੀ ਖਰਾਬ ਸਿਹਤ ਵੀ ਹੈ। ਇਸ ਦਰਮਿਆਨ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਤੇ ਸ਼ਿੰਦੇ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਭੁੱਲਰ ਨੂੰ ਮਾਫੀ ’ਤੇ ਚਰਚਾ ਹੋਵੇ। ਪਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਸੰਸਦ ਮੈਂਬਰ ਹੈ। ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਭੁੱਲਰ ਦੀ ਸਿਹਤ ਦੀ ਜਾਂਚ ਲਈ ਛੇਤੀ ਹੀ ਮੈਡੀਕਲ ਬੋਰਡ ਦਾ ਗਠਨ ਕੀਤਾ ਜਾ ਸਕਦਾ ਹੈ। ਮੈਡੀਕਲ ਬੋਰਡ ਦੀ ਰਿਪੋਰਟ ਤੋਂ ਬਾਅਦ ਹੀ ਇਸ ਸੰਬੰਧੀ ਫੈਸਲਾ ਲਿਆ ਜਾਵੇਗਾ। ਧਿਆਨ ਦੇਣ ਦੀ ਗੱਲ ਹੈ ਕਿ ਭੁੱਲਰ ਪਿਛਲੇ ਢਾਈ ਸਾਲ ਤੋਂ ਸ਼ਾਹਦਰਾ ਦੇ ‘ਇਹਬਾਸ’ ਹਸਪਤਾਲ ’ਚ ਦਾਖਲ ਹੈ ਤੇ ਉਸ ਦਾ ਇਲਾਜ ਕਰ ਰਹੇ ਡਾਕਟਰ ਉਸ ਨੂੰ ਫਾਂਸੀ ਦੀ ਸਜ਼ਾ ਲਈ ਅਨਫਿਟ ਦੱਸ ਰਹੇ ਹਨ। ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਿਰਫ਼ ਸਿਹਤ ਦੇ ਆਧਾਰ ’ਤੇ ਭੁੱਲਰ ਦੀ ਫਾਂਸੀ ਰੁਕ ਸਕਦੀ ਹੈ। ਉਸ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਪਹਿਲਾਂ ਹੀ ਠੁਕਰਾ ਚੁੱਕੇ ਹਨ ਤੇ ਫਾਂਸੀ ’ਚ ਦੇਰੀ ਦੇ ਆਧਾਰ ’ਤੇ ਇਸ ਨੂੰ ਰੋਕਣ ਦੀ ਅਪੀਲ ਸੁਪਰੀਮ ਕੋਰਟ ਰੱਦ ਕਰ ਚੁੱਕਾ ਹੈ। ਇਸ ਹਾਲਤ ’ਚ ਸਾਰਾ ਦਾਰੋਮਦਾਰ ਮੈਡੀਕਲ ਬੋਰਡ ਦੀ ਰਿਪੋਰਟ ’ਤੇ ਟਿੱਕਿਆ ਹੈ।
ਆਪਣੇ ਆਪ ਨੂੰ ਵਿੱਤ ਮੰਤਰੀ ਸਮਝਦੈ ਭੁੱਲਰ : ਮੈਂ ਫਾਇਨਾਂਸ ਮਿਨਿਸਟਰ ਹਾਂ, ਮੇਰਾ ਹੈਲੀਕਾਪਟਰ ਮੰਗਾਓ, ਮੈਂ ਕੰਪਨੀਆਂ ਤੇ ਫੈਕਟਰੀਆਂ ਚੈਕ ਕਰਨ ਜਾਣਾ ਹੈ। ਇਸ ਤਰ੍ਹਾਂ ਦੀਆਂ ਗੱਲਾਂ ਕਈ ਵਾਰ ‘ਇਹਬਾਸ ਹਸਪਤਾਲ’ ’ਚ ਦਾਖਲ ਖਾਲਿਸਤਾਨ ਹਮਾਇਤੀ ਦਵਿੰਦਰ ਪਾਲ ਸਿੰਘ ਭੁੱਲਰ ਡਾਕਟਰਾਂ ਨਾਲ ਕਰਦਾ ਹੈ। ਇਸ ਗੱਲ ਦੀ ਪੁਸ਼ਟੀ ਉਸ ਦਾ ਇਲਾਜ ਕਰ ਰਹੇ ਡਾ. ਅਮਿਤ ਖੰਨਾ ਅਤੇ ਡਾ. ਰਾਜੇਸ਼ ਕੁਮਾਰ ਨੇ ਵੀ ਕੀਤੀ ਹੈ। ਡਾਕਟਰਾਂ ਨੇ ਦੱਸਿਆ ਹੈ ਕਿ ਆਮ ਤੌਰ ’ਤੇ ਉਹ ਚੁੱਪਚਾਪ ਤੇ ਉਦਾਸ ਰਹਿੰਦਾ ਹੈ। ਕਈ ਵਾਰ ਉਹ ਬੁੜਬੁੜਾਉਂਦਾ ਹੈ। ਉਹ ਕਹਿੰਦਾ ਹੈ ਕਿ ਉਸ ਨੂੰ ਛੱਤ ’ਤੇ ਖੂਨ ਵਿਖਾਈ ਦੇ ਰਿਹਾ ਹੈ। ਉਹ ਕਹਿੰਦਾ ਹੈ ਕਿ ਬਾਹਰ ਕੁਝ ਲੋਕ ਚਾਕੂ ਲੈ ਕੇ ਖੜ੍ਹੇ ਹਨ, ਉਹ ਉਸ ਨੂੰ ਮਾਰ ਦੇਣਗੇ। ਡਾਕਟਰਾਂ ਦਾ ਕਹਿਣਾ ਹੈ ਕਿ ਭੁੱਲਰ ਪਾਗਲ ਨਹੀਂ ਹੋਇਆ, ਪਰ ਮਾਨਸਿਕ ਬਿਮਾਰੀ ਤੋਂ ਪੀੜਤ ਹੈ। ਡਿਪਰੈਸ਼ਨ ਕਰਕੇ ਉਹ ਕਈ ਤਰ੍ਹਾਂ ਦੀਆਂ ਤਸਵੀਰਾਂ ਵੇਖਦਾ ਹੈ। ਸੁਪਰੀਮ ਕੋਰਟ ਦੇ ਫੈਸਲੇ ਦੀ ਗੱਲ ਉਸ ਦੀ ਪਤਨੀ ਨੇ ਉਸ ਨੂੰ ਆ ਕੇ ਦੱਸੀ ਸੀ।

No comments: