jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 25 April 2013

ਟਾਟਾ ਪੰਜਾਬ ’ਚ ਹੈਵੀ ਕਮਰਸ਼ੀਅਲ ਵਾਹਨ ਪਲਾਂਟ ਲਗਾਏਗਾ


www.sabblok.blogspot.com


ਟਾਟਾ ਚੇਅਰਮੈਨ ਸਾਇਰਸ ਮਿਸਤਰੀ ਦੀ ਮੁੱਖ ਮੰਤਰੀ ਬਾਦਲ ਨਾਲ ਵਿਸ਼ੇਸ਼ ਮੀਟਿੰਗ

ਪੰਜਾਬ ਵਿੱਚ ਹੁਨਰ ਸਿਖਲਾਈ ਤੇ ਵਿਕਾਸ ਕੇਂਦਰ ਕਾਇਮ ਕਰਨ ਵਿੱਚ ਟਾਟਾ ਨੇ ਸਹਿਮਤੀ ਪ੍ਰਗਟਾਈ
ਪੰਜਾਬ ’ਚ ਖੇਤੀ ਸੁਧਾਰ ਲਈ ਵੀ ਚੁੱਕੇ ਜਾਣਗੇ ਕਦਮ
ਚੰਡੀਗੜ੍ਹ ਹਰੀਸ਼ ਚੰਦਰ ਬਾਗਾਂ ਵਾਲਾ-ਟਾਟਾ ਸੰਨਜ਼ ਲਿਮਟਡ ਦੇ ਚੇਅਰਮੈਨ ਸ੍ਰੀ ਸਾਈਰਸ ਪੀ. ਮਿਸਤਰੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।ਸ੍ਰੀ ਮਿਸਤਰੀ ਜਿਨ੍ਹਾਂ ਦਾ ਪੰਜਾਬ ਵਿੱਚ ਪਲੇਠਾ ਟੂਰ ਸੀ, ਨਾਲ ਟਾਟਾ ਸੰਨਜ਼ ਲਿਮਟਡ ਦੇ ਬਿਜ਼ਨਸ ਡਿਵੈਲਪਮੈਂਟ ਦੇ ਗਰੁੱਪ ਹੈੱਡ ਸ੍ਰੀ ਮਧੂ ਖੰਨਾ ਵੀ ਸਨ ਜਿਨ੍ਹਾਂ ਨੇ ਮੁੱਖ ਮੰਤਰੀ ਨਾਲ ਸੂਬੇ ਵਿੱਚ ਕੰਪਨੀ ਦੇ ਨਿਵੇਸ਼ ਪੱਖਾਂ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਸ. ਬਾਦਲ ਨੇ ਉਨ੍ਹਾਂ ਨੂੰ ਦੱਸਿਆ ਕਿ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਨੂੰ ਅੱਜ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਤਰਜੀਹੀ ਟਿਕਾਣੇ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਤੇ ਮਿਹਨਤਕਸ਼ ਲੋਕਾਂ ਨੇ ਅਨਾਜ ਦੀ ਪੈਦਾਵਾਰ, ਸਨਅਤ ਅਤੇ ਇਸ ਤੋਂ ਵੀ ਸੈਨਾ ਵਿੱਚ ਲਾਮਿਸਾਲ ਯੋਗਦਾਨ ਪਾ ਕੇ ਦੇਸ਼ ਦੀ ਸੁਰੱਖਿਆ ਦੇ ਨਾਲ ਨਾਲ ਵਿਕਾਸ ਨੂੰ ਯਕੀਨੀ ਬਣਾਇਆ ਹੈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਚਨਾ ਤਕਨਾਲੋਜੀ, ਹੁਨਰ ਸਿਖਲਾਈ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਵਿੱਚ ਸੂਬਾ ਸਰਕਾਰ ਨਾਲ ਸਾਂਝੇ ਉੱਦਮ ਰਾਹੀਂ ਕੰਮ ਕਰਨ ਦੀ ਪੇਸ਼ਕਸ਼ ਕੀਤੀ।ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਬੁਨਿਆਦੀ ਢਾਂਚੇ ਦੇ ਲਾਮਿਸਾਲ ਵਿਕਾਸ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹਜ਼ਾਰਾਂ ਕਰੋੜ ਰੁਪਏ ਦੇ ਪ੍ਰਾਜੈਕਟ ਉਲੀਕੇ ਗਏ ਹਨ ਜਿਨ੍ਹਾਂ ਤਹਿਤ ਸੂਬੇ ਦੇ ਲੋਕਾਂ ਨੂੰ ਜਲ ਸਪਲਾਈ ਤੇ ਸੀਵਰੇਜ ਦੀਆਂ 100 ਫੀਸਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ। ਨਾਲ ਹੀ ਉਨ੍ਹਾਂ ਨੇ ਟਾਟਾ ਕੰਪਨੀ ਨੂੰ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਸੂਬਾ ਸਰਕਾਰ ਨੂੰ ਆਧੁਨਿਕ ਤਕਨਾਲੋਜੀ

ਤੇ ਮੁਹਾਰਤ ਰਾਹੀਂ ਮਦਦ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ।
ਖੇਤੀ ਸੈਕਟਰ ਵਿੱਚ ਸੂਰਜੀ ਊਰਜਾ ਦੀ ਵਰਤੋਂ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸ੍ਰੀ ਮਿਸਤਰੀ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਨਹਿਰੀ ਸਿੰਜਾਈ ਦਾ ਵਿਸ਼ਾਲ ਨੈਟਵਰਕ ਮੌਜੂਦ ਹੈ ਅਤੇ ਇਨ੍ਹਾਂ ਨਹਿਰਾਂ ਉਪਰ ਸਫਲਤਾਪੂਰਵਕ ਢੰਗ ਨਾਲ ਸੂਰਜੀ ਊਰਜਾ ਯੂਨਿਟਾਂ ਦੀ ਸਥਾਪਨਾ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਟਾਟਾ ਕੰਪਨੀ ਨੂੰ ਹੀ ਇਸ ਬਾਰੇ ਵਿਚਾਰ ਕਰਨ ਦੀ ਪੇਸ਼ਕਸ਼ ਕੀਤੀ। ਮੁੱਖ ਮੰਤਰੀ ਵੱਲੋਂ ਉਠਾਏ ਮੁੱਦਿਆਂ ਪ੍ਰਤੀ ਹੁੰਗਾਰਾ ਭਰਦਿਆਂ ਸ੍ਰੀ ਮਿਸਤਰੀ ਨੇ ਆਖਿਆ ਕਿ ਟਾਟਾ ਕੰਪਨੀ ਪੰਜਾਬ ਵਿੱਚ ਸੂਬਾ ਸਰਕਾਰ ਦੇ ਸਾਂਝੇ ਉੱਦਮ ਨਾਲ ਕੋਈ ਪ੍ਰਾਜੈਕਟ ਸਥਾਪਤ ਕਰਨ ਵਿੱਚ ਮਾਣ ਮਹਿਸੂਸ ਕਰੇਗੀ। ਉਨ੍ਹਾਂ ਆਖਿਆ ਕਿ ਕੰਪਨੀ ਦੇ ਮਾਹਿਰਾਂ ਦੀ ਇਕ ਟੀਮ ਛੇਤੀ ਹੀ ਇਸ ਸਬੰਧ ਵਿੱਚ ਸੰਭਾਵਨਾਵਾਂ ਤੇ ਸਮਰਥਾਵਾਂ ਦਾ ਪਤਾ ਲਾਉਣ ਲਈ ਦੌਰਾ ਕਰੇਗੀ। ਉਨ੍ਹਾਂ ਨੇ ਸੂਬੇ ਵਿੱਚ ਇਕ ਨਵਾਂ ਹੈਵੀ ਕਮਰਸ਼ੀਅਲ ਵਹੀਕਲ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਅੱਗੇ ਆਖਿਆ ਕਿ ਸੂਬੇ ਵਿੱਚ ਟਾਟਾ ਗਰੁੱਪ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਪਾਸੋਂ ਕੰਪਨੀ ਵੱਲੋਂ ਮਦਦ ਵੀ ਮੰਗੀ ਜਾਵੇਗੀ। ਹੁਨਰ ਵਿਕਾਸ ਦੀ ਸਖ਼ਤ ਲੋੜ ਜ਼ਾਹਿਰ ਕਰਦਿਆਂ ਸ੍ਰੀ ਮਿਸਤਰੀ ਨੇ ਆਖਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਵਿੱਚ ਸੂਬਾ ਸਰਕਾਰ ਦੇ ਸਹਿਯੋਗ ਨਾਲ ਸਿਖਲਾਈ ਤੇ ਵਿਕਾਸ ਕੇਂਦਰ ਸਥਾਪਤ ਕਰਨ ਲਈ ਸਾਰੇ ਪੱਖਾਂ ਦਾ ਅਧਿਐਨ ਕੀਤਾ ਜਾਵੇਗਾ ਤਾਂ ਕਿ ਸਨਅਤੀ ਤੇ ਖੇਤੀ ਸੈਕਟਰ ਵਿੱਚ ਲੋਕਾਂ ਨੂੰ ਹੋਰ ਵਧੇਰੇ ਹੁਨਰਮੰਦ ਬਣਾਇਆ ਜਾ ਸਕੇ। ਟਾਟਾ ਗਰੁੱਪ ਦੇ ਚੇਅਰਮੈਨ ਨੇ ਮੁੱਖ ਮੰਤਰੀ ਵੱਲੋਂ ਰੱਖੀ ਤਜਵੀਜ਼ ’ਤੇ ਸਹਿਮਤੀ ਜ਼ਾਹਰ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸੁਧਾਰ ਲਈ ਲੋੜੀਂਦੇ ਕਦਮ ਚੁੱਕਣ ਲਈ ਟਾਟਾ ਗੁਰੱਪ ਪਹਿਲਕਦਮੀ ਕਰ ਰਿਹਾ ਹੈ ਕਿਉਂਕਿ ਬਹੁਤੇ ਕਿਸਾਨਾਂ ਨੂੰ ਜਾਗਰੂਕਤਾ ਨਹੀਂ ਹੁੰਦੀ ਜਿਸ ਵਾਸਤੇ ਕੰਪਨੀ ਵੱਲੋਂ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਦੇਣ ਲਈ ਇਕ ਮਾਡਲ ਸਥਾਪਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸ. ਬਾਦਲ ਨੇ ਸ੍ਰੀ ਮਿਸਤਰੀ ਨੂੰ ਹਰਿਮੰਦਰ ਸਾਹਿਬ ਦਾ ਮਾਡਲ, ਇਕ ਸਿਰੋਪਾ ਅਤੇ ਇਕ ਤਲਵਾਰ ਭੇਟ ਕੀਤੀ। ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਵਿਅਕਤੀਆਂ ਵਿੱਚ ਮੁੱਖ ਸਕੱਤਰ ਸ੍ਰੀ ਰਾਕੇਸ਼ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ.ਸੰਧੂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ, ਪ੍ਰਮੁੱਖ ਸਕੱਤਰ ਸਨਅਤ ਸ੍ਰੀ ਕਰਨ ਅਵਤਾਰ ਸਿੰਘ ਤੇ ਡਾਇਰੈਕਟਰ ਸਨਅਤ ਸ੍ਰੀ ਵਿਕਾਸ ਪ੍ਰਤਾਪ ਸਿੰਘ ਸ਼ਾਮਲ ਸਨ।

No comments: