www.sabblok.blogspot.com
ਜ਼ਿਲ੍ਹਾ ਮੁੱਖ ਮੰਤਰੀ ਦਾ
ਚਰਨਜੀਤ ਭੁੱਲਰ
ਬਠਿੰਡਾ : ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਮੁਕਤਸਰ ਵਿੱਚ ਇਕ-ਇਕ ਕਿਸਾਨ ਨੂੰ ਕਈ-ਕਈ ਮੋਟਰ ਕੁਨੈਕਸ਼ਨ ਦਿੱਤੇ ਗਏ ਹਨ। ਜਿਨ੍ਹਾਂ ਕਿਸਾਨਾਂ ਨੂੰ ਤਿੰਨ-ਤਿੰਨ ਜਾਂ ਫਿਰ ਚਾਰ-ਚਾਰ ਮੋਟਰ ਕੁਨੈਕਸ਼ਨ ਦਿੱਤੇ ਗਏ ਹਨ, ਉਨ੍ਹਾਂ ਦੀ ਗਿਣਤੀ ਤਾਂ ਕਾਫੀ ਜ਼ਿਆਦਾ ਹੈ। ਇਨ੍ਹਾਂ ਕਿਸਾਨਾਂ ਨੂੰ ਸੇਮਗ੍ਰਸਤ ਇਲਾਕਾ ਹੋਣ ਕਰਕੇ ਤਰਜੀਹੀ ਕੁਨੈਕਸ਼ਨ ਦਿੱਤੇ ਗਏ ਹਨ। ਉਂਜ ਪਾਵਰਕੌਮ ਦੀ ਇਹ ਨੀਤੀ ਹੈ ਕਿ ਇਕ ਕਿਸਾਨ ਨੂੰ ਤਰਜੀਹੀ ਕੋਟੇ ਵਾਲਾ ਸਿਰਫ ਇਕ ਕੁਨੈਕਸ਼ਨ ਹੀ ਦਿੱਤਾ ਜਾ ਸਕਦਾ ਹੈ, ਪਰ ਸੇਮ ਦੇ ਤਰਜੀਹੀ ਕੁਨੈਕਸ਼ਨਾਂ ਵਿੱਚ ਇਨ੍ਹਾਂ ਸਭ ਨਿਯਮਾਂ ਤੋਂ ਛੋਟ ਦਿੱਤੀ ਗਈ ਹੈ। ਪੰਜਾਬ ਦੇ ਆਮ ਕਿਸਾਨਾਂ ਨੂੰ ਇਕ-ਇਕ ਮੋਟਰ ਕੁਨੈਕਸ਼ਨ ਦਾ ਤਰਸੇਵਾਂ ਹੈ, ਪਰ ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਉਲਟੀ ਗੰਗਾ ਵਹਿ ਰਹੀ ਹੈ।
ਪਾਵਰਕੌਮ ਤੋਂ ਸੂਚਨਾ ਅਧਿਕਾਰ ਕਾਨੂੰਨ ਤਹਿਤ ਪ੍ਰਾਪਤ ਜਾਣਕਾਰੀ ਅਨੁਸਾਰ ਪਾਵਰਕੌਮ ਦੇ ਮੰਡਲ ਮੁਕਤਸਰ ਵਿੱਚ ਹੁਣ ਤਕ ਸੇਮ ਵਾਲੇ 8622 ਤਰਜੀਹੀ ਕੁਨੈਕਸ਼ਨ ਜਾਰੀ ਕੀਤੇ ਗਏ ਹਨ ਜਿਨ੍ਹਾਂ 'ਚੋਂ 564 ਕਿਸਾਨ ਅਜਿਹੇ ਹਨ ਜਿਨ੍ਹਾਂ ਨੂੰ ਇਕ ਤੋਂ ਜ਼ਿਆਦਾ ਸੇਮ ਵਾਲੇ ਤਰਜੀਹੀ ਕੁਨੈਕਸ਼ਨ ਦਿੱਤੇ ਗਏ ਹਨ। ਉਪ ਮੰਡਲ ਲੁਬਾਣਿਆਂਵਾਲੀ ਵਿੱਚ ਸੇਮ ਵਾਲੇ 2796 ਤਰਜੀਹੀ ਕੁਨੈਕਸ਼ਨ ਦਿੱਤੇ ਗਏ ਹਨ ਜਿਨ੍ਹਾਂ 'ਚੋਂ 354 ਕਿਸਾਨਾਂ ਨੂੰ ਇਕ ਤੋਂ ਵੱਧ ਮੋਟਰ ਕੁਨੈਕਸ਼ਨ ਦਿੱਤੇ ਗਏ ਹਨ। ਮੁਕਤਸਰ ਦੇ ਪਿੰਡ ਚਿੱਬੜਾਂਵਾਲੀ ਦੇ ਕਿਸਾਨ ਹਰਪਾਲ ਸਿੰਘ ਨੂੰ ਹੁਣ ਤਕ ਸੇਮ ਵਾਲੇ 11 ਤਰਜੀਹੀ ਕੁਨੈਕਸ਼ਨ ਮਿਲ ਚੁੱਕੇ ਹਨ ਜਿਨ੍ਹਾਂ 'ਚੋਂ ਅੱਠ ਮੋਟਰ ਕੁਨੈਕਸ਼ਨ ਉਸ ਦੇ ਨਾਂ 'ਤੇ ਹਨ ਅਤੇ ਤਿੰਨ ਕੁਨੈਕਸ਼ਨ ਉਨ੍ਹਾਂ ਦੀ ਮਾਤਾ ਦੇ ਨਾਂ 'ਤੇ ਹਨ। ਪਿੰਡ ਲੁਬਾਣਿਆਂਵਾਲੀ ਦੇ ਕਿਸਾਨ ਬਿਕਰਮ ਸਿੰਘ ਨੂੰ ਸੇਮ ਵਾਲੇ 8 ਤਰਜੀਹੀ ਕੁਨੈਕਸ਼ਨ ਮਿਲੇ ਹਨ ਜਿਨ੍ਹਾਂ 'ਚੋਂ ਪਾਵਰਕੌਮ ਨੇ 7 ਕੁਨੈਕਸ਼ਨ ਸਾਲ 2009 ਵਿੱਚ ਦਿੱਤੇ ਸਨ, ਜਦੋਂਕਿ ਇਕ ਕੁਨੈਕਸ਼ਨ ਪਹਿਲਾਂ 1998 ਵਿੱਚ ਦਿੱਤਾ ਗਿਆ ਸੀ।
ਸੂਚਨਾ ਅਨੁਸਾਰ ਮੁਕਤਸਰ ਦੇ ਪਿੰਡ ਸੰਮੇਂਵਾਲੀ ਦੇ ਕਿਸਾਨ ਪ੍ਰੀਤਇੰਦਰ ਸਿੰਘ ਨੂੰ ਸੇਮ ਵਾਲੇ ਅੱਧੀ ਦਰਜਨ ਮੋਟਰ ਕੁਨੈਕਸ਼ਨ ਮਿਲੇ ਹੋਏ ਹਨ ਜਦੋਂਕਿ ਚਿਬੜਾਂਵਾਲੀ ਦੇ ਗੁਰਜੰਟ ਸਿੰਘ ਨੂੰ ਇਹੋ ਪੰਜ ਤਰਜੀਹੀ ਮੋਟਰ ਕੁਨੈਕਸ਼ਨ ਦਿੱਤੇ ਗਏ ਹਨ। ਪਾਵਰਕੌਮ ਵੱਲੋਂ ਪੱਲਿਓਂ ਖਰਚਾ ਕਰਕੇ ਇਹ ਕੁਨੈਕਸ਼ਨ ਦਿੱਤੇ ਗਏ ਹਨ ਅਤੇ ਖਪਤਕਾਰਾਂ ਤੋਂ ਸਿਰਫ ਸਰਵਿਸ ਚਾਰਜਿਜ਼ ਹੀ ਲਏ ਗਏ ਹਨ। ਪਾਵਰਕੌਮ ਨੇ ਪਿੰਡ ਗੰਦੜ ਦੇ ਕਿਸਾਨ ਪਰਮਜੀਤ ਸਿੰਘ, ਲੁਬਾਣਿਆ ਵਾਲੀ ਦੇ ਗੁਰਤੇਜ ਸਿੰਘ, ਜਗਤ ਸਿੰਘ ਵਾਲਾ ਦੇ ਹਰਬੰਸ ਸਿੰਘ ਨੂੰ ਚਾਰ-ਚਾਰ ਮੋਟਰ ਕੁਨੈਕਸ਼ਨ ਦਿੱਤੇ ਹਨ। ਕਾਨਿਆਂਵਾਲੀ ਦੇ ਵੀ ਚਾਰ ਕਿਸਾਨ ਅਜਿਹੇ ਹਨ ਜਿਨ੍ਹਾਂ ਕੋਲ ਚਾਰ-ਚਾਰ ਮੋਟਰ ਕੁਨੈਕਸ਼ਨ ਹਨ।
ਮੰਡਲ ਮਲੋਟ ਦੇ 169 ਕਿਸਾਨਾਂ ਨੂੰ ਸਰਕਾਰ ਨੇ ਦੋ-ਦੋ ਮੋਟਰ ਕੁਨੈਕਸ਼ਨ ਦਿੱਤੇ ਹੋਏ ਹਨ ਜਦੋਂਕਿ 10 ਕਿਸਾਨਾਂ ਨੂੰ ਤਿੰਨ-ਤਿੰਨ ਕੁਨੈਕਸ਼ਨ ਦਿੱਤੇ ਗਏ ਹਨ। ਇਸ ਮੰਡਲ ਦੇ ਇਕ ਕਿਸਾਨ ਨੂੰ ਪੰਜ ਅਤੇ ਇਕ ਹੋਰ ਕਿਸਾਨ ਨੂੰ ਚਾਰ ਕੁਨੈਕਸ਼ਨ ਦਿੱਤੇ ਗਏ ਹਨ। ਇਸ ਮੰਡਲ ਵਿੱਚ 512 ਸੇਮ ਵਾਲੇ ਤਰਜੀਹੀ ਕੁਨੈਕਸ਼ਨ ਦਿੱਤੇ ਗਏ ਹਨ ਜਿਨ੍ਹਾਂ 'ਤੇ 2.98 ਕਰੋੜ ਰੁਪਏ ਖਰਚਾ ਪੰਜਾਬ ਸਰਕਾਰ ਨੇ ਕੀਤਾ ਹੈ ਜਦੋਂਕਿ ਖਪਤਕਾਰਾਂ ਦੀ 92.16 ਲੱਖ ਰੁਪਏ ਦੀ ਰਕਮ ਹੀ ਖਰਚ ਹੋਈ ਹੈ। ਅਬੋਹਰ ਮੰਡਲ ਵਿੱਚ ਸੇਮ ਵਾਲੇ 1878 ਕੁਨੈਕਸ਼ਨ ਜਾਰੀ ਹੋ ਚੁੱਕੇ ਹਨ ਅਤੇ ਇਸ ਮੰਡਲ ਦੇ ਪਿੰਡ ਕਰਮ ਪੱਟੀ ਦੇ 7 ਕਿਸਾਨਾਂ ਨੂੰ ਸਰਕਾਰ ਨੇ ਤਿੰਨ-ਤਿੰਨ ਕੁਨੈਕਸ਼ਨ ਦਿੱਤੇ ਹੋਏ ਹਨ। ਕੈਨਾਲ ਲਾਈਨਿੰਗ ਮੰਡਲ, ਮੁਕਤਸਰ ਵੱਲੋਂ ਦਿੱਤੀ ਸੂਚਨਾ ਅਨੁਸਾਰ ਪਿੰਡ ਭੰਗਾਲਾਂ ਦੇ 896 ਹੈਕਟੇਅਰ ਰਕਬ ਵਿੱਚੋਂ ਸਿਰਫ 6 ਹੈਕਟੇਅਰ ਰਕਬੇ ਵਿੱਚ ਹੀ ਸੇਮ ਹੈ, ਪ੍ਰੰਤੂ ਇਸ ਪਿੰਡ ਵਿੱਚ ਸੇਮ ਵਾਲੇ 111 ਤਰਜੀਹੀ ਕੁਨੈਕਸ਼ਨ ਦਿੱਤੇ ਹੋਏ ਹਨ। ਪਿੰਡ ਕਰਮ ਪੱਟੀ ਵਿੱਚ ਕੁੱਲ ਰਕਬਾ 687 ਹੈਕਟੇਅਰ ਹੈ ਜਿਸ 'ਚੋਂ 55 ਹੈਕਟੇਅਰ ਰਕਬੇ ਵਿੱਚ ਸੇਮ ਹੈ, ਪ੍ਰੰਤੂ ਇਸ ਪਿੰਡ ਵਿੱਚ ਸੇਮ ਵਾਲੇ ਦਿੱਤੇ ਕੁਨੈਕਸ਼ਨਾਂ ਦੀ ਗਿਣਤੀ 174 ਹੈ। ਸਿੰਜਾਈ ਵਿਭਾਗ ਵੱਲੋਂ ਦਰਸਾਏ ਸੇਮਗ੍ਰਸਤ ਰਕਬੇ ਅਤੇ ਪਾਵਰਕੌਮ ਵੱਲੋਂ ਦਿੱਤੇ ਕੁਨੈਕਸ਼ਨਾਂ ਵਿੱਚ ਵੱਡਾ ਅੰਤਰ ਹੈ ਜਿਸ ਤੋਂ ਸਾਫ ਹੈ ਕਿ ਪੰਜਾਬ ਸਰਕਾਰ ਨੇ ਸੇਮਗ੍ਰਸਤ ਇਲਾਕੇ ਤੋਂ ਬਿਨਾਂ ਵੀ ਕਿਸਾਨਾਂ ਨੂੰ ਇਹੋ ਤਰਜੀਹੀ ਕੁਨੈਕਸ਼ਨ ਵੰਡ ਦਿੱਤੇ ਹਨ। ਇਨ੍ਹਾਂ ਕੁਨੈਕਸ਼ਨਾਂ ਵਾਸਤੇ ਨਾਬਾਰਡ ਤੋਂ ਸਰਕਾਰ ਨੇ ਕਰਜ਼ਾ ਚੁੱਕਿਆ ਸੀ।
ਜ਼ਿਆਦਾ ਜ਼ਮੀਨ ਵਾਲੇ ਨੂੰ ਹੀ ਦਿੱਤੇ ਵੱਧ ਕੁਨੈਕਸ਼ਨ
ਪਾਵਰਕੌਮ ਦੇ ਪੱਛਮੀ ਜ਼ੋਨ ਦੇ ਮੁੱਖ ਇੰਜੀਨੀਅਰ ਗੁਰਦਾਸ ਸਿੰਘ ਧਾਲੀਵਾਲ ਦਾ ਕਹਿਣਾ ਸੀ ਕਿ ਸੇਮ ਵਾਲੇ ਇਲਾਕੇ ਵਿੱਚ ਜੋ ਤਰਜੀਹੀ ਟਿਊਬਵੈਲ ਕੁਨੈਕਸ਼ਨ ਦਿੱਤੇ ਗਏ ਹਨ, ਉਨ੍ਹਾਂ 'ਤੇ ਕੋਈ ਅਜਿਹੀ ਸ਼ਰਤ ਲਾਗੂ ਨਹੀਂ ਹੁੰਦੀ ਸੀ ਕਿ ਇੱਕ ਕਿਸਾਨ ਨੂੰ ਇੱਕ ਤੋਂ ਵੱਧ ਮੋਟਰ ਕੁਨੈਕਸ਼ਨ ਨਹੀਂ ਦਿੱਤੇ ਜਾ ਸਕਦੇ ਹਨ। ਉਨ੍ਹਾਂ ਆਖਿਆ ਕਿ ਜਿਨ੍ਹਾਂ ਕਿਸਾਨਾਂ ਕੋਲ ਜ਼ਿਆਦਾ ਜ਼ਮੀਨ ਸੀ, ਉਨ੍ਹਾਂ ਕਿਸਾਨਾਂ ਨੂੰ ਉਸ ਹਿਸਾਬ ਨਾਲ ਕੁਨੈਕਸ਼ਨ ਦਿੱਤੇ ਗਏ ਹਨ। ਉਨ੍ਹਾਂ ਮੰਨਿਆ ਕਿ ਬਾਕੀ ਤਰਜੀਹੀ ਵਰਗਾਂ ਵਿੱਚ ਇੱਕ ਤੋਂ ਵੱਧ ਕੁਨੈਕਸ਼ਨ ਨਹੀਂ ਦਿੱਤਾ ਜਾ ਸਕਦਾ ਹੈ।
ਸੇਮਗ੍ਰਸਤ ਰਕਬਾ ਘੱਟ,ਕੁਨੈਕਸ਼ਨ ਵੱਧ
ਪਿੰਡ ਦਾ ਨਾਮ ਕੁੱਲ ਰਕਬਾ, ਸੇਮਗ੍ਰਸਤ ਰਕਬਾ ਕੁਨੈਕਸ਼ਨਾਂ ਦੀ ਗਿਣਤੀ
(ਹੈਕਟੇਅਰ) (ਹੈਕਟੇਅਰ)
ਭੰਗਾਲਾਂ 896 06 111
ਸੋਥਾ 1327 20 209
ਰਹੂੜਿਆ ਵਾਲੀ 976 10 80
ਰੁਪਾਣਾ 2453 30 322
ਖੁੰਡੇ ਹਲਾਲ 992 50 163
ਚਿਬੜਾ ਵਾਲੀ 869 50 166
ਕਰਮ ਪੱਟੀ 687 55 174

No comments:
Post a Comment