jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 23 April 2013

ਚੁਕਾਈ ਤੇ ਬਾਰਦਾਨੇ ਦੀ ਘਾਟ ਤੋਂ ਅੱਕੇ ਹੋਏ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

www.sabblok.blogspot.com
ਚੁਕਾਈ ਤੇ ਬਾਰਦਾਨੇ ਦੀ ਘਾਟ ਤੋਂ ਅੱਕੇ ਹੋਏ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ,
ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਖਰੀਦ ਕੇਂਦਰ ਕਲਾਲ ਮਾਜਰਾ ਵਿਖੇ ਪਿਛਲੇ ਕਈ ਦਿਨਾਂ ਤੋਂ ਬਾਰਦਾਨੇ ਦੀ ਘਾਟ ਅਤੇ ਚੁਕਾਈ ਨਾ ਹੋ ਕਰਕੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਕੇ ਹੋਏ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਸੱਦੋਵਾਲ, ਸੀ. ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਮਾਰਕੀਟ ਕਮੇਟੀ ਮਹਿਲ ਕਲਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਦੇ ਅਧਿਕਾਰੀ ਕਿਸਾਨਾਂ ਦੀ ਫਸਲ ਨੂੰ 24 ਘੰਟਿਆਂ ਦੇ ਅੰਦਰ ਅੰਦਰ ਖਰੀਦਣ ਦੇ ਦਾਅਵੇ ਕਰਦੇ ਹਨ ਪਰ ਅਸਲ ਤਸਵੀਰ ਇਹ ਕਿ ਅੱਜ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲ਼ੀ ਫਸਲ ਨੂੰ ਮੰਡੀਆਂ ਵਿਚ ਵੇਚਣ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਮਹੌਲ ਨੂੰ ਗਰਮਾਉਦਾ ਵੇਖ ਤੁਰੰਤ ਪੁਲਿਸ ਪੁੱਜੇ ਥਾਣਾ ਮਹਿਲ ਕਲਾਂ ਦੇ ਮੁੱਖੀ ਸ. ਬਲਜੀਤ ਸਿੰਘ ਢਿੱਲੋਂ ਨੇ ਕਿਸਾਨਾਂ ਦੀ ਇਸ ਮੁਸ਼ਕਲ ਨੂੰ ਗਹੁ ਨਾਲ ਸੁਣਨ ਉਪਰੰਤ ਉਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ•ਾਂ ਤੁਰੰਤ ਕਲਾਲ ਮਾਜਰਾ ਖਰੀਦ ਕੇਂਦਰ ਵਿਚ ਬਾਰਦਾਨਾ ਭੇਜਣ ਤੇ ਲਿੰਫਟਿੰਗ ਦਾ ਪ੍ਰਬੰਧ ਦਰੁਸਤ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਸਮੇਂ ਪੀਪਲਜ਼ ਪਾਰਟੀ ਦੇ ਆਗੂ ਸਰਬਜੀਤ ਸਿੰਘ ਕਲਾਲ ਮਾਜਰਾ, ਮਜ਼ਦੂਰ ਆਗੂ ਭੋਲਾ ਸਿੰਘ ਕਲਾਲ ਮਾਜਰਾ, ਕਿਸਾਨ ਆਗੂ ਜਗਤਾਰ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਅਵਤਾਰ ਸਿੰਘ ਬਿੱਟੂ, ਕਰਨੈਲ ਸਿੰਘ, ਜੋਰਾ ਸਿੰਘ, ਮੇਜਰ ਸਿੰਘ, ਬਲਵਿੰਦਰ ਸਿੰਘ ਗਿੱਲ, ਬਲਵੀਰ ਸਿੰਘ, ਇੰਦਰਜੀਤ ਸਿੰਘ, ਗੁਲਬੰਤ ਸਿੰਘ ਔਲਖ ਆੜ•ਤੀਏ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।

No comments: