www.sabblok.blogspot.com
ਜਲੰਧਰ----ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਚ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਕੇ ਦਵਿੰਦਰਪਾਲ ਸਿੰਘ ਭੁੱਲਰ ਦੀ
ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਪਤਾ ਲੱਗਾ ਹੈ ਕਿ
ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਨੂੰ
ਪੰਜਾਬ ਦੇ ਹਾਲਾਤ ਨੂੰ ਵੇਖ ਕੇ ਹੀ ਕੋਈ ਫੈਸਲਾ ਲੈਣਾ ਚਾਹੀਦਾ। ਉਹ ਬੀਤੇ ਦਿਨੀਂ
ਸ਼੍ਰੀਮਤੀ ਗਾਂਧੀ ਨੂੰ ਮਿਲੇ ਸਨ। ਉਨ੍ਹਾਂ ਸੋਨੀਆ ਨੂੰ ਇਹ ਵੀ ਕਿਹਾ ਕਿ ਜਿਸ ਤਰ੍ਹਾਂ
ਗਾਂਧੀ ਪਰਿਵਾਰ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹਤਿਆਰਿਆਂ ਪ੍ਰਤੀ ਨਰਮ
ਰੁਖ ਅਪਨਾਇਆ ਹੈ, ਓਸੇ ਤਰ੍ਹਾਂ ਉਨ੍ਹਾਂ ਨੂੰ ਭੁੱਲਰ ਮਾਮਲੇ ਵਿਚ ਨਰਮ ਰੁਖ ਅਪਨਾਉਣਾ
ਚਾਹੀਦਾ ਹੈ। ਸ਼੍ਰੀਮਤੀ ਗਾਂਧੀ ਦੇ ਨਾਲ ਪੌਣੇ ਘੰਟੇ ਤੱਕ ਚੱਲੀ ਬੈਠਕ ਵਿਚ ਸਾਬਕਾ ਮੁੱਖ
ਮੰਤਰੀ ਨੇ ਸੋਨੀਆ ਨੂੰ ਦੱਸਿਆ ਕਿ ਭੁੱਲਰ 18 ਸਾਲ ਜੇਲ ਵਿਚ ਕੱਟ ਚੁੱਕਾ ਹੈ, ਇਸ ਲਈ
ਪੰਜਾਬ ਵਿਚ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਧਿਆਨ
ਵਿਚ ਰੱਖਦੇ ਹੋਏ ਭੁੱਲਰ ਮਾਮਲੇ ਵਿਚ ਕੇਂਦਰ ਨੂੰ ਕੁਝ ਨਰਮੀ ਦਿਖਾਉਣੀ ਚਾਹੀਦੀ ਹੈ।
ਦੂਸਰੇ ਪਾਸੇ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਗ੍ਰਹਿ ਮੰਤਰੀ
ਸੁਸ਼ੀਲ ਕੁਮਾਰ ਸ਼ਿੰਦੇ ਨੂੰ ਮਿਲ ਕੇ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਅੱਖੋਂ ਪਰੋਖੇ
ਨਹੀਂ ਕੀਤਾ ਜਾਣਾ ਚਾਹੀਦਾ ਅਤੇ ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫ ਹੋਣੀ ਚਾਹੀਦੀ ਹੈ।
No comments:
Post a Comment