ਭੁਲੱਥ(ਸੋਨੀ )- ਭੁਲੱਥ ਹਲਕੇ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ। ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਕ ਇਹ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਦੀ ਮਨਜ਼ੂਰੀ ਨਾਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਖਹਿਰਾ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਸੀ ਪਰ ਪਾਰਟੀ ਹਾਈਕਮਾਂਡ ਦੀ ਸਹਿਮਤੀ ਨਾ ਹੋਣ ਕਾਰਨ ਉਕਤ ਨਿਯੁਕਤੀ ਰੱਦ ਕਰ ਦਿੱਤੀ ਗਈ ਸੀ। ਖਹਿਰਾ ਸਵਰਗੀ ਸਿੱਖਿਆ ਮੰਤਰੀ ਸੁਖਜਿੰਦਰ ਸਿੰਘ ਦੇ ਬੇਟੇ ਹਨ, ਉਹ 2007 ਤੋਂ 12 ਤੱਕ ਭੁਲੱਥ ਹਲਕੇ ਤੋਂ ਵਿਧਾਇਕ ਰਹੇ।