jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 3 May 2013

ਤਿਹਾੜ ਜੇਲ 'ਚ ਕੈਦੀਆਂ ਦੇ ਦੋ ਗੁੱਟਾਂ ਦਰਮਿਆਨ ਝੜੱਪ, 1 ਦੀ ਮੌਤ

www.sabblok.blogspot.com 
 3ਮਈ , ਨਵੀਂ ਦਿੱਲੀ- ਦਿੱਲੀ ਦੀ ਤਿਹਾੜ ਜੇਲ 'ਚ ਸ਼ੁੱਕਰਵਾਰ ਨੂੰ ਕੈਦੀਆਂ ਦੇ ਗੁੱਟਾਂ ਦਰਮਿਆਨ ਝੜੱਪ 'ਚ ਇਕ ਕੈਦੀ ਦੀ ਮੌਤ ਹੋ ਗਈ ਅਤੇ 3 ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਵੀਂ ਦਿੱਲੀ ਦੇ ਦੀਨ ਦਿਆਲ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ ਜਿਨ੍ਹਾਂ 'ਚੋਂ ਦੋ ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਉਨ੍ਹਾਂ ਨੂੰ ਆਈ. ਸੀ. ਯੂ. 'ਚ ਰੱਖਿਆ ਗਿਆ ਹੈ। ਪ੍ਰਸ਼ਾਸਨ ਵਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਖਮੀਆਂ ਦੇ ਇਲਾਜ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਕੁਤਾਹੀ ਨਹੀਂ ਹੋਣੀ ਚਾਹੀਦੀ ਹੈ ਅਤੇ ਲੋੜ ਪੈਣ 'ਤੇ ਇਨ੍ਹਾਂ ਨੂੰ ਏਮਸ 'ਚ ਟਰਾਂਸਫਰ ਕੀਤਾ ਜਾਏ ਤਾਂ ਜੋ ਜਾਨੀ ਨੁਕਸਾਨ ਨਾ ਹੋ ਸਕੇ। ਜੇਲ 'ਚ ਕੈਦੀਆਂ ਵਲੋਂ ਝੜੱਪ ਤੋਂ ਬਾਅਦ ਮਾਹੌਲ ਤਣਾਅਪੂਰਣ ਹੋ ਗਿਆ ਅਤੇ ਜੇਲ 'ਚ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸਰਬਜੀਤ 'ਤੇ ਹੋਏ ਹਮਲੇ ਅਤੇ ਉਸ ਦੀ ਮੌਤ ਤੋਂ ਬਾਅਦ ਜੰਮੂ ਦੀ ਜੇਲ 'ਚ ਇਕ ਪਾਕਿਸਤਾਨੀ ਕੈਦੀ 'ਤੇ ਇਕ ਕੈਦੀ ਵਲੋਂ ਹਮਲਾ ਕੀਤਾ ਗਿਆ ਸੀ ਜਿਸ 'ਚ ਪਾਕਿਸਤਾਨੀ ਕੈਦੀ ਨੂੰ ਬਹੁਤ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਚੰਡੀਗੜ੍ਹ ਪੀ. ਜੀ. ਆਈ. 'ਚ ਭਰਤੀ ਕਰਆਇਆ ਗਿਆ ਹੈ। ਜੇਲ 'ਚ ਕੈਦੀ 'ਤੇ ਹਮਲੇ ਤੋਂ ਬਾਅਦ ਦੇਸ਼ ਦੀਆਂ ਸਾਰੀਆਂ ਜੇਲਾਂ 'ਚ ਸੁਰੱਖਿਆ ਵਿਵਸਥਾ ਪੁਖਤਾ ਕਰ ਦਿੱਤੀ ਗਈ ਸੀ ਪਰ ਦੇਸ਼ ਦੀ ਸਭ ਤੋਂ ਸੁਰੱਖਿਤ ਜੇਲ ਤਿਹਾੜ 'ਚ ਇਸ ਤਰ੍ਹਾਂ ਦਾ ਹਮਲਾ ਜੇਲ ਪ੍ਰਸ਼ਾਸਨ ਦੀ ਸੁਰੱਖਿਆ ਵਿਵਸਥਾ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਰਿਹਾ ਹੈ।

No comments: