www.sabblok.blogspot.com
ਨਵੀਂ ਦਿੱਲੀ, 8 ਮਈ (ਏਜੰਸੀ)-ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ
ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ 1984 ਦੇ ਸਿੱਖ
ਕਤਲੇਆਮ ਵਿਚ ਸੁਪਰੀਮ ਕੋਰਟ ਦੀ ਨਿਗਰਾਨੀ ਵਿਚ ਵਿਸ਼ੇਸ਼ ਜਾਂਚ ਦਲ (ਐਸ.ਆਈ.ਟੀ.) ਰਾਹੀਂ
ਜਾਂਚ ਕਰਵਾਉਣ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਪਿਛੋਂ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬਾਦਲ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਿੱਖ
ਕਤਲੇਆਮ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾਵੇ । ਇਹ ਟੀਮ ਸੁਪਰੀਮ ਕੋਰਟ
ਦੀ ਨਿਗਰਾਨੀ ਵਿਚ ਜਾਂਚ ਕਰੇ। ਨਾਂਗਲੋਈ ਵਰਗੇ ਅਜਿਹੇ ਕਈ ਮਾਮਲੇ ਹਨ ਜਿਨ੍ਹਾਂ ਦੀ 25
ਸਾਲ ਲੰਘ ਜਾਣ 'ਤੇ ਵੀ ਜਾਂਚ ਨਹੀਂ ਹੋਈ। ਇਸ ਮੌਕੇ ਉਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ
ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਮੰਗ ਕੀਤੀ ਹੈ ਕਿ ਸਿੱਖ ਕਤਲੇਆਮ ਵਿਚ ਸਰਕਾਰ ਆਪਣਾ
ਵਕੀਲ ਨਿਯੁਕਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ
ਹੈ ਕਿ ਸਿੱਖ ਕਤਲੇਆਮ ਦੇ ਮਾਮਲੇ ਵਿਚ ਜਗਦੀਸ਼ ਟਾਈਟਲਰ ਖਿਲਾਫ਼ ਕਾਰਵਾਈ ਹੋਵੇ। .
No comments:
Post a Comment