jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 25 May 2013

ਸਾਰੇ ਪਿੰਡਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ 800 ਕਰੋੜ ਰੁਪਏ ਦੀ ਯੋਜਨਾ ਕੀਤੀ ਪਾਸ-ਸੁਖਬੀਰ ਬੱਦਲ

www.sabblok.blogspot.com
ਬਠਿੰਡਾ.25 ਮਈ. – ਪੰਜਾਬ ਸਰਕਾਰ ਨੇ ਸੂਬੇ ਦੇ ਬਾਕੀ ਰਹਿੰਦੇ 1300 ਪਿੰਡਾਂ ਨੂੰ ਪੀਣ ਵਾਲਾ ਸਾਫ ਪਾਣੀ  
ਮੁਹੱਈਆ ਕਰਵਾਉਣ ਲਈ ਅੱਠ ਸੌ ਕਰੌੜ ਰੁਪਏ ਦੀ ਅਹਿਮ ਯੋਜਨਾ ਪਾਸ ਕਰ ਦਿੱਤੀ ਹੈ ਜਿਸ ਦੇ ਮੁਕੰਮਲ ਹੋਣ ਸਦਕਾ ਆਉਂਦੇ 2 ਸਾਲਾ ਵਿੱਚ ਪੰਜਾਬ ਦੇ ਸਾਰੇ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਸੁਵਿਧਾ ਮੁਹੱਈਆ ਹੋ ਜੱਵੇਗੀæ
ਅੱਜ ਇੱਥੇ 37 ਕਰੌੜ ਦੀ ਲਾਗਤ ਨਾਲ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ 2016 ਤੱਕ ਪੰਜਾਬ ਦੇ ਸਾਰੇ ਸ਼ਹਿਰਾਂ Ḕਚ ਸੀਵਰੇਜ਼ ਟਰੀਟਮੈਂਟ ਪਲਾਂਟ ਸਥਾਪਿਤ ਕਰਨ ਦਾ ਹੈ ਅਤੇ ਇਨ੍ਹਾਂ ਦੁਆਰਾ ਸੋਧਿਆ ਪਾਣੀ ਸੰਚਾਈ ਲਈ ਵਰਤਿਆ ਜਾ ਸਕੇ। ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ 65 ਸਾਲਾਂ ਦੌਰਾਨ ਇੱਕ ਵੀ ਸ਼ਹਿਰ ਵਿੱਚ ਟਰੀਟਮੈਂਟ ਪਲਾਂਟ ਸਥਾਪਤ ਨਹੀ ਕਰਵਾਇਆ ਜਿਸ ਕਾਰਨ ਲੰਮਾ ਸਮਾਂ ਲੋਕਾਂ ਨੇ ਪ੍ਰਦੂਸ਼ਣ ਕਾਰਨ ਦੁੱਖ ਤਕਲੀਫਾ ਝੱਲੀਆ। ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਸ਼ਹਿਰੀ ਖੇਤਰਾਂ ਲਈ ਵਿਸਥਾਰਤ ਯੋਜਨਾ ਬਣਾਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ ਸ਼ਹਿਰਾਂ Ḕਚ ਸੀਵਰੇਜ਼ ਵਿਵਸਥਾ, ਸੀਵਰੇਜ਼ ਟਰੀਟਮੈਂਟ ਪਲਾਂਟ, ਸੌਲਿਡ ਵੇਸ਼ਟ ਡਿਸਪੌਸ਼ਲ ਪਲਾਂਟ ਪੀਣ ਵਾਲਾ ਸਾਫ ਪਾਣੀ ਅੰਦਰੂਨੀ ਸੜਕਾਂ ਦਾ ਨਵੀਨੀ ਕਰਨ ਅਤੇ ਹੋਰ ਬੁਨਿਆਦੀ ਸਹੂਲਤਾ ਮੁਹੱਈਆ ਹੋ ਰਹੀਆ ਹਨ। ਉਨ੍ਹਾ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਥੱਲੇ ਜਾਣ ਤੋਂ ਰੋਕਣ ਲਈ ਬਰਸਾਤੀ ਪਾਣੀ ਦੀ ਵਿਗਆਨਕ ਤਰੀਕੇ ਨਾਲ ਵਰਤੋ ਲਈ ਪੰਜਾਬ ਸਰਕਾਰ ਨੇ ਵਖਰੀ ਯੋਜਨਾ ਬਣਾਈ ਹੈ। ਪੰਜਾਬ ਸਰਕਾਰ ਵੱਲੋ ਪੇਂਡੂ ਖੇਤਰਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾ ਦਾ ਹਵਾਲਾ ਦਿੰਦਿਆ ਸਰਦਾਰ ਬਾਦਲ ਨੇ ਕਿਹਾ ਕਿ ਨਵੀ ਯੋਜਨਾਂ ਅਨੁਸਾਰ 5000 ਤੋ ਵੱਧ ਅਬਾਦੀ ਵਾਲੇ ਪਿੰਡਾ ਵਿੱਚ ਸੀਵਰੇਜ ਸਿਸਟਮ ਦੀ ਸੁਵਿਧਾ ਆਉਣ ਵਾਲੇ ਤਿੰਨਾਂ ਸਾਲਾਂ ਵਿੱਚ ਮੁਹੱਈਆ ਕਰਵਾਈ ਜਾਵੇਗੀ। ਕਾਂਗਰਸ ਪਾਰਟੀ ਵਲੋ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਪੁਲਿਸ ਨੂੰ ਵਰਤਣ ਦੇ ਲਾਏ ਦੋਸ਼ਾਂ ਸਬੰਧੀ ਪੁਛੇ  ਗਏ ਸਵਾਲ ਦੇ ਜਵਾਬ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾ ਚੋਣਾਂ ਵਿੱਚ ਸੂਬੇ ਦੇ ਲੋਕਾ ਵਲੋ ਕਾਂਗਰਸ ਪਾਰਟੀ ਨੂੰ ਪੂਰੀ ਤਰਾਂ ਨਕਾਰੇ ਜਾਣ ਸਦਕਾ ਕਾਂਗਰਸ ਪਾਰਟੀ ਦੇ ਆਗੂਆਂ ਵਲੋ ਲਗਾਏ ਜਾ ਰਹੇ ਦੋਸ਼ ਘੋਰ ਨਰਾਸ਼ਾ ਦੀ ਨਿਸ਼ਾਨੀ ਹਨ। ਉਨ੍ਹਾ ਕਿਹਾ ਕਿ ਇਨ੍ਹਾ ਚੋਣਾਂ ਵਿੱਚ ਅਕਾਲੀ ਭਾਜਪਾ ਗੱਠਜੋੜ ਦੀ ਇਤਿਹਾਸਕ ਜਿੱਤ ਸੂਬੇ ਦੇ ਸੂਝਵਾਨ ਲੋਕਾਂ ਵਲੋ ਪੰਜਾਬ ਸਰਕਾਰ ਦੂਆਰਾ ਕੀਤੇ ਜਾ ਰਹੇ ਵਿਕਾਸ ਦੇ ਹੱਕ ਵਿੱਚ ਫੈਸਲਾ ਹੈ। ਉਨ੍ਹਾ ਕਿਹਾ ਕੇ ਬਠਿੰਡਾ ਵਿੱਚ ਅੱਠ ਏਕੜ ਵਿੱਚ ਸਥਾਪਤ ਇਹ ਟਰੀਟਮੈਂਟ ਪਲਾਂਟ ਇਲਾਕੇ ਦੀ ਬੜੀ ਵੱਡੀ ਮੰਗ ਸੀ। ਇਸ ਪਲਾਟ ਦੀ ਸਮਰੱਥਾ 52ਮੀਲੀਅਨ ਲੀਟਰ ਰੋਜ਼ਾਨਾ ਦੀ ਹੈ। ਇਸ ਮੌਕੇ ਮੁੱਖ ਸੰਸਦੀ ਸਕੱਤਰ ਸ਼੍ਰੀ ਸਰੂਪ ਚੰਦ ਸਿੰਗਲਾ, ਡਿਪਟੀ ਕਮਿਸ਼ਨਰ ਸ਼੍ਰੀ ਕਮਲ ਕਿਸ਼ੋਰ ਯਾਦਵ, ਮੇਅਰ ਸ਼੍ਰੀ ਬਲਜੀਤ ਸਿੰਘ ਬੀੜ ਬਹਿਮਣ, ਪ੍ਰੈਸ ਸਕੱਤਰ ਡਾæ ਓਮ ਪ੍ਰਕਾਸ਼ ਸ਼ਰਮਾ ਅਤੇ ਹੋਰ ਹਾਜ਼ਰ ਸਨæ
ਫੋਟੋ ਕੈਪਸ਼ਨ:- ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਬਠਿੰਡਾ ਵਿਖੇ 37 ਕਰੋੜ ਦੀ ਲਾਗਤ ਨਾਲ ਬਣੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਉਦਘਾਟਨ ਕਰਦੇ ਹੋਏ

No comments: