ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ 'ਚ ਚੱਲ ਰਹੀ ਲੂ ਹੁਣ ਤੱਕ 8 ਲੋਕਾਂ ਦੀ ਜਾਨ ਲੈ ਚੁਕੀ ਹੈ ਅਤੇ ਹੁਣ ਵੀ ਲੋਕਾਂ ਨੂੰ ਇਸ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾ ਗਰਮੀ ਕਾਰਨ ਪੰਜਾਬ 'ਚ 6 ਲੋਕਾਂ ਅਤੇ ਹਰਿਆਣਾ 'ਚ 2 ਲੋਕਾਂ ਦੀ ਮੌਤ ਹੋਈ ਹੈ। ਪੰਜਾਬ ਦੇ ਅੰਮ੍ਰਿਤਸਰ 'ਚ ਤਿੰਨ, ਫਿਰੋਜਪੁਰ 'ਚ 2 ਅਤੇ ਤਰਨਤਾਰਨ 'ਚ ਇਕ ਵਿਅਕਤੀ ਦੀ ਮੌਤ ਹੋਈ ਹੈ, ਜਦੋਂਕਿ ਹਰਿਆਣਾ ਦੇ ਹਿਸਾਰ ਅਤੇ ਸਿਰਸਾ 'ਚ 1-1 ਵਿਅਕਤੀ ਦੀ ਮੌਤ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਇਹ 8 ਮੌਤਾਂ ਲੂ ਕਾਰਨ ਹੋਈਆਂ ਹਨ।
ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਲੂ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਦੋਹਾਂ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ 41 ਤੋਂ 43 ਡਿਗਰੀ ਸੈਲਸੀਅਸ ਦਰਮਿਆਨ ਰਹੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਲੂ ਦੇ ਨਾਲ-ਨਾਲ ਧੂੜ ਭਰੀ ਹਨ੍ਹੇਰੀ ਚੱਲਣ ਦਾ ਵੀ ਸ਼ੱਕ ਹੈ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਰਿਹਾ।