jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 1 May 2013

ਮਨਮੋਹਨ ਦੇ ਪਾਪ ਦਾ ਘੜਾ ਭਰ ਚੁੱਕਿਆ ਹੈ, ਅਸਤੀਫਾ ਦੇਣ : ਦਲਬੀਰ ਕੌਰ

www.sabblok.blogspot.com

ਮਨਮੋਹਨ ਦੇ ਪਾਪ ਦਾ ਘੜਾ ਭਰ ਚੁੱਕਿਆ ਹੈ, ਅਸਤੀਫਾ ਦੇਣ : ਦਲਬੀਰ ਕੌਰ (ਵੀਡੀਓ)

ਅੰਮ੍ਰਿਤਸਰ- ਸਰਬਜੀਤ ਦੀ ਰਿਹਾਈ ਦੇ ਮਾਮਲੇ 'ਚ ਕੇਂਦਰ ਸਰਕਾਰ ਵਲੋਂ ਵਰਤੀ ਗਈ ਲਾਪਰਵਾਹੀ 'ਤੇ ਪੱਤਰਕਾਰਾਂ ਨਾਲ ਗੱਲਬਾਤ 'ਚ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਲੰਮੇਂ ਹੱਥੀਂ ਲੈਂਦਿਆਂ ਦਲਬੀਰ ਕੌਰ ਨੇ ਕਿਹਾ ਕਿ ਮਨਮੋਹਨ ਸਿੰਘ ਦੇ ਪਾਪ ਦਾ ਘੜਾ ਭਰ ਚੁੱਕਾ ਹੈ ਅਤੇ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਬਜੀਤ ਦੇ ਮਾਮਲੇ 'ਚ ਉਹ ਭਾਰਤ ਸਰਕਾਰ ਤੋਂ ਸਭ ਤੋਂ ਜ਼ਿਆਦਾ ਨਾਰਾਜ਼ ਹੋਈ ਹੈ।
ਉਨ੍ਹਾਂ ਦੱਸਿਆ ਕਿ ਪਾਕਿਸਤਾਨ 'ਚ ਉਥੋਂ ਦੀ ਮੀਡੀਆ ਨੇ ਵਾਰ-ਵਾਰ ਉਨ੍ਹਾਂ ਨੂੰ ਇਹੀ ਪੁੱਛਿਆ ਕਿ ਕੀ ਸਰਬਜੀਤ ਦੇ ਮਾਮਲੇ 'ਚ ਭਾਰਤ ਸਰਕਾਰ ਪਾਕਿਸਤਾਨ ਸਰਕਾਰ 'ਤੇ ਦਬਾਅ ਬਣਾਉਣ 'ਚ ਨਾਕਾਮ ਰਹੀ ਹੈ? ਉਨ੍ਹਾਂ ਦੱਸਿਆ ਕਿ ਇਹ ਭਾਰਤ ਸਰਕਾਰ ਦਾ ਨਿਕੰਮਾਪਣ ਹੈ ਅਤੇ ਜੇਲ ਅਧਿਕਾਰੀਆਂ ਨੇ ਸਾਜਿਸ਼ ਕਰਕੇ ਮੇਰੇ ਭਰਾ ਨੂੰ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਨੇ ਕਿਹਾ ਕਿ ਤਾਲਿਬਾਨ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

No comments: