jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 25 May 2013

ਰੈਸ਼ਨੇਲਾਈਜ਼ੇਸ਼ਨ ਨੀਤੀ ਤੋਂ ਅਧਿਆਪਕ ਖ਼ਫਾ

www.sabblok.blogspot.com
ਪੱਤਰ ਪ੍ਰੇਰਕ
ਗੁਰਦਾਸਪੁਰ, 25 ਮਈ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਨਰੇਸ਼ ਪਨਿਆੜ ਵੀ ਸ਼ਾਮਲ ਹੋਏ। ਇਸ ਮੌਕੇ ਸਿੱਖਿਆ ਵਿਭਾਗ ਦੀ ਰੈਸ਼ਨੇਲਾਈਜੇਸ਼ਨ ਨੀਤੀ ਦੀ ਸਾਰਥਿਕਤਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਯੂਨੀਅਨ ਦੇ ਜਨਰਲ ਸਕੱਤਰ ਅਸ਼ਵਨੀ ਫੱਜੁਪੁਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਰੈਸ਼ਨੇਲਾਈਜੇਸ਼ਨ ਨੀਤੀ ਵਿਸਥਾਰ ਨਾਲ ਘੋਖੀ ਗਈ ਹੈ। ਆਗੂਆਂ ਕਿਹਾ ਕਿ ਰੈਸ਼ਨੇਲਾਈਜੇਸ਼ਨ ਨੀਤੀ ਪੂੁਰੀ ਤਰ੍ਹਾਂ ਅਧਿਆਪਕ ਵਿਰੋਧੀ ਹੈ ਜਿਸ ਕਾਰਨ ਸਮੂਹ ਅਧਿਆਪਕ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਸ਼ਨੇਲਾਈਜੇਸ਼ਨ ਨੀਤੀ ਲਾਗੂ ਕਰਦੇ ਸਮੇਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਮੌਜੂਦਾ ਸਮੇਂ ਸਕੂਲਾਂ ਅੰਦਰ ਕੰਮ ਕਰ ਰਹੇ ਅਧਿਆਪਕਾਂ ਦੀ ਸਮੱਸਿਆਵਾਂ ਨੂੰ ਅੱਖੋਂ-ਪਰੋਖੇਂ ਕਰਕੇ ਦੂਜੇ ਬਲਾਕਾਂ ਅੰਦਰ ਦੁੂਰ-ਦੁਰਾਡੇ ਸਟੇਸ਼ਨ ਅਲਾਟ ਕੀਤੇ ਜਾ ਰਹੇ ਹਨ।
ਆਗੂਆਂ ਮੰਗ ਕੀਤੀ ਹੈ ਕਿ ਅਧਿਆਪਕਾਂ ਦੀ ਰੈਸ਼ਨੇਲਾਈਜੇਸ਼ਨ ਕਰਦਿਆਂ ਸੇਵਾ ਮੁਕਤ ਹੋਣ ਵਾਲੇ ਅਤੇ ਇੱਕ ਸਾਲ ਦੀ ਨੌਕਰੀ ਦਾ ਵਾਧਾ ਲੈਣ ਵਾਲੇ ਅਧਿਆਪਕਾਂ ਨੂੰ ਸਕੂਲ ਦੇ ਕੁੱਲ ਅਧਿਆਪਕਾਂ ਦੀ ਗਿਣਤੀ ਤੋਂ ਬਾਹਰ ਰੱਖਿਆ ਜਾਵੇ ਅਤੇ ਬੱਚਿਆਂ ਦੀ 15 ਮਈ ਦੀ ਗਿਣਤੀ ਬਜਾਏ ਮੌਜੂਦਾ ਗਿਣਤੀ ਨੂੰ ਲਿਆ ਜਾਵੇ।
ਓਧਰ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਅਨਿਲ ਕੁਮਾਰ ਅਤੇ ਕੁਲਵੰਤ ਸਿੰਘ ਰੈਸ਼ਨੇੇਲਾਈਜੇਸ਼ਨ ਨੀਤੀ ਦੀ ਨਿੰਦਾ ਕਰਦਿਆਂ ਦੱਸਿਆ ਕਿ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫਸਰ (ਅ) ਤੇ (ਸ) ਨੂੰ ਮਿਲੇਗਾ ਅਤੇ ਰੈਸ਼ਨੇਲਾਈਜੇਸ਼ਨ ਨੀਤੀ ਵਿੱਚ ਸੋਧ ਕਰਨ ਦੀ ਮੰਗ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਲੋੜ ਪਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। 

ਇਸੇ ਦੌਰਾਨ ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ (ਗੁਰਦਾਸਪੁਰ) ਦੇ ਸੂਬਾ ਚੀਫ ਆਰਗੇਨਾਈਜ਼ਰ ਪਰਮਿੰਦਰ ਸਿੰਘ, ਜਨਰਲ ਸਕੱਤਰ ਸੁਰਜੀਤ ਰਾਜ, ਜ਼ਿਲ੍ਹਾ ਚੀਫ ਆਰਗੇਨਾਈਜ਼ਰ ਰਾਜ ਕੁਮਾਰ, ਸੀਨੀਅਰ ਮੀਤ ਪ੍ਰਧਾਨ ਹਰਵੰਤ ਸਿੰਘ, ਸੂਬਾ ਕਮੇਟੀ ਮੈਂਬਰ ਤਰਲੋਕ ਚੰਦ ਅਤੇ ਦੇਵ ਰਾਜ ਖੁੰਡਾ ਨੇ ਸਾਂਝੇ ਪੈ੍ਰਸ ਬਿਆਨ ਰਾਹੀਂ ਅਧਿਆਪਕਾਂ ਦੀ ਰੈਸ਼ਨੇਲਾਈਜੇਸ਼ਨ ਨੀਤੀ ਦੀ ਅਲੋਚਨਾ ਕੀਤੀ। ਆਗੂਆਂ ਕਿਹਾ ਕਿ ਜਥੇਬੰਦੀ ਸਿੱਖਿਆ ਮੰਤਰੀ ਤੋਂ ਮੰਗ ਕਰਦੀ ਹੈ ਕਿ ਇਹ ਫ਼ੈਸਲਾ ਲਾਗੂ ਕਰਨ ਤੋਂ ਪਹਿਲਾਂ ਸਬੰਧਤ ਅਧਿਆਪਕਾਂ ਕੋਲੋਂ ਸ਼ਿਫਟਿੰਗ ਲਈ ਸਹਿਮਤੀ ਜ਼ਰੂਰ ਲਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

No comments: