jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 6 May 2013

ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਜਾ ਰਹੇ ਸਿੱਖਾਂ ਨਾਲ ਖਿੱਚ-ਧੂਹ

www.sabblok.blogspot.com
ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਜਾ ਰਹੇ ਸਿੱਖਾਂ ਨਾਲ ਖਿੱਚ-ਧੂਹ

ਨਵੀਂ ਦਿੱਲੀ, 5 ਮਈ (ਜਗਤਾਰ ਸਿੰਘ)-1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਮੰਗਪੱਤਰ ਸੌਾਪਣ ਜਾ ਰਹੇ ਸਿੱਖਾਂ ਨੂੰ ਰੋਕਣ ਲਈ ਅੱਜ ਦਿੱਲੀ ਪੁਲਿਸ ਵੱਲੋਂ ਕਾਫੀ ਖਿੱਚ ਧੂਹ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਅਕਾਲੀ ਆਗੂ ਉਾਕਾਰ ਸਿੰਘ ਥਾਪਰ, ਮਨਜਿੰਦਰ ਸਿੰਘ, ਕੁਲਦੀਪ ਸਿੰਘ ਭੋਗਲ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਹੋਰਨਾ ਨੂੰ ਸੱਟਾ ਵੱਜੀਆਂ ਤੇ ਕਈਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ | ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਅਦਾਲਤ ਦੇ ਫੈਸਲੇ ਤੋਂ ਬਾਅਦ ਅੱਜ ਪੰਜਵੇਂ ਦਿਨ ਵੀ ਸਿੱਖ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਪਿਛਲੇ ਦਿਨੀ ਦਿੱਲੀ ਮੈਟਰੋ ਦੀ ਆਵਾਜਾਈ ਠੱਪ ਕਰਨ ਅਤੇ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਘਿਰਾਓ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਨੇ ਹੋਰਨਾਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਮੰਗ-ਪੱਤਰ ਦੇਣ ਦਾ ਫੈਸਲਾ ਕੀਤਾ, ਪ੍ਰੰਤੂ ਜੰਤਰ ਮੰਤਰ ਤੋਂ ਮੰਗ ਪੱਤਰ ਦੇਣ ਲਈ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਤੁਰੇ ਸਿੱਖਾਂ ਦੇ ਕਾਫ਼ਲੇ ਨੂੰ ਦਿੱਲੀ ਪੁਲਿਸ ਵੱਲੋਂ ਥਾਣਾ ਪਾਰਲੀਮੈਂਟ ਸਟਰੀਟ ਮੂਹਰੇ ਹੀ ਅੜਿਕੇ ਖੜ੍ਹੇ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ | ਇਸੇ ਦੌਰਾਨ ਦਿੱਲੀ ਪੁਲਿਸ ਨੇ ਸਿੱਖਾਂ ਨਾਲ ਖਿੱਚਧੂਹ ਸ਼ੁਰੂ ਕਰ ਦਿੱਤੀ, ਜਿਸ ਦੇ ਨਤੀਜੇ ਵਜੋਂ ਕਈ ਸਿੱਖ ਜ਼ਖ਼ਮੀ ਹੋ ਗਏ | ਇਸ ਪ੍ਰਦਰਸ਼ਨ ਦੌਰਾਨ ਹਿਰਾਸਤ 'ਚ ਲਏ ਗਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਅਕਾਲੀ ਆਗੂ ਅਵਤਾਰ ਸਿੰਘ ਹਿਤ ਤੇ ਹੋਰਨਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੱਲੋਂ ਇਕ ਪਾਸੇ ਤਾਂ ਦੋਸ਼ੀ ਸੱਜਣ ਕੁਮਾਰ ਨੂੰ ਜੈੱਡ-ਪਲੱਸ ਸੁਰੱਖਿਆ ਸਮੇਤ ਹੋਰ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ, ਦੂਜੇ ਪਾਸੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ਨਾਲ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ |
ਜਥੇ: ਮਨਜੀਤ ਸਿੰਘ ਨੇ ਦੱਸਿਆ ਕਿ ਜੰਤਰ ਮੰਤਰ ਵਿਖੇ ਭੁੱਖ ਹੜਤਾਲ 'ਤੇ ਬੈਠੀ ਪੀੜਤ ਬੀਬੀ ਨਿਰਪ੍ਰੀਤ ਕੌਰ ਦੀ ਸਿਹਤ ਅੱਜ ਤੀਜੇ ਦਿਨ ਖਰਾਬ ਹੋਣੀ ਸ਼ੁਰੂ ਹੋ ਗਈ ਹੈ, ਪਰੰਤੂ ਸਰਕਾਰ ਨੇ ਇਸ ਵੱਲ ਧਿਆਨ ਦੇਣ ਤੋਂ ਪੂਰੀ ਤਰ੍ਹਾਂ ਪਾਸਾ ਵੱਟਿਆ ਹੋਇਆ ਹੈ | ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਕੇਜਰੀਵਾਲ ਟੀਮ ਵਾਂਗ ਉਹ ਵੀ ਜੰਤਰ ਮੰਤਰ ਵਿਖੇ ਪੁੱਜ ਕੇ ਇਨਸਾਫ਼ ਦੀ ਲੜਾਈ ਵਿਚ ਸ਼ਾਮਿਲ ਹੋਣ |ਨਵੀਂ ਦਿੱਲੀ, 5 ਮਈ (ਜਗਤਾਰ ਸਿੰਘ)-1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਮੰਗਪੱਤਰ ਸੌਾਪਣ ਜਾ ਰਹੇ ਸਿੱਖਾਂ ਨੂੰ ਰੋਕਣ ਲਈ ਅੱਜ ਦਿੱਲੀ ਪੁਲਿਸ ਵੱਲੋਂ ਕਾਫੀ ਖਿੱਚ ਧੂਹ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਅਕਾਲੀ ਆਗੂ ਉਾਕਾਰ ਸਿੰਘ ਥਾਪਰ, ਮਨਜਿੰਦਰ ਸਿੰਘ, ਕੁਲਦੀਪ ਸਿੰਘ ਭੋਗਲ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਹੋਰਨਾ ਨੂੰ ਸੱਟਾ ਵੱਜੀਆਂ ਤੇ ਕਈਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ | ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਅਦਾਲਤ ਦੇ ਫੈਸਲੇ ਤੋਂ ਬਾਅਦ ਅੱਜ ਪੰਜਵੇਂ ਦਿਨ ਵੀ ਸਿੱਖ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਪਿਛਲੇ ਦਿਨੀ ਦਿੱਲੀ ਮੈਟਰੋ ਦੀ ਆਵਾਜਾਈ ਠੱਪ ਕਰਨ ਅਤੇ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਘਿਰਾਓ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਨੇ ਹੋਰਨਾਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਮੰਗ-ਪੱਤਰ ਦੇਣ ਦਾ ਫੈਸਲਾ ਕੀਤਾ, ਪ੍ਰੰਤੂ ਜੰਤਰ ਮੰਤਰ ਤੋਂ ਮੰਗ ਪੱਤਰ ਦੇਣ ਲਈ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਤੁਰੇ ਸਿੱਖਾਂ ਦੇ ਕਾਫ਼ਲੇ ਨੂੰ ਦਿੱਲੀ ਪੁਲਿਸ ਵੱਲੋਂ ਥਾਣਾ ਪਾਰਲੀਮੈਂਟ ਸਟਰੀਟ ਮੂਹਰੇ ਹੀ ਅੜਿਕੇ ਖੜ੍ਹੇ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ | ਇਸੇ ਦੌਰਾਨ ਦਿੱਲੀ ਪੁਲਿਸ ਨੇ ਸਿੱਖਾਂ ਨਾਲ ਖਿੱਚਧੂਹ ਸ਼ੁਰੂ ਕਰ ਦਿੱਤੀ, ਜਿਸ ਦੇ ਨਤੀਜੇ ਵਜੋਂ ਕਈ ਸਿੱਖ ਜ਼ਖ਼ਮੀ ਹੋ ਗਏ | ਇਸ ਪ੍ਰਦਰਸ਼ਨ ਦੌਰਾਨ ਹਿਰਾਸਤ 'ਚ ਲਏ ਗਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਅਕਾਲੀ ਆਗੂ ਅਵਤਾਰ ਸਿੰਘ ਹਿਤ ਤੇ ਹੋਰਨਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੱਲੋਂ ਇਕ ਪਾਸੇ ਤਾਂ ਦੋਸ਼ੀ ਸੱਜਣ ਕੁਮਾਰ ਨੂੰ ਜੈੱਡ-ਪਲੱਸ ਸੁਰੱਖਿਆ ਸਮੇਤ ਹੋਰ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ, ਦੂਜੇ ਪਾਸੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ਨਾਲ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ |
ਜਥੇ: ਮਨਜੀਤ ਸਿੰਘ ਨੇ ਦੱਸਿਆ ਕਿ ਜੰਤਰ ਮੰਤਰ ਵਿਖੇ ਭੁੱਖ ਹੜਤਾਲ 'ਤੇ ਬੈਠੀ ਪੀੜਤ ਬੀਬੀ ਨਿਰਪ੍ਰੀਤ ਕੌਰ ਦੀ ਸਿਹਤ ਅੱਜ ਤੀਜੇ ਦਿਨ ਖਰਾਬ ਹੋਣੀ ਸ਼ੁਰੂ ਹੋ ਗਈ ਹੈ, ਪਰੰਤੂ ਸਰਕਾਰ ਨੇ ਇਸ ਵੱਲ ਧਿਆਨ ਦੇਣ ਤੋਂ ਪੂਰੀ ਤਰ੍ਹਾਂ ਪਾਸਾ ਵੱਟਿਆ ਹੋਇਆ ਹੈ | ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਕੇਜਰੀਵਾਲ ਟੀਮ ਵਾਂਗ ਉਹ ਵੀ ਜੰਤਰ ਮੰਤਰ ਵਿਖੇ ਪੁੱਜ ਕੇ ਇਨਸਾਫ਼ ਦੀ ਲੜਾਈ ਵਿਚ ਸ਼ਾਮਿਲ ਹੋਣ |


No comments: