jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 3 May 2013

ਸਰਬਜੀਤ ਨੂੰ ਭੈਣ ਦਲਬੀਰ ਕੌਰ ਨੇ ਦਿੱਤੀ ਮੁੱਖ ਅਗਨੀ


ਸਰਕਾਰੀ ਸਨਮਾਨਾਂ ਨਾਲ ਹੋਇਆ ਸਰਬਜੀਤ ਦਾ ਅੰਤਿਮ ਸੰਸਕਾਰ 
ਭਿੱਖੀਪਿੰਡ.03 ਮਈ –  ਪਾਕਿਸਤਾਨ ਦੀ ਇਕ ਜੇਲ੍ਹ ‘ਚ ਹਮਲੇ ਦੌਰਾਨ ਸ਼ਹੀਦ ਹੋਏ ਸਰਬਜੀਤ ਸਿੰਘ ਦਾ ਉਸ ਦੇ ਜੱਦੀ ਪਿੰਡ ਭਿੱਖੀਪਿੰਡ ‘ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਨੇ ਉਸ ਦੇ ਅੰਤਿਮ ਸੰਸਕਾਰ ਦੀਆਂ ਸਾਰੀਆਂ ਰਸਮਾਂ ਅਦਾ ਕੀਤੀਆਂ ਅਤੇ ਮੁੱਖ ਅਗਨੀ ਭੇਂਟ ਕੀਤੀ। ਸਰਬਜੀਤ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।
ਸਰਬਜੀਤ ਦੇ ਅੰਤਿਮ ਸੰਸਕਾਰ ਸਮੇਂ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਅਤੇ ਹੋਰ ਸਿਆਸੀ ਨੇਤਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸਰਬਜੀਤ ਦੇ ਅੰਤਿਮ ਸੰਸਕਾਰ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ ਹੋਏ ਸਨ। ਸਰਬਜੀਤ ਦੇ ਅੰਤਿਮ ਸੰਸਕਾਰ ਸਮੇਂ ਉਸ ਦੀ ਭੈਣ ਦਲਬੀਰ ਕੌਰ, ਪਤਨੀ ਅਤੇ 2 ਬੇਟੀਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਉਨ੍ਹਾਂ ਨੂੰ ਆਪਣੇ ਆਪ ਦੀ ਕੋਈ ਹੋਸ਼ ਨਹੀਂ ਸੀ। ਸਰਬਜੀਤ ਦੀ ਮੌਤ ਨਾਲ ਉਸ ਦਾ ਪਰਿਵਾਰ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ।

www.sabblok.blogspot.com

No comments: