jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 3 May 2013

ਸੱਜਣ ਕੁਮਾਰ ਮਾਮਲਾ ਸੋਨੀਆ ਦੀ ਰਿਹਾਇਸ਼ ਦਾ ਘਿਰਾਓ

www.sabblok.blogspot.com
ਪੀੜਤ ਬੀਬੀਆਂ ਵੱਲੋਂ ਆਤਮਦਾਹ ਦੀ ਕੋਸ਼ਿਸ਼
ਨਵੀਂ ਦਿੱਲੀ, 2 ਮਈ (ਜਗਤਾਰ ਸਿੰਘ)- ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦੇ ਖਿਲਾਫ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ | ਕੱਲ੍ਹ ਦਿੱਲੀ ਮੈਟਰੋ ਨੂੰ ਜਾਮ ਕਰਨ ਤੋਂ ਬਾਅਦ ਅੱਜ ਸਿੱਖਾਂ ਨੇ ਵੱਡੀ ਗਿਣਤੀ 'ਚ 10 ਜਨਪਥ ਪੁੱਜ ਕੇ ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਅਰਥੀ-ਫੂਕ ਮੁਜ਼ਾਹਰਾ ਕਰਕੇ ਸੱਜਣ ਕੁਮਾਰ ਨੂੰ ਫਾਂਸੀ ਦੇਣ ਦੀ ਜ਼ੋਰਦਾਰ ਮੰਗ ਕੀਤੀ | ਸੋਨੀਆ ਗਾਂਧੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੀਆਂ ਪੀੜਤ ਬੀਬੀਆਂ ਨੇ ਅੱਗ ਵਿਚ ਛਾਲ ਮਾਰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ, ਜਿਸ ਨੂੰ ਬਹੁਤ ਹੀ ਮੁਸ਼ਕਿਲ ਨਾਲ ਕਾਬੂ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਪ੍ਰਦੇਸ਼ ਵੱਲੋਂ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਦਲ ਦੇ ਸੀਨੀਅਰ ਆਗੂ ਬਲਵੰਤ ਸਿੰਘ ਰਾਮੂਵਾਲੀਆ, ਦਿੱਲੀ ਪ੍ਰਦੇਸ਼ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਮਨਜਿੰਦਰ ਸਿੰਘ ਸਿਰਸਾ, ਉਾਕਾਰ ਸਿੰਘ ਥਾਪਰ, ਅਵਤਾਰ ਸਿੰਘ ਹਿਤ, ਕੁਲਦੀਪ ਸਿੰਘ ਭੋਗਲ, ਰਵਿੰਦਰ ਖੁਰਾਨਾ,ਤਨਵੰਤ ਸਿੰਘ ,ਪਰਮਜੀਤ ਰਾਣਾ, ਮਨਦੀਪ ਬਖਸ਼ੀ ਤੇ ਹੋਰਨਾਂ ਆਗੂਆਂ ਨੇ ਆਪਣੀਆਂ ਆਪਣੀਆਂ ਤਕਰੀਰਾਂ ਦੌਰਾਨ ਕਾਂਗਰਸ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਦੋਸ਼ ਲਾਇਆ ਕਿ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫੈਸਲਾ ਸਿਆਸੀ ਦਬਾਅ ਹੇਠ ਲਿਆ ਗਿਆ ਹੈ |
 
 
ਕੱਲ੍ਹ ਸਿੱਖਾਂ ਵੱਲੋਂ ਦਿੱਲੀ ਮੈਟਰੋ ਜਾਮ ਕੀਤੇ ਜਾਣ ਦੀ ਕਾਰਵਾਈ ਤੋਂ ਸਬਕ ਲੈਂਦਿਆਂ ਦਿੱਲੀ ਪੁਲਿਸ ਨੇ ਪ੍ਰਦਰਸ਼ਨ ਵਾਲੇ ਤੈਅਸ਼ੁਦਾ ਅਸਥਾਨ ਅਕਬਰ ਰੋਡ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਪਰ ਇਹ ਸਾਰੇ ਪ੍ਰਬੰਧ ਨਾਕਾਫੀ ਸਾਬਤ ਹੋਏ ਅਤੇ 100 ਤੋਂ ਵੱਧ ਸਿੱਖ ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਖੜ੍ਹੇ ਕੀਤੇ ਗਏ ਅੜਿੱਕਿਆਂ ਨੂੰ ਟੱਪ ਕੇ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਅੱਗੇ ਪੁੱਜ ਗਏ,ਜਿੱਥੇ ਸੋਨੀਆ ਗਾਂਧੀ ਅਤੇ ਸੱਜਣ ਕੁਮਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨ ਦੌਰਾਨ ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸਾਲ 2002 ਦੌਰਾਨ ਗੁਜਰਾਤ ਦੰਗਿਆਂ ਲਈ 100 ਤੋਂ ਵੱਧ ਦੋਸ਼ੀਆਂ ਨੂੰ ਫਾਂਸੀ ਜਾਂ ਉਮਰ ਕੈਦ ਦੀਆਂ ਸਜ਼ਾਵਾਂ ਦਾ ਐਲਾਨ ਹੋ ਚੁੱਕਾ ਹੈ ਪਰ ਸਿੱਖਾਂ ਨੂੰ ਇਨਸਾਫ ਦੇਣ ਵੇਲੇ ਅਦਾਲਤਾਂ ਵੱਲੋਂ ਸਬੂਤ ਨਾ ਹੋਣ ਦਾ ਬਹਾਨਾ ਬਣਾ ਦਿੱਤਾ ਜਾਂਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਸਿੱਖ ਕੌਮ ਵੱਲੋਂ ਅਦਾਲਤਾਂ ਅਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਇਨਸਾਫ਼ ਨਹੀਂ ਦੇਣਾ ਚਾਹੁੰਦੀ ਤਾਂ ਲੋਕ ਸਭਾ ਵਿਚ ਸੋਧ ਕਰਵਾ ਦੇਵੇ ਕਿ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ ਜਾਵੇਗਾ | ਸੋਨੀਆ ਦੀ ਰਿਹਾਇਸ਼ ਦੇ ਬਾਹਰ ਬੈਠੇ ਪੀੜਤਾਂ ਨੂੰ ਉਠਾਉਣ ਲਈ ਪੁਲਿਸ ਨੂੰ ਕਾਫੀ ਮੁਸ਼ਕੱਤ ਕਰਨੀ ਪੈ ਰਹੀ ਸੀ ਪਰ ਉਹ ਇਨਸਾਫ ਲਏ ਬਿਨਾਂ ਟੱਸ ਤੋਂ ਮੱਸ ਹੋਣ ਲਈ ਤਿਆਰ ਨਹੀਂ ਸਨ, ਆਖਿਰਕਾਰ ਤਕਰੀਬਨ ਇਕ ਘੰਟੇ ਦੀ ਸਖ਼ਤ ਮੁਸ਼ਕੱਤ ਤੋਂ ਬਾਅਦ ਮਹਿਲਾ ਪੁਲਿਸ ਕਰਮੀਆਂ ਨੂੰ ਲੈ ਕੇ ਧੱਕੇ ਨਾਲ ਪੀੜਤਾਂ ਨੂੰ ਉਠਾਇਆ ਕੇ ਪਾਰਲੀਮੈਂਟ ਸਟਰੀਟ ਥਾਣੇ ਭੇਜ ਦਿੱਤਾ ਗਿਆ ਜਦਕਿ ਮਹਿਲਾ ਪੀੜਤਾਂ ਵਾਸਤੇ ਐਾਬੁਲੈਂਸ ਮੰਗਵਾਈ ਗਈ | ਪੀੜਤਾਂ ਦਾ ਕਹਿਣਾ ਸੀ ਕਿ ਹੁਣ ਸਾਨੂੰ ਪੁਲਿਸ ਧੱਕੇ ਨਾਲ ਉਠਾਈ ਜਾ ਰਹੀ ਹੈ ਪਰ ਜਦੋਂ ਤਿੰਨ ਦਿਨ ਸਿੱਖਾਂ ਦਾ ਕਤਲੇਆਮ ਹੋਇਆ ਉਸ ਵੇਲੇ ਪੁਲਿਸ ਕਿੱਥੇ ਸੀ ਅਤੇ ਉਸ ਵੇਲੇ ਸਿੱਖ ਕਤਲੇਆਮ ਨੂੰ ਇਹ ਆਖ ਕੇ ਜਾਇਜ਼ ਠਹਿਰਾ ਦਿੱਤਾ ਗਿਆ ਸੀ ਕਿ 'ਜਬ ਬੜਾ ਪੇੜ ਗਿਰਤਾ ਹੈ ਤੋਂ ਧਰਤੀ ਹਿੱਲਤੀ ਹੈ |' ਪ੍ਰਦਰਸ਼ਨ ਦੌਰਾਨ ਨਿਰਪ੍ਰੀਤ ਕੌਰ, ਜਰਨੈਲ ਸਿੰਘ ਤੇ ਹੋਰਨਾਂ ਨੇ ਵੀ ਸਰਕਾਰ ਅਤੇ ਨਿਆਇਕ ਪ੍ਰਣਾਲੀ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਹੀ ਸਿੱਖਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ |

No comments: