jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 3 May 2013

ਸਾਨੂੰ ਨਿਆਂ ਨਹੀਂ ਮਿਲਿਆ-ਬੀਬੀ ਨਿਰਪ੍ਰੀਤ ਕੌਰ


ਨਵੀਂ ਦਿੱਲੀ.03 ਮਈ.( ਪੀ ਟੀ  ਆਈ ) - ਚਾਰ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ਬੀਬੀ ਨਿਰਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਸੀ ਕਿ ਉਨ੍ਹਾਂ ਨੂੰ ਨਿਆਂ ਮਿਲੇਗਾ ਪਰ ਅਦਾਲਤ ਦੁਆਰਾ ਦਿੱਤੇ ਗਏ ਫੈਸਲੇ ਨੇ ਵਿਵਸਥਾ ਵਿਚ ਉਨ੍ਹਾਂ ਦੀ ਆਸਥਾ ਨੂੰ ਹਿਲਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਚਾਰਜਸ਼ੀਟ ਜਿਹੜੀ ਐਫ.ਆਈ.ਆਰ. 67/87 ਨਾਲ ਸੰਬੰਧਿਤ ਹੈ, ਉਸ ਨੂੰ ਛੇਤੀ ਤੋਂ ਛੇਤੀ ਅਦਾਲਤ ‘ਚ ਪੇਸ਼ ਕੀਤਾ ਜਾਵੇ। ਤਤਕਾਲੀਨ ਪੁਲਿਸ ਅਫਸਰ ਰਾਜੀਵ ਰੰਜਨ, ਜਿਸ ਨੇ ਚਾਰਜਸ਼ੀਟ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਇਸ ਮਾਮਲੇ ‘ਚ ਸੁਤੰਤਰ ਜਾਂਚ ਦੇ ਲਈ ਵਿਸ਼ੇਸ਼ ਜਾਂਚ ਦਲ ਗਠਤ ਕੀਤੇ ਜਾਣ ਅਤੇ ਹਾਈ ਕੋਰਟ ਵਿਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਖਿਲਾਫ ਅਪੀਲ ਕਰਨ ਅਤੇ ਮਾਮਲੇ ਦੀ ਸੁਣਵਾਈ ਅਤੇ ਤਿੰਨ ਮਹੀਨੇ ਦੇ ਅੰਦਰ ਫੈਸਲਾ ਸੁਣਾਏ ਜਾਣ ਦੀ ਮੰਗ ਕੀਤੀ।
ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਾਏ-ਇਸ ਪ੍ਰਦਰਸ਼ਨ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੁਮਾਇੰਦੇ ਵਜੋਂ ਪੁੱਜੇ ਬੀਬੀ ਬਖਸ਼ੀ ਨੇ ਕਾਂਗਰਸੀ ਸਰਕਾਰ ‘ਤੇ ਤਿੱਖੇ ਵਾਰ ਕਰਦਿਆਂ ਕਿਹਾ ਕਿ ਉਸ ਵੇਲੇ ਰਾਜੀਵ ਗਾਂਧੀ ਨੇ ਕਿਹਾ ਸੀ ਕਿ ‘ਜਬ ਬੜਾ ਪੇੜ ਗਿਰਤਾ ਹੈ ਤੋਂ ਧਰਤੀ ਹਿਲਤੀ ਹੈ’, ਜਿਸ ਦਾ ਮਤਲਬ ਕਾਂਗਰਸੀਆਂ ਨੂੰ ਸਪੱਸ਼ਟ ਇਸ਼ਾਰਾ ਸੀ ਕਿ ਸਿੱਖਾਂ ਦਾ ਕਤਲੇਆਮ ਕਰ ਦੇਵੋ। ਪੱਤਰਕਾਰ ਜਰਨੈਲ ਸਿੰਘ ਨੇ ਕਿਹਾ ਕਿ ਇਹ ਹਮਲਾ ਸਿੱਖਾਂ ‘ਤੇ ਨਹੀਂ ਲੋਕਤੰਤਰ ‘ਤੇ ਹੋਇਆ ਪਰ ਕਾਂਗਰਸੀ ਸਰਕਾਰਾਂ ਵੱਲੋਂ ਸਿੱਖਾਂ ਨੂੰ ਨਿਆਂ ਦੇਣ ਦੀ ਬਜਾਏ ਸਿੱਧੇ ਰੂਪ ‘ਚ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਕੇਸ ਦੀ ਦੂਜੀ ਗਵਾਹ ਬੀਬੀ ਜਗਦੀਸ਼ ਕੌਰ, ਕਰਨੈਲ ਸਿੰਘ ਪੀਰ ਮੁਹੰਮਦ ਤੇ ਹੋਰਨਾਂ ਤੋਂ ਇਲਾਵਾ ਪੀੜਤ ਪਰਿਵਾਰ ਵੀ ਸ਼ਾਮਿਲ ਹੋਏ। ਇਸ ਮੌਕੇ ਪਾਕਿਸਤਾਨ ‘ਚ ਮਾਰੇ ਗਏ ਸਰਬਜੀਤ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
ਜੰਗਪੁਰ ਇਲਾਕੇ ‘ਚ ਪ੍ਰਦਰਸ਼ਨ-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਜੱਥੇਬੰਦਕ ਸਕੱਤਰ ਜੱਥੇ: ਕੁਲਦੀਪ ਸਿੰਘ ਭੋਗਲ ਦੀ ਅਗਵਾਈ ‘ਚ ਜੰਗਪੁਰਾ ਇਲਾਕੇ ਦੇ ਭੋਗਲ ਚੌਂਕ ‘ਚ ਭਾਰੀ ਪ੍ਰਦਰਸ਼ਨ ਕਰਦਿਆਂ ਆਵਾਜਾਈ ਠੱਪ ਕਰ ਦਿੱਤੀ ਗਈ ਅਤੇ ਸੱਜਣ ਕੁਮਾਰ ਦਾ ਪੁਤਲਾ ਵੀ ਫੂਕਿਆ ਗਿਆ। ਜੱਥੇ: ਕੁਲਦੀਪ ਸਿੰਘ ਨੇ ਕਿਹਾ ਕਿ ਜਦ ਤਕ ਸੱਜਣ ਕੁਮਾਰ ਨੂੰ ਜੇਲ੍ਹ ਨਹੀਂ ਭੇਜ ਦਿੱਤਾ ਜਾਂਦਾ ਤਦ ਤੱਕ ਅਕਾਲੀ ਦਲ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਨੂੰ ਪਿਛਲੇ 29 ਵਰ੍ਹਿਆਂ ਤੋਂ ਇਨਸਾਫ ਦੇਣ ਦੀ ਬਜਾਏ ਕਾਂਗਰਸ ਵੱਲੋਂ ਲਗਾਤਾਰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੀੜਤਾਂ ਦੀ ਲੜਾਈ ਨੂੰ ਹਾਈ ਕੋਰਟ ਤੋਂ ਸੁਪਰੀਮ ਕੋਰਟ ਤੱਕ ਲੈ ਕੇ ਜਾਵਾਂਗੇ ਤੇ ਸੱਜਣ ਕੁਮਾਰ ਨੂੰ ਸਜ਼ਾ ਦਿਵਾਵਾਂਗੇ। ਇਸ ਮੌਕੇ ਪ੍ਰਧਾਨ ਖੁਸ਼ਵਿੰਦਰ ਸਿੰਘ ਨੇ ਕਿਹਾ ਕਿ ਸੱਜਣ ਕੁਮਾਰ ਦੇ ਖਿਲਾਫ ਪ੍ਰਦਰਸ਼ਨ ਰੋਕਣ ਲਈ ਪੁਲਿਸ ਵੱਲੋਂ ਸ: ਭੋਗਲ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ।


ਇਸ ਦੌਰਾਨ ਭੁੱਖ ਹੜਤਾਲ ‘ਤੇ ਬੈਠੀ ਬੀਬੀ ਨਿਰਪ੍ਰੀਤ ਕੌਰ ਵੱਲੋਂ ਇਤਰਾਜ਼ ਜਤਾਉਣ ‘ਤੇ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਵਜਿੰਦਰ ਗੁਪਤਾ ਨੂੰ ਧਰਨਾ ਵਾਲੀ ਥਾਂ ਤੋਂ ਵਾਪਸ ਜਾਣਾ ਪਿਆ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਦੀ ਰੋਸ ਮੁਜ਼ਾਹਰੇ ਵਿਚ ਹਾਜ਼ਰੀ ‘ਸਿਆਸਤ’ ਤੋਂ ਪ੍ਰੇਰਿਤ ਹੈ।
ਸੱਜਣ ਕੁਮਾਰ ਨੂੰ ਬਰੀ ਕਰਨ ਵਿਰੁੱਧ ਜੈਪੁਰ ‘ਚ ਪ੍ਰਦਰਸ਼ਨ
ਜੈਪੁਰ, 3 ਮਈ (ਏਜੰਸੀ)- ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਸੱਜਣ ਕੁਮਾਰ ਦੇ ਬਰੀ ਹੋਣ ‘ਤੇ ਗੁੱਸੇ ਵਿਚ ਆਏ ਸਿੱਖ ਭਾਈਚਾਰੇ ਵਲੋਂ ਇੱਥੇ ਦੇ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸਥਾਨਕ ਆਗੂ ਅਜੇਪਾਲ ਸਿੰਘ ਦੀ ਅਗਵਾਈ ‘ਚ ਪ੍ਰਦਰਸ਼ਨਕਾਰੀਆਂ ਵਲੋਂ ਰਾਜਾ ਪਾਰਕ ਸੜਕ ਨੂੰ ਜਾਮ ਕੀਤਾ ਗਿਆ। ਨਾਅਰੇਬਾਜ਼ੀ ਦੇ ਵਿਚਕਾਰ ਪ੍ਰਦਰਸ਼ਨਕਾਰੀਆਂ ਨੇ ਸੱਜਣ ਕੁਮਾਰ ਨੂੰ ਸਜ਼ਾ ਦੇਣ ਤੇ ਦੰਗੇ ਪੀੜ੍ਹਤਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਾਂਤੀ ਪੂਰਵਕ ਪ੍ਰਦਰਸ਼ਨ ਦੇ ਚੱਲਦਿਆਂ ਉਕਤ ਸੜਕ ਤੋਂ ਆਵਾਜਾਈ ਰਾਹ ਬਦਲ ਦਿੱਤਾ ਗਿਆ ਸੀ।

No comments: