jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 23 May 2013

ਦਿਹਾਤੀ ਚੋਣਾਂ ਵਿੱਚ ਆਗੂਆਂ ਦੇ ਸਕੇ-ਸਬੰਧੀਆਂ ਨੇ ਅਕਾਲੀ ਵਰਕਰ ਖੂੰਜੇ ਲਾਏ

www.sabblok.blogspot.com
ਚੰਡੀਗੜ੍ਹ, 23 ਮਈ
ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸਮਿਤੀਆਂ ਵਿੱਚ ਸੀਨੀਅਰ ਅਕਾਲੀ ਆਗੂਆਂ ਦੇ ਨੂੰਹਾਂ, ਪੁੱਤਾਂ ਤੇ ਹੋਰ ਕਰੀਬੀ ਰਿਸ਼ਤੇਦਾਰਾਂ ਦੀ ਭਰਮਾਰ ਹੋਣ ਕਾਰਨ ਅਕਾਲੀ ਵਰਕਰ ਖੂੰਜੇ ਲੱਗ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਜਿੱਤਣ ਤੋਂ ਬਾਅਦ ਹੁਣ ਅਕਾਲੀ ਦਲ ਦੀ ਅਗਲੀ ਪੀੜ੍ਹੀ ਦੇ ਆਗੂਆਂ ਨੇ ਚੇਅਰਮੈਨੀਆਂ ਅਤੇ ਵਾਈਸ ਚੇਅਰਮੈਨੀਆਂ ’ਤੇ ਅੱਖ ਟਿਕਾਈ ਹੋਈ ਹੈ।
ਪਾਰਟੀ ਆਗੂਆਂ ਦੇ ਦੱਸਣ ਮੁਤਾਬਕ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਚੇਅਰਮੈਨ ਦੀ ਕੁਰਸੀ ’ਤੇ ਅਕਾਲੀ ਆਗੂਆਂ ਦੇ ਪੁੱਤਰਾਂ ਵੱਲੋਂ ਦਾਅਵੇਦਾਰੀ ਜਤਾਈ ਜਾ ਰਹੀ ਹੈ। ਪੰਜਾਬ ਦੀਆਂ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਵਿੱਚ ਇਹ ਪਹਿਲੀ ਵਾਰੀ ਹੋਇਆ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਨੂੰਹ ਲਖਵੀਰ ਕੌਰ ਮੁਕਤਸਰ ਜ਼ਿਲ੍ਹੇ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੀ ਹੈ। ਚੋਣ ਨਤੀਜਿਆਂ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ  ਦਰਜਨ ਦੇ ਕਰੀਬ ਅਜਿਹੇ ਵਿਅਕਤੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੀ ਹੈ। ਚੋਣ ਨਤੀਜਿਆਂ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ  ਦਰਜਨ ਦੇ ਕਰੀਬ ਅਜਿਹੇ ਵਿਅਕਤੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੀ ਹੈ ਜਿਨ੍ਹਾਂ ਦਾ ਸਿੱਧਾ ਸਬੰਧ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਹੈ। ਇਨ੍ਹਾਂ ਚੋਣਾਂ ਵਿਚ ਜਿੱਤ ਹਾਸਲ ਕਰਨਾ ਰਾਜਨੀਤੀ ਦਾ ਪਹਿਲਾ ਦਾਖ਼ਲਾ ਮੰਨਿਆ ਜਾਂਦਾ ਹੈ। ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤਣ ਵਾਲਿਆਂ ਵਿੱਚ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਸਪੁੱਤਰ ਗੁਰਪ੍ਰੀਤ ਸਿੰਘ ਮਲੂਕਾ, ਸਾਬਕਾ ਮੰਤਰੀ  ਜਗੀਰ ਕੌਰ ਦਾ ਜਵਾਈ ਯੁਵਰਾਜ ਭੁਪਿੰਦਰ ਸਿੰਘ, ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਸੋਨੂ ਲੰਗਾਹ, ਮੁੱਖ ਪਾਰਲੀਮਾਨੀ ਸਕੱਤਰ ਮਨਤਾਰ ਸਿੰਘ ਬਰਾੜ ਦਾ ਭਰਾ ਕੁਲਤਾਰ ਸਿੰਘ ਬਰਾੜ, ਵਿਧਾਇਕ ਚਤਿੰਨ ਸਿੰਘ ਸਮਾਓਂ ਦਾ ਪੁੱਤਰ ਮਲਕੀਤ ਸਿੰਘ ਸਮਾਓਂ, ਵਿਧਾਇਕ ਹਰਪ੍ਰੀਤ ਸਿੰਘ ਦੀ ਪਤਨੀ ਅਵਨੀਤ ਕੌਰ, ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦਾ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਭਰਾ ਹਰਬੀਰ ਸਿੰਘ ਇਯਾਲੀ, ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦਾ ਪੁੱਤਰ ਰਣਬੀਰ ਸਿੰਘ ਆਦਿ ਸ਼ਾਮਲ ਹਨ। ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦਾ ਪੁੱਤਰ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਹਾਰ ਗਿਆ ਹੈ। ਇਸ ਤਰ੍ਹਾਂ ਨਾਲ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅਕਾਲੀ ਦਲ ਨਾਲ ਸਬੰਧਤ  ਆਗੂਆਂ ਦਾ ਬੋਲਬਾਲਾ ਹੋ ਗਿਆ ਹੈ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੇਅਰਮੈਨੀਆਂ ਦੇ ਇਹੋ ਦਾਅਵੇਦਾਰ ਮੰਨੇ ਜਾ ਰਹੇ ਹਨ।
ਅਕਾਲੀ ਹਲਕਿਆਂ ਮੁਤਾਬਕ ਸਿੱਖਿਆ ਮੰਤਰੀ ਮਲੂਕਾ ਵੱਲੋਂ ਬਠਿੰਡਾ, ਜਗੀਰ ਕੌਰ ਵੱਲੋਂ ਕਪੂਰਥਲਾ, ਸੁੱਚਾ ਸਿੰਘ ਲੰਗਾਹ ਵੱਲੋਂ ਗੁਰਦਾਸਪੁਰ, ਵੀਰ ਸਿੰਘ ਲੋਪੋਕੇ ਵੱਲੋਂ ਅੰਮ੍ਰਿਤਸਰ, ਮਨਤਾਰ ਸਿੰਘ ਬਰਾੜ ਵੱਲੋਂ ਫਰੀਦਕੋਟ, ਚਤਿੰਨ ਸਿੰਘ ਸਮਾਓਂ ਵੱਲੋਂ ਮਾਨਸਾ ਅਤੇ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਆਪਣਿਆਂ ਨੂੰ ਦਿਵਾਉਣ ਲਈ ਹੁਣੇ ਤੋਂ ਹੀ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਆਗੂਆਂ ਨੇ ਜੇਤੂ ਉਮੀਦਵਾਰਾਂ ਦੀਆਂ ਮੀਟਿੰਗਾਂ ਵੀ ਬੁਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਜੋ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਦਾਅਵੇਦਾਰੀ ਦੀ ਆਵਾਜ਼ ਪਹੁੰਚਾਈ ਜਾ ਸਕੇ। ਸਾਲ 2008 ਵਿੱਚ ਵੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਪੁੱਤਰਾਂ ਤੇ ਭਰਾਵਾਂ ਦੇ ਹਿੱਸੇ ਹੀ ਕਈ ਜ਼ਿਲ੍ਹਿਆਂ ਦੀ ਚੇਅਰਮੈਨੀ ਆ ਗਈ ਸੀ। ਮਾਨਸਾ ਜ਼ਿਲ੍ਹੇ ਵਿੱਚ ਤਾਂ ਬਲਵਿੰਦਰ ਸਿੰਘ ਭੂੰਦੜ ਦੇ ਪੁੱਤਰ ਨੂੰ ਚੇਅਰਮੈਨ ਬਣਾਉਣ ਲਈ ਸਰਕਾਰ ਨੇ ਕਈ ਤਰ੍ਹਾਂ ਦੀਆਂ ਕਾਨੂੰਨੀ ਚੋਰ-ਮੋਰੀਆਂ ਲੱਭੀਆਂ। ਸੂਤਰਾਂ ਮੁਤਾਬਕ ਉਸ ਸਮੇਂ ਮਾਨਸਾ ਜ਼ਿਲ੍ਹੇ ਦੇ ਚੇਅਰਮੈਨ ਦਾ ਅਹੁਦਾ ਦਲਿਤ ਉਮੀਦਵਾਰ ਲਈ ਰਾਖਵਾਂ ਰੱਖਿਆ ਗਿਆ ਸੀ, ਫਿਰ ਰਾਖਵਾਂਕਰਨ ਤੋੜਿਆ ਗਿਆ। ਮਨਪ੍ਰੀਤ ਸਿੰਘ ਇਯਾਲੀ ਸਾਲ 2008 ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣੇ ਤਾਂ 2012 ਵਿੱਚ ਵਿਧਾਇਕ ਚੁਣੇ ਗਏ। ਇਸੇ ਤਰ੍ਹਾਂ ਬਲਵਿੰਦਰ ਸਿੰਘ ਭੂੰਦੜ ਵੀ ਆਪਣੇ ਪੁੱਤਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਤੋਂ ਬਾਅਦ 2012 ਦੀਆਂ ਚੋਣਾਂ ਵਿੱਚ ਸਰਦੂਲਗੜ੍ਹ ਹਲਕੇ ਤੋਂ ਟਿਕਟ ਦਿਵਾਉਣ ਵਿੱਚ ਕਾਮਯਾਬ ਹੋ ਗਏ ਸਨ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਬਹੁਤ ਸਾਰੇ ਆਗੂ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਰਾਹੀਂ ਹੀ ਰਾਜਨੀਤੀ ਦੇ ਸਿਖ਼ਰ ਤੱਕ ਪਹੁੰਚੇ ਹਨ। ਅਕਾਲ ਤਖ਼ਤ ਤੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੀ ਨੂੰੂਹ ਦੇ ਰਾਜਨੀਤੀ ਵਿੱਚ ਆਉਣ ਨੂੰ ਪਰਿਵਾਰ ਦਾ ਨਿੱਜੀ ਮਾਮਲਾ ਦੱਸਿਆ ਹੈ। ਉਨ੍ਹਾਂ ਕਿਹਾ, ‘‘ਮੇਰਾ ਪੁੱਤਰ ਪਿਛਲੇ ਕਈ ਸਾਲਾਂ ਤੋਂ ਅਕਾਲੀ ਦਲ ਵਿੱਚ ਸਰਗਰਮ ਹੈ ਪਰ ਮੇਰਾ ਕਾਰਜ ਖੇਤਰ ਧਾਰਮਿਕ ਹੈ। ਇਸ ਲਈ ਜੇ ਪੁੱਤਰ ਕੋਈ ਰਾਜਨੀਤਕ ਫੈਸਲਾ ਕਰਦਾ ਹੈ ਤਾਂ ਉਸ ਨਾਲ ਮੇਰਾ ਕੋਈ ਸਬੰਧ ਨਹੀਂ।

No comments: