jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 25 May 2013

ਸਿੱਖਿਆ ਮੰਤਰੀ ਤੇ ਡੀ. ਜੀ. ਐਸ .ਈ. ਦਰਮਿਆਨ ਉਭਰਿਆ ਟਕਰਾਅ

www.sabblok.blogspot.com

 

ਚੰਡੀਗੜ੍ਹ, 25 ਮਈ : ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਾਹਨ ਸਿੰਘ ਪੰਨੂ ਦਰਮਿਆਨ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਟਕਰਾਅ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਸਕੂਲਾਂ ਵਿੱਚ ਅਸ਼ਲੀਲ ਕਿਤਾਬਾਂ ਸਪਲਾਈ ਕਰਨ ਦੇ ਮਾਮਲੇ ’ਤੇ ਕਸੂਤੇ ਘਿਰੇ ਸਿੱਖਿਆ ਮੰਤਰੀ ਨੇ ਡੀ.ਜੀ.ਐਸ.ਈ. ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਦਾ ਯਤਨ ਕੀਤਾ ਹੈ। ਸਰਕਾਰ ਵੱਲੋਂ ਇੱਥੇ ਜਿਹੜਾ ਬਿਆਨ ਜਾਰੀ ਕੀਤਾ ਗਿਆ ਹੈ ਉਸ ਰਾਹੀਂ ਸ੍ਰੀ ਪੰਨੂ ’ਤੇ ਸਿੱਖਿਆ ਮੰਤਰੀ ਨੇ ਅਸਿੱਧਾ ਹਮਲਾ ਕੀਤਾ ਹੈ। ਇਸ ਬਿਆਨ ਰਾਹੀਂ ਕਿਹਾ ਗਿਆ ਹੈ ਕਿ ਸ੍ਰੀ ਪੰਨੂ ਦੀ ਹਦਾਇਤ ’ਤੇ ਭਾਸ਼ਾ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਪਲਾਈ ਕੀਤੀਆਂ ਕਿਤਾਬਾਂ ਦਾ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਅੰਜਲੀ ਭਾਵੜਾ ਵੱਲੋਂ ਨਿਰੀਖਣ ਕਰਨ ’ਤੇ ਇਹ ਪਾਇਆ ਗਿਆ ਕਿ ਇਨ੍ਹਾਂ ਕਿਤਾਬਾਂ ਦੀ ਕੁਆਲਟੀ ਬਹੁਤ ਹੀ ਮਾੜੀ ਸੀ ਅਤੇ ਇਨ੍ਹਾਂ ਵਿੱਚੋਂ ਕੁਝ ਕਿਤਾਬਾਂ ਦੀ ਸਮੱਗਰੀ ਅਸ਼ਲੀਲ ਅਤੇ ਸਕੂਲੀ ਵਿਦਿਆਰਥੀਆਂ ਦੇ ਕੋਮਲ ਹਿਰਦਿਆਂ ’ਤੇ ਮਾੜਾ ਪ੍ਰਭਾਵ ਪਾਉਣ ਵਾਲੀ ਸੀ। ਬਿਆਨ ਰਾਹੀਂ ਦਾਅਵਾ ਕੀਤਾ ਗਿਆ ਹੈ ਕਿ ਸਪਲਾਈ ਕੀਤੀਆਂ ਗਈਆਂ 70 ਪ੍ਰਤੀਸ਼ਤ ਕਿਤਾਬਾਂ ਬੱਚਿਆਂ ਦੇ ਪੱਧਰ ਦੀਆਂ ਨਹੀਂ ਸਨ ਅਤੇ ਨਾ ਹੀ ਸਕੂਲੀ ਬੱਚਿਆਂ ਨਾਲ ਸਬੰਧਤ ਸਨ।
ਸਿੱਖਿਆ ਮੰਤਰੀ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਹੈ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਦਫਤਰ ਵੱਲੋਂ ਕਿਤਾਬਾਂ ਬਿਨਾਂ ਚੈੱਕ ਕਰਨ ਦੇ ਅਤੇ ਬਿਨਾਂ ਕਮੇਟੀ ਬਣਾਏ ਡਾਇਰੈਕਟਰ ਭਾਸ਼ਾ ਵਿਭਾਗ ਨੂੰ ਸਕੂਲਾਂ ਵਿੱਚ ਸਪਲਾਈ ਕਰਨ ਦਾ ਹੁਕਮ ਦਿੱਤਾ ਗਿਆ। ਡਾਇਰੈਕਟਰ ਭਾਸ਼ਾ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਹੈ।  ਇਸ ਸਾਰੇ ਮਾਮਲੇ ਦੀ ਪੜਤਾਲ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਨੂੰ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਾਇਰੈਕਟਰ ਭਾਸ਼ਾ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀ ਜਿਨ੍ਹਾਂ ਨੇ ਕਿਤਾਬਾਂ ਬਿਨਾਂ ਘੋਖਣ ਦੇ ਸਕੂਲਾਂ ਨੂੰ ਵੰਡੀਆਂ ਹਨ, ਦੀ ਵੀ ਜਵਾਬ ਤਲਬੀ ਕਰਨ ਦਾ ਹੁਕਮ ਦਿੱਤਾ ਹੈ। ਇਸ ਅਣਗਹਿਲੀ ਲਈ ਸੁਰਜੀਤ ਸਿੰਘ ਖੁਰਮ, ਜ਼ਿਲ੍ਹਾ ਭਾਸ਼ਾ ਅਫਸਰ ਬਠਿੰਡਾ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਗਿਆ ਹੈ।
ਸਿੱਖਿਆ ਮੰਤਰੀ ਨੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਅਥਾਰਟੀ, ਪੰਜਾਬ ਅਧੀਨ 222 ਮੁੱਖ ਅਧਿਆਪਕਾਂ ਦੀ ਭਰਤੀ ਦੌਰਾਨ ਸਹੀ ਮਾਪਦੰਡ ਨਾ ਅਪਨਾਉਣ ਅਤੇ ਕੁਝ ਬੇਨਿਯਮੀਆਂ ਧਿਆਨ ਵਿੱਚ ਆਉਣ ਕਾਰਨ ਰੋਕ ਲਗਾ ਦਿੱਤੀ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਦਫਤਰ ਵਿਚਲੇ ਭਰਤੀ ਸੈੱਲ ਨੂੰ ਭੰਗ ਕਰ ਦਿੱਤਾ ਗਿਆ ਹੈ। ਉਨ੍ਹਾਂ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਨੂੰ ਕਿਹਾ ਹੈ ਕਿ ਨਵੇਂ ਭਰਤੀ ਸੈੱਲ ਦਾ ਗਠਨ ਕਰਨ ਲਈ ਚੰਗੀ ਸ਼ੋਹਰਤ ਵਾਲੇ ਅਧਿਕਾਰੀਆਂ ਦੀ ਕਮੇਟੀ ਬਣਾਈ ਜਾਵੇ ਅਤੇ ਇਸ ਕਮੇਟੀ ਵਿੱਚ ਰੈਗੂਲਰ ਅਧਿਕਾਰੀ ਹੀ ਲਏ ਜਾਣ ਅਤੇ ਉਹ ਅਧਿਕਾਰੀ ਜਿਨ੍ਹਾਂ ਦੀ ਰਿਟਾਇਰਮੈਂਟ ਵਿੱਚ ਇਕ ਸਾਲ ਰਹਿੰਦਾ ਹੈ, ਨੂੰ ਕਮੇਟੀ ਵਿੱਚ ਸ਼ਾਮਲ ਨਾ ਕੀਤਾ ਜਾਵੇ। ਸਿੱਖਿਆ ਵਿਭਾਗ ਦੇ ਦਫਤਰ ਦੀਆਂ ਖਰੀਦੋ ਫਰੋਖਤ ਸਬੰਧਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ ਅਤੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਨੂੰ ਇਹ ਕਮੇਟੀਆਂ ਸਰਕਾਰੀ ਪੱਧਰ ’ਤੇ ਗਠਤ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰੀ ਵੱਲੋਂ ਅੱਜ ਲਏ ਗਏ ਫੈਸਲਿਆਂ ਨਾਲ ਸ੍ਰੀ ਮਲੂਕਾ ਅਤੇ ਕਾਹਨ ਸਿੰਘ ਪੰਨੂ ਦਰਮਿਆਨ ਚੱਲ ਰਹੀ ਠੰਡੀ ਜੰਗ ਸਾਹਮਣੇ ਆ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ਅਤੇ ਤਤਕਾਲੀ ਡੀ.ਜੀ.ਐਸ.ਈ. ਕ੍ਰਿਸ਼ਨ ਕੁਮਾਰ ਦਰਮਿਆਨ ਵੀ ਟਕਰਾਅ ਪੈਦਾ ਹੋ ਗਿਆ ਸੀ ਤੇ ਮੁੱਖ ਮੰਤਰੀ ਨੇ ਸ੍ਰੀ ਕੁਮਾਰ ਦਾ ਤਬਾਦਲਾ ਕਰ ਦਿੱਤਾ ਸੀ।

No comments: