www.sabblok.blogspot.com
ਚਾਉਕੇ, 28 ਮਈ
ਪਿਛਲੇ ਦਿਨੀਂ ਮੰਗਾਂ ਮਨਵਾਉਣ ਲਈ ਨੇੜਲੇ ਪਿੰਡ ਕੋਠਾ ਗੁਰੂ ਵਿਖੇ ਪ੍ਰਦਰਸ਼ਨ ਕਰ ਰਹੇ ਸਪੈਸ਼ਲ ਟਰੇਨਰ ਅਧਿਆਪਕਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਅੱਜ ਸਪੈਸ਼ਲ ਟਰੇਨਰ ਮਹਿਲਾ ਅਧਿਆਪਕਾਂ ਨੂੰ ਸਬ ਡਿਵੀਜ਼ਨ ਮੈਜਿਸਟਰੇਟ ਫੂਲ ਵਿਖੇ ਪੇਸ਼ੀ ਭੁਗਤਣ ਲਈ ਲਿਆਂਦਾ ਗਿਆ। ਇਸ ਦੌਰਾਨ ਇਨ੍ਹਾਂ ਅਧਿਆਪਕਾਂ ਨੇ ਅਦਾਲਤ ਬਾਹਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੁਧਿਆਣਾ ਜੇਲ੍ਹ ’ਚੋਂ ਪੇਸ਼ੀ ਲਈ ਆਈਆਂ ਇਨ੍ਹਾਂ ਅਧਿਆਪਕਾਂ ਦੀ ਅਗਲੀ ਪੇਸ਼ੀ 11 ਜੂਨ ’ਤੇ ਪਾ ਦਿੱਤੀ ਹੈ।
ਸਪੈਸ਼ਲ ਟਰੇਨਰ ਯੂਨੀਅਨ ਦੇ ਆਗੂ ਹੀਰਾ ਸਿੰਘ ਤਰਨ ਤਾਰਨ,ਜਸਵੀਰ ਕੌਰ ਗੁਰਦਾਸਪੁਰ ਅਤੇ ਬਾਜ਼ ਸਿੰਘ ਗੁਰਦਾਸਪੁਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਸਾਥੀਆਂ ’ਤੇ ਜ਼ਮਾਨਤਾਂ ਕਰਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ 1894 ਸਾਥੀ ਅਧਿਆਪਕਾਂ ਨੂੰ ਨੌਕਰੀਆਂ ’ਤੇ ਬਹਾਲ ਨਹੀਂ ਕੀਤਾ ਜਾਂਦਾ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਥੀਆਂ ਨੇ ਜੇਲ੍ਹ ਵਿੱਚ ਮਰਨ ਵਰਤ ਸ਼ੁਰੂ ਕੀਤਾ ਹੋਇਆ ਹੈ ਅਤੇ ਫਰੀਦਕੋਟ ਵਿਖੇ ਬੇਅੰਤ ਕੌਰ ਦਾ ਮਰਨ ਵਰਤ 27ਵੇਂ ਦਿਨ ’ਚ ਦਾਖਲ ਹੋ ਗਿਆ ਹੈ ਅਤੇ ਉਸ ਦੀ ਹਾਲਤ ਕਾਫੀ ਗੰਭੀਰ ਹੈ। ਇਸੇ ਤਰ੍ਹਾਂ ਨਾਭਾ ਜੇਲ੍ਹ ਵਿੱਚ ਬੰਦ ਸਪੈਸ਼ਲ ਟਰੇਨਰ ਅਧਿਆਪਕ ਯਾਦਵਿੰਦਰ ਸਿੰਘ ਵੀ 2 ਮਈ ਤੋਂ ਮਰਨ ਵਰਤ ’ਤੇ ਬੈਠਾ ਹੈ। ਉਸ ਦੀ ਹਾਲਤ ਵੀ ਕਾਫੀ ਗੰਭੀਰ ਹੈ। ਫ਼ਰੀਦਕੋਟ ਜੇਲ੍ਹ ਵਿੱਚ ਹੋਰ ਅਧਿਆਪਕ ਵੀ ਭੁੱਖ ਹੜਤਾਲ ’ਤੇ ਚਲ ਰਹੇ ਹਨ। ਇਸ ਮੌਕੇ ਹਾਜ਼ਰ ਇਨ੍ਹਾਂ ਅਧਿਆਪਕਾਂ ਦੇ ਮਾਪਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਉਨ੍ਹਾਂ ਦੇ ਜੁਆਕਾਂ ਨੂੰ ਹੱਕ ਦੇਣ ਦੀ ਬਜਾਏ ਉਨ੍ਹਾਂ ’ਤੇ ਜ਼ੁਲਮ ਕਰ ਰਹੀ ਹੈ। ਜਥੇਬੰਦੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਮੌਕੇ ਸੁਖਦੀਪ ਸਿੰਘ, ਨਰਿੰਦਰ ਕੌਰ, ਦਲੀਪ ਸਿੰਘ, ਪਰਮਿੰਦਰ ਸਿੰਘ ਅਤੇ ਗੁਰਪ੍ਰੀਤ ਕੌਰ ਹਾਜ਼ਰ ਸਨ।
- ਫੂਲ ਵਿਖੇ ਪੇਸ਼ੀ ਭੁਗਤਣ ਆਏ ਸਪੈਸ਼ਲ ਟਰੇਨਰ ਅਧਿਆਪਕ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ (ਫੋਟੋ: ਬੁੱਟਰ)

No comments:
Post a Comment